Monday, 15 June 2026

 

 

ਖ਼ਾਸ ਖਬਰਾਂ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ ਵਿਸ਼ਵ ਸਾਈਕਲ ਦਿਵਸ ਸਬੰਧੀ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਤੇ ਸਾਈਕਲ ਰੈਲੀ ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ ਲਈ ਕੀਤਾ ਗਿਆ ਪ੍ਰੇਰਿਤ ਐਡਵੋਕੇਟ ਅਮਰਪਾਲ ਸਿੰਘ ਅਤੇ ਡਾ. ਅਰਸ਼ਦੀਪ ਸਿੰਘ ਵੱਲੋਂ ਘੁਮਾਣ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ "ਨਸ਼ਾ ਮੁਕਤੀ" ਈ ਰਿਕਸ਼ਾ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ : ਕੁਲਜੀਤ ਸਿੰਘ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਹੋਰ ਤੇਜ਼ ਕਰਨ ਦੀ ਕੀਤੀ ਅਪੀਲ ਮਿਸ਼ਨ ਵਿਧਾਨ ਸਭਾ ਚੋਣਾਂ 2027 : ਐਡਵੋਕੇਟ ਬਰਿੰਦਰ ਗੋਇਲ ਦੇ ਕੰਮਾਂ ਦਾ ਜਲਬਾ, ਪਿੰਡ ਕਰੋਂਦਾ ਦੇ ਹਰ ਘਰ ਨੇ ਫੜਿਆ "ਆਪ" ਦਾ ਪੱਲਾ ਪਿੰਡ ਗੀਗਨੋਵਾਲ ਵਿਚ ਡਾ. ਰਵਜੋਤ ਸਿੰਘ ਵੱਲੋ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਪਰਮਾਤਮਾ ਨਾਲ ਜੁੜਾਅ, ਸਿੱਖਿਆ ਅਤੇ ਅਨੁਸ਼ਾਸਿਤ ਜੀਵਨ ਹੀ ਬੱਚਿਆਂ ਦੇ ਉਜਲੇ ਭਵਿੱਖ ਦੀ ਨੀਂਹ 225 ਨਿਰੰਕਾਰੀ ਸ਼ਰਧਾਲੂਆਂ ਨੇ ਰਕਤਦਾਨ ਕਰਕੇ ਕੀਤੀ ਮਨੁੱਖਤਾ ਦੀ ਸੇਵਾ ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ

 

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਦੇ ਵਾਸੀਆਂ ਨੇ ਕੱਢੀ ਸਾਈਕਲ ਰੈਲੀ

ਨਸ਼ੇ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਅੱਗੇ ਆਉਣ ਦੀ ਲੋੜ

 International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਫ਼ਿਰੋਜ਼ਪੁਰ , 26 Jun 2021

Last updated on: Jun 26, 2021, 00:00 IST

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਦੀ ਅਗਵਾਈ ਹੇਠ ਆਯੋਜਿਤ ਸਾਈਕਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਹਿੱਸਾ ਲੈ ਕੇ ਨਸ਼ੇ ਦੀ ਸਮੱਸਿਆ ਦੇ ਖ਼ਿਲਾਫ਼ ਇੱਕਜੁੱਟਤਾ ਦਿਖਾਈ।ਇਸ ਮੌਕੇ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਅਤੇ ਐੱਸ.ਐੱਸ.ਪੀ. ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਹ ਰੈਲੀ ਸਵੇਰੇ 7 ਵਜੇ ਫਿਰੋਜ਼ਪੁਰ ਸਿਟੀ ਦੇ ਪੁਲਿਸ ਥਾਣੇ ਤੋਂ ਹੁੰਦੀ ਹੋਈ ਮੁਲਤਾਨੀ ਗੇਟ, ਮਖੂ ਗੇਟ, ਜ਼ੀਰਾ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਂਕ, ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਮਨੋਹਰ ਲਾਲ ਭਾਸਕਰ ਚੌਂਕ ਤੋਂ ਹੁੰਦੀ ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸਮਾਪਤ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖ਼ੁਦ ਸਾਈਕਲ ਚਲਾ ਕੇ ਸਹਿਰ ਵਾਸੀਆਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਨੂੰ ਆਪਣੀ ਜ਼ਿੰਦਗੀ ਤੋਂ ਦੂਰ ਰੱਖ ਕੇ ਚੰਗੇ ਤੇ ਤੰਦਰੁਸਤ ਜੀਵਨ ਜਿਊਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਰੋਕੂ ਮੁਹਿੰਮ ਅਤੇ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਸਮੇਤ ਕਈ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾ ਗਏ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਪੱਖੋਂ ਤੰਦਰੁਸਤ ਬਣਾਇਆ ਜਾ ਸਕੇ।  

ਉਨ੍ਹਾਂ ਕਿਹਾ ਕਿ ਨਸ਼ਾ ਕਰਨ ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਾਡੇ ਸਾਰਿਆਂ ਲਈ ਨਸ਼ਾ ਮੁਕਤ ਸਮਾਜ ਦਾ ਸੰਕਲਪ ਕਰਨਾ ਜ਼ਰੂਰੀ ਹੈ। ਉਨ੍ਹਾਂ ਸਮਾਜ ਦੇ ਸਮੂਹ ਵਰਗਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਵਿਰੁੱਧ ਆਮ ਲੋਕਾਂ ਤੇ ਖ਼ਾਸ ਕਰ ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ।ਇਸ ਮੌਕੇ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਅਤੇ ਐੱਸ.ਐੱਸ.ਪੀ. ਭਾਗੀਰਥ ਮੀਨਾ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਇੱਕ ਕਲੰਕ ਹੈ। ਨਸ਼ਾ ਕਰਨ ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ। ਸਾਨੂੰ ਆਪਣੀ ਸਰੀਰਕ ਫਿਟਨੈੱਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੇਰੇ ਉੱਠ ਕੇ ਵੱਧ ਤੋਂ ਵੱਧ ਦੌੜਨਾ, ਸਾਈਕਲ ਚਲਾਉਣਾ ਤੇ ਸਰੀਰਕ ਕਸਰਤਾਂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਅਸੀਂ ਨਸਿ਼ਆਂ ਤੋਂ ਦੂਰ ਰਹਿ ਕੇ ਆਪਣੇ ਸਰੀਰ ਦੀ ਸਹੀ ਸੰਭਾਲ ਕਰ ਸਕੀਏ।ਉਨ੍ਹਾਂ ਕਿਹਾ ਕਿ ਨੌਜਵਾਨ ਕੋਲ ਜਦੋਂ ਵੀ ਵਿਹਲਾ ਟਾਈਮ ਹੁੰਦਾ ਹੈ ਉਹ ਜਿੰਮ ਜਾਣ, ਸਾਈਕਲਿੰਗ ਕਰਨ, ਦੌੜਨ ਤੇ ਖੇਡਾਂ ਵੱਲ ਭਾਗ ਲੈਣ ਤਾਂ ਜੋ ਉਹ ਨਸਿ਼ਆਂ ਵਰਗੇ ਕਲੰਕ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿਾ ਕਿ ਨਸ਼ੇ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਅੱਗੇ ਆਉਣ ਦੀ ਲੋੜ ਹੈ। ਉਨਾਂ ਕਿਹਾ ਕਿ  ਨੌਜਵਾਨਾਂ ਨੂੰ ਨਸਿ਼ਆਂ ਦੇ ਖਿਲਾਫ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਕੋਹੜ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ।

 

Tags: International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD