Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਡਿਪਟੀ ਸਪੀਕਰ ਨੇ ਕੀਤੀ ਪ੍ਰਧਾਨਗੀ

100 ਪ੍ਰਤੀਸ਼ਤ ਟੀਕਾਕਰਨ ਕਰਨ ਵਾਲੇ ਪਿੰਡਾਂ/ਵਾਰਡਾਂ ਨੂੰ ਡਿਸ਼ਕਰੀਸ਼ਨਰੀ ਫੰਡ ਚੋਂ ਮਿਲਣਗੇ 5 ਲੱਖ ਰੁਪਏ - ਅਜਾਇਬ ਸਿੰਘ ਭੱਟੀ

 Ajaib Singh Bhatti, Congress, Punjab Congress, Punjab, Sri Mukatsar Sahib, International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Jun 2021

Last updated on: Jun 26, 2021, 00:00 IST

ਅੱਜ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਪੁਲਿਸ ਵਲੋਂ ਨਸ਼ੇ ਦੀ ਦਲਦਲ ਵਿਚ ਫਸੇ ਨੋਜਵਾਨਾਂ ਨੂੰ ਬਾਹਰ ਕੱਢਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਆਪਾ ਸਾਰਿਆਂ ਨੂੰ ਇਕ ਜੁੱਟ ਹੋ ਕੇ ਇਸ ਨਾਮੁਰਾਦ ਸਮਾਜਿਕ ਕੁਰੀਤੀ ਦੇ ਖਿਲਾਫ ਲੜਨਾ ਪਵੇਗਾ।ਜ਼ਿਲਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੜੇ ਵੱਡੇ ਪੱਧਰ ਤੇ ਹਰ ਕਿਸਮ ਦੇ ਨਸ਼ੇ ਨੂੰ ਖਤਮ ਕਰਨ ਵਿੱਚ ਵੱਢਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਭਾਵੇਂ ਕਿ ਇਸ ਖੇਤਰ ਵਿਚ ਹੋਰ ਵੀ ਕੰਮ ਕਰਨ ਦੀ ਲੋੜ ਹੈ ਪਰੰਤੂ ਪੰਜਾਬ ਪੁਲਿਸ ਨੇ ਸੂਬੇ ਵਿਚ ਨਸ਼ੇ ਦਾ ਕਾਰੋਬਾਰ ਕਰ ਰਹੇ ਵੱਡੇ ਮਗਰਮੱਛਾ ਨੂੰ ਨੱਥ ਪਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ ਜਿਸ ਨਾਲ ਨਸ਼ੇ ਦੇ ਕਾਰੋਬਾਰ ਨੂੰ ਢਾਅ ਲੱਗੀ ਹੈ। ਉਨਾਂ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸ਼ਾਂ ਕੀਤੀ ਅਤੇ ਕਿਹਾ ਕਿ ਨਸ਼ੇ ਦੇ ਮੁਕੰਮਲ ਖਾਤਮੇ ਲਈ ਜਨਤਾ ਨੂੰ ਵੀ ਸਰਕਾਰ ਦੇ ਨਾਲ ਰਲ ਕੇ ਇਸ ਅਲਾਹਮਤ ਨੂੰ ਜੜੋਂ ਪੁੱਟਣ ਲਈ ਅੱਗੇ ਆਉਣਾ ਪਵੇਗਾ।ਅੰਤ ਵਿੱਚ ਕਰੋਨਾ ਮਹਾਂਮਾਰੀ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਇਸ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ। ਉਨਾਂ ਕਿਹਾ ਸੰਭਾਅਵੀ ਤੀਸਰੀ ਲਹਿਰ ਦੀ ਦਸਤਕ ਤੋਂ ਪਹਿਲਾਂ ਆਪਾਂ ਸਾਰਿਆਂ ਨੂੰ ਟੀਕਾਕਰਨ ਨੂੰ ਯਕੀਨੀ ਬਨਾਉਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਪਿੰਡਾਂ/ਵਾਰਡਾਂ ਦੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਉਨਾਂ ਐਲਾਨ ਕੀਤਾ ਕਿ ਜੋ ਪਿੰਡ ਆਉਣ ਵਾਲੇ ਸੱਤ ਦਿਨਾ ਵਿਚ (2 ਜੁਲਾਈ ਤੱਕ) 100 ਪ੍ਰਤੀਸ਼ਤ ਟੀਕਾਕਰਨ ਦਾ ਟੀਚਾ ਪ੍ਰਾਪਤ ਕਰ ਲਵੇਗਾ ਉਸ ਪਿੰਡ ਨੂੰ 5 ਲੱਖ ਰੁਪਏ ਦਿਤੇ ਜਾਣਗੇ।

 

Tags: Ajaib Singh Bhatti , Congress , Punjab Congress , Punjab , Sri Mukatsar Sahib , International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD