Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨੌਜਵਾਨ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਅੱਗੇ ਆਉਣ : ਸੰਦੀਪ ਹੰਸ

ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵਰਚੂਅਲ ਸੰਬੋਧਨ

International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance, DC Moga, Sandeep Hans, Deputy Commissioner Moga, Moga

Web Admin

Web Admin

5 Dariya News

ਮੋਗਾ , 26 Jun 2021

Last updated on: Jun 26, 2021, 00:00 IST

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇਹ ਪ੍ਰਗਟਾਵਾ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੀਤਾ।ਸ੍ਰੀ ਹੰਸ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੂਅਲ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ। ਉਹਨਾਂ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਕੀਤੀ ਠੋਸ ਕਾਰਵਾਈ ਕਰਕੇ ਹੀ ਰਾਜ ਅੰਦਰ ਨਸ਼ਾ ਤਸਕਰਾਂ ਨੂੰ ਸਜ਼ਾ ਦਿਵਾਉਣ ਦੀ ਦਰ 80 ਫੀਸਦੀ 'ਤੇ ਪਹੁੰਚ ਗਈ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਨੇ ਸੂਬੇ ਨੂੰ ਬਚਾਉਣ ਲਈ ਰਾਜ 'ਚੋਂ ਗੈਂਗਸਟਰ, ਅੱਤਵਾਦ ਤੇ ਸਮੱਗਲਰਾਂ ਦਾ ਗਠਜੋੜ ਤੋੜਨ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੋਇਆ ਹੈ।ਉਹਨਾਂ ਕਿਹਾ ਕਿ ਰਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬੇ 'ਚ 202 ਓਟ ਸੈਂਟਰ ਖੋਲ੍ਹੇ ਗਏ ਹਨ, 172 ਨਸ਼ਾ ਮੁਕਤੀ ਕੇਂਦਰ ਵੀ ਸਫ਼ਲਤਾ ਪੂਰਵਕ ਚੱਲ ਰਹੇ ਹਨ। ਜਦੋਂਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਮਿਸ਼ਨ ਰੈਡ ਸਕਾਈ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤੇ ਨਸ਼ਿਆਂ ਤੋਂ ਬਚਾਉਣ ਲਈ ਸਕੂਲਾਂ ਤੇ ਕਾਲਜਾਂ 'ਚ ਬੱਡੀ ਗਰੁਪ ਅਤੇ ਡੈਪੋਜ ਬਣਾਏ ਗਏ ਹਨ।ਇਸ ਮੌਕੇ ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਵੀ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਹੈ ਤਰ੍ਹਾਂ ਦਾ ਸਹਿਯੋਗ ਪ੍ਰਸ਼ਾਸ਼ਨ ਵੱਲੋਂ ਮੁਹਈਆ ਕਰਵਾਇਆ ਜਾਂਦਾ ਹੈ, ਜਿਸਦਾ ਨੌਜਵਾਨਾਂ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਐਸ ਡੀ ਐਮ ਸ੍ਰ ਸਤਵੰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਵੀ ਸ਼ਮੂਲੀਅਤ ਕੀਤੀ।

 

Tags: International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance , DC Moga , Sandeep Hans , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD