Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅੰਤਰਰਾਸ਼ਟਰੀ ਨਸ਼ਾ ਰੋਕੂ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਖੰਨਾ ਪੁਲਿਸ ਵੱਲੋਂ ਸਾਈਕਲ ਰੈਲੀ ਆਯੋਜਿਤ

 International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਖੰਨਾ/ਲੁਧਿਆਣਾ , 26 Jun 2021

Last updated on: Jun 26, 2021, 00:00 IST

ਗੁਰਸ਼ਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਖੰਨਾ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਿਤੀ 26-06-2021 ਨੂੰ 'ਅੰਤਰਰਾਸ਼ਟਰੀ ਨਸ਼ਾ ਰੋਕੂ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਦੇ ਮੱਦੇਨਜਰ ਮਾਨਯੋਗ ਸ਼੍ਰੀ ਦਿਨਕਰ ਗੁਪਤਾ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ, ਸ਼੍ਰੀ ਨੌਨਿਹਾਲ ਸਿੰਘ, ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 15-06-2021 ਤੋਂ ਅੱਜ ਤੱਕ ਐਨ.ਡੀ.ਪੀ.ਐਸ. ਐਕਟ ਦੇ ਕੁੱਲ 32 ਕੇਸਾਂ ਵਿੱਚ 32 ਕਿਲੋ ਭੂੱਕੀ, 22670 ਗੋਲੀਆਂ, 244 ਗ੍ਰਾਮ ਨਸ਼ੀਲਾ ਪਾਊਡਰ, 818 ਗ੍ਰਾਮ ਹੈਰੋਇਨ, 38 ਗ੍ਰਾਮ ਸਮੈਕ, 10 ਨਸ਼ੀਲੇ ਟੀਕੇ ਤੇ 10 ਸ਼ੀਸ਼ੀਆਂ, 03 ਕਿਲੋ ਗਾਂਜਾ, 40,000 ਰੁਪਏ ਡਰੱਗ ਮਨੀ, ਬ੍ਰਾਮਦ ਕੀਤੀ ਗਈ ਅਤੇ ਕੁੱਲ 37 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਡਰੱਗ ਡਰਾਇਵ ਮੁਹਿੰਮ ਦੌਰਾਨ ਖੰਨਾ ਪੁਲਿਸ ਵੱਲੋਂ ਸਮੂਹ ਥਾਣਾਜਾਤ ਦੇ ਏਰੀਆ ਵਿੱਚ ਨਸ਼ੇ ਦੇ ਰੋਕ ਥਾਮ ਸਬੰਧੀ ਵੱਖ-ਵੱਖ ਥਾਵਾਂ ਪਰ 80 ਸਰਚ ਆਪ੍ਰੇਸ਼ਨ ਕੀਤੇ ਅਤੇ ਐਨ.ਡੀ.ਪੀ.ਐਸ. ਐਕਟ ਅਧੀਨ 7 ਭਗੋੜੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਡਰੱਗ ਡਿਸਪੋਜਲ ਕਮੇਟੀ ਰਾਹੀ ਇਨਸੀਨੇਟ ਡੇਰਾ ਬੱਸੀ ਵਿਖੇ 49 ਕੇਸਾਂ ਵਿੱਚ ਮਾਲ ਮੁਕੱਦਮਾ ਨੂੰ ਨਸ਼ਟ ਕੀਤਾ ਗਿਆ।ਖੰਨਾ ਪੁਲਿਸ ਵੱਲੋ ਨਸ਼ੇ ਦੀ ਰੋਕਥਾਮ ਸਬੰਧੀ ਵੱਖ-ਵੱਖ ਥਾਵਾਂ 'ਤੇ ਕਰੀਬ 94 ਸੈਮੀਨਾਰ ਆਯੋਜਿਤ ਕਰਕੇ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਲੜੀ ਤਹਿਤ 26 ਜੂਨ 2021 ਨੂੰ ਨਸ਼ਾ ਰੋਕੂ ਦਿਵਸ ਮੌਕੇ ਖੰਨਾ ਪੁਲਿਸ ਵੱਲੋ ਸਾਈਕਲ ਰੈਲੀ ਦਾ ਅਯੋਜਿਨ ਕੀਤਾ ਗਿਆ, ਜਿਸ ਵਿੱਚ ਸੀਨੀਅਰ ਕਪਤਾਨ ਪੁਲਿਸ, ਖੰਨਾ ਵੀ ਹਾਜਰ ਹੋਏ, ਪ੍ਰਤੀਯੋਗੀਆਂ ਨੂੰ ਸੰਬੋਧਨ ਕੀਤਾ ਅਤੇ ਨਸ਼ਿਆ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਅਤੇ ਖੁੱਦ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਸਾਈਕਲ ਰੈਲੀ ਵਿੱਚ ਗੁਰਸ਼ਰਨਦੀਪ ਸਿੰਘ, ਸੀਨੀਅਰ ਕਪਤਾਨ ਪੁਲਿਸ, ਖੰਨਾ, ਸ਼੍ਰੀ ਤੇਜਿੰਦਰ ਸਿੰਘ, ਕਪਤਾਨ ਪੁਲਿਸ, ਸਥਾਨਕ, ਖੰਨਾ, ਪੁਲਿਸ ਫੋਰਸ ਅਤੇ ਵੱਖ-ਵੱਖ ਸਾਈਕਲ ਕਲੱਬਾਂ ਦੇ ਮੈਂਬਰਾਂ ਨੇ ਭਾਗ ਲਿਆ। ਇਹ ਸਾਈਕਲ ਰੈਲੀ ਦਫਤਰ ਐਸ.ਐਸ.ਪੀ, ਖੰਨਾਂ ਤੋਂ ਸ਼ੁਰੂ ਹੋ ਕੇ ਅਮਲੋਹ ਚੌਂਕ, ਲਲਹੇੜੀ ਚੌਂਕ, ਮਲੇਰਕੋਟਲਾ ਚੌਂਕ ਆਦਿ ਤੋਂ ਹੁੰਦੇ ਹੋਏ ਦੁਬਾਰਾ ਦਫਤਰ ਐਸ.ਐਸ.ਪੀ, ਖੰਨਾਂ ਵਿਖੇ ਸਮਾਪਤ ਹੋਈ, ਜਿੱਥੇ ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ, ਖੰਨਾ ਨੇ ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦਾ ਧੰਨਵਾਦ ਕੀਤਾ।

 

Tags: International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD