Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

‘ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ’

ਨਸ਼ਿਆਂ ਦੀ ਰੋਕਥਾਮ ਲਈ ਤੇ ਨਸ਼ਿਆਂ ਦੀ ਲਾਹਣਤ ਤੋਂ ਮੁਕਤ ਕਰਨ ਲਈ ਵਚਨਵੱਧ : ਡਿਪਟੀ ਕਮਿਸ਼ਨਰ

International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਬਰਨਾਲਾ , 26 Jun 2021

Last updated on: Jun 26, 2021, 00:00 IST

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ੇ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਨੂੰ ਨਸ਼ੇ ਦੇ ਸੇਵਨ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਸਮਾਜ ਨੂੰ ਨਸ਼ਿਆਂ ਦੀ ਭੈੜੀ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਸਾਡੇ ਸਾਰਿਆਂ ਦੇ ਹਰ ਸੰਭਵ ਉਪਰਾਲੇ ਨੌਜਵਾਨ ਪੀੜੀ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਉਣ ਲਈ ਸਹਾਈ ਹੋਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਪੱਧਰ ’ਤੇ ਹੋਏ ਵਰਚੂਅਲ ਸਮਾਗਮ ‘ਨਸ਼ਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ’ਮੌਕੇ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਨਸ਼ਾ ਰੋਕੂ ਅਫ਼ਸਰ (ਡੈਪੋ) ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।ਇਹ ਸਮਾਗਮ ਜ਼ਿਲ੍ਹਾ ਬਰਨਾਲਾ ਦੇ 109 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਚ ਵੀ ਲਾਈਵ ਦਿਖਾਇਆ ਗਿਆ ਜਿੱਥੇ ਸਕੂਲਾਂ ਚ ਚੱਲ ਰਹੇ ਬਡੀ ਪ੍ਰੋਗਰਾਮ ਤਹਿਤ ਸੀਨੀਅਰ ਬਡੀਜ ਵਜੋਂ ਅਧਿਆਪਕਾਂ ਨੇ ਭਾਗ ਲਿਆ। ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਚ ਨਸ਼ੇ ਦੀ ਆਦਤ ਨੂੰ ਸ਼ੁਰੂਆਤੀ ਦੌਰ ਚ ਹੀ ਠੱਲ੍ਹ ਪਾਉਣ ਲਈ ਬਡੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਹਿ ਨਿਗਰਾਨੀ ਨਾਲ, ਆਪਣੇ ਅਧਿਆਪਕ ਦੀ ਯੋਗ ਛਤਰ ਛਾਇਆ ਹੇਠ, ਵਿਦਿਆਰਥੀਆਂ ਵੱਲੋਂ ਇਕ- ਦੂਸਰੇ ਨੂੰ ਸਹਾਰਾ ਦਿੱਤਾ ਜਾਂਦਾ ਹੈ। ਜੇਕਰ ਕਿਸੇ ਵੀ ਵਿਦਿਆਰਥੀ ਦੇ ਹਾਵ-ਭਾਵ ਚ ਨਸ਼ਿਆ ਸਬੰਧੀ ਕੋਈ ਤਬਦੀਲੀ ਆਉਂਦੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਅਧਿਆਪਕ (ਸੀਨੀਅਰ ਬਡੀ) ਨੂੰ ਦਿੱਤੀ ਜਾਂਦੀ ਹੈ।ਬਰਨਾਲਾ ਚ ਇਸ ਵਰਚੂਅਲ ਸਮਾਗਮ ਚ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪਰਤਾਪ ਸਿੰਘ ਫੂਲਕਾ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ ਅਤੇ ਜ਼ਿਲ੍ਹਾ ਸਿਖਿਆ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਤੂਰ ਨੇ ਸ਼ਿਰਕਤ ਕੀਤੀ।

 

Tags: International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD