Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਤੋਂ ਸੇਧ ਲੈ ਕੇ ਨਸ਼ਿਆਂ ਖਾਤਮਾ ਯਕੀਨੀ

ਕੌਮੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਰਵਾਏ ਆਨਲਾਈਨ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤੀ ਸ਼ਿਰਕਤ

International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance, DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib, Amneet Kondal, SSP Fatehgarh Sahib, Fatehgarh Sahib Police

Web Admin

Web Admin

5 Dariya News

ਫ਼਼ਤਹਿਗੜ੍ਹ ਸਾਹਿਬ , 26 Jun 2021

Last updated on: Jun 26, 2021, 00:00 IST

ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਤੋਂ ਸੇਧ ਲੈ ਕੇ ਨਸ਼ਿਆਂ ਦਾ ਖ਼ਾਤਮਾ ਯਕੀਨੀ ਹੈ ਕਿਉਂਕਿ ਮੈਡੀਕਲ ਸਾਇੰਸ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਤੱਥ ਕਾਫੀ ਬਾਅਦ ਵਿੱਚ ਸਥਾਪਤ ਕੀਤੇ ਪਰ ਗੁਰੂ ਸਾਹਿਬ ਨੇ ਕਈ ਸੌ ਸਾਲ ਪਹਿਲਾਂ ਹੀ ਬਾਣੀ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਬਚ ਕੇ ਚੰਗੀ ਮੱਤ ਰੱਖਦੇ ਹੋਏ ਸੋਹਣੀ ਜ਼ਿੰਦਗੀ ਜਿਉਣ ਦਾ ਸੁਨੇਹਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਆਨਲਾਈਨ ਸ਼ਿਰਕਤ ਕਰਦਿਆਂ ਡੀ.ਐਸ.ਪੀ. (ਜਾਂਚ) ਸ. ਰਘਵੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਐਸ.ਪੀ. (ਐਚ) ਹਰਪਾਲ ਸਿੰਘ ਤੇ ਐਸ.ਪੀ. (ਜਾਂਚ) ਜਗਜੀਤ ਸਿੰਘ ਜੱਲਾ ਦੀ ਹਾਜ਼ਰੀ ਵਿੱਚ ਸਾਂਝੇ ਕੀਤੇ।ਸ਼੍ਰੀਮਤੀ ਮਲਿਕ ਤੇ ਸ਼੍ਰੀਮਤੀ ਕੌਂਡਲ ਵੱਲੋਂ ਸ. ਰਘਵੀਰ ਸਿੰਘ ਦੀ ਸ਼ਲਾਘਾ ਕੀਤੀ ਗਈ ਤੇ ਨਾਲ ਹੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਅਜਿਹਾ ਸੁਨੇਹਾ ਦੇਣ ਲਈ ਜ਼ਿਲ੍ਹੇ ਵਿੱਚ ਵੱਡੇ ਪੱਧਰ ਉਤੇ ਸੈਮੀਨਾਰ ਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।

ਆਨਲਾਈਨ ਸਮਾਗਮ ਦੌਰਾਨ ਸ. ਰਘਵੀਰ ਸਿੰਘ ਨੇ ਕਿਹਾ ਕਿ ਨਸ਼ਾ ਵਿਅਕਤੀ ਨੂੰ ਥੋੜ੍ਹੇ ਚਿਰ ਲਈ ਖੁਸ਼ੀ ਦਿੰਦਾ ਹੈ ਪਰ ਹੌਲੀ ਹੌਲੀ ਉਹੀ ਖੁਸ਼ੀ ਲੈਣ ਲਈ ਮਨੁੱਖ ਨੂੰ ਨਸ਼ੇ ਦੀ ਮਾਤਰਾ ਵਧਾਉਣੀ ਪੈਂਦੀ ਹੈ, ਜਿਸ ਨਾਲ ਉਹ ਆਪਣਾ ਆਰਥਿਕ, ਸਰੀਰਕ ਤੇ ਸਮਾਜਕ ਨੁਕਸਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਮਾੜਾ ਪ੍ਰਭਾਵ ਸਿੱਧੇ ਰੂਪ ਵਿੱਚ ਮੱਤ ਉਤੇ ਪੈਂਦਾ ਹੈ ਤੇ ਨਸ਼ੇ ਕਾਰਨ ਮਨੁੱਖ ਆਪਣਾ ਕਿਰਦਾਰ ਗੁਆ ਬੈਠਦਾ ਹੈ। ਉਨ੍ਹਾਂ ਕਿਹਾ ਕਿ ਪੈਸੇ ਦਾ ਨੁਕਸਾਨ ਕੋਈ ਖਾਸ ਨੁਕਸਾਨ ਨਹੀਂ, ਸਿਹਤ ਦਾ ਨੁਕਸਾਨ ਵੱਡਾ ਨੁਕਸਾਨ ਹੈ ਪਰ ਕਿਰਦਾਰ ਦਾ ਨੁਕਸਾਨ ਸਭ ਤੋਂ ਵੱਡਾ ਨੁਕਸਾਨ ਹੈ, ਜੋ ਮਨੁੱਖ ਨੂੰ ਖੁਆਰੀ ਦੇ ਰਾਹ ਪਾ ਦਿੰਦਾ ਹੈ।ਡੀ.ਐਸ.ਪੀ. (ਜਾਂਚ) ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਡੈਪੋ ਤੇ ਬਡੀ ਵਰਗੇ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਨ੍ਹਾਂ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਰੂਪੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਪ੍ਰੇਰ ਕੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਇਲਾਜ ਲਈ ਦਿੱਤੀ ਜਾ ਰਹੀ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਦੁਆ ਕੇ ਚੰਗੀ ਜ਼ਿੰਦਗੀ ਦੇ ਰਾਹ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਕਰਦੇ ਰਹਿਣਗੇ।ਇਸ ਮੌਕੇ ਡੀ.ਐਸ.ਪੀ. ਹਰਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance , DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib , Amneet Kondal , SSP Fatehgarh Sahib , Fatehgarh Sahib Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD