Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪਟਿਆਲਾ ਜ਼ਿਲ੍ਹੇ 'ਚ ਲੋੜਵੰਦ 920 ਐਸ.ਸੀ. ਲਾਭਪਾਤਰੀਆਂ ਨੂੰ 79 ਲੱਖ ਰੁਪਏ ਦੀ ਲਾਗਤ ਨਾਲ ਰਿਕਸ਼ਾ ਰੇਹੜੀਆਂ, ਸਪਰੇਅ ਪੰਪ ਤੇ ਸਿਲਾਈ ਮਸ਼ੀਨਾਂ ਵੰਡੀਆਂ ਜਾ ਰਹੀਆਂ ਹਨ : ਸਾਧੂ ਸਿੰਘ ਧਰਮਸੋਤ

ਧਰਮਸੋਤ ਨੇ ਸਵੈ ਰੋਜ਼ਗਾਰ ਲਈ ਐਸ.ਸੀ. ਲਾਭਪਾਤਰੀਆਂ ਨੂੰ ਨਾਭਾ 'ਚ ਵੰਡੀਆਂ 10 ਲੱਖ ਰੁਪਏ ਦੀਆਂ 90 ਰਿਕਸ਼ਾ ਰੇਹੜੀਆਂ

 Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab  Government, Punjab

Web Admin

Web Admin

5 Dariya News

ਨਾਭਾ , 26 Jun 2021

Last updated on: Jun 26, 2021, 00:00 IST

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਜ਼ਿਲ੍ਹੇ ਦੇ 500 ਐਸ.ਸੀ. ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ ਰਿਕਸ਼ਾ ਰੇਹੜੀਆਂ ਵੰਡਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਨਾਭਾ 'ਚ 90 ਲਾਭਪਾਤਰੀਆਂ ਨੂੰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਵਿਭਾਗ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਰਿਕਸ਼ਾ ਰੇਹੜੀਆਂ ਵੰਡੀਆਂ।ਅੱਜ ਇੱਥੇ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਪੁਗਾਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ 79 ਲੱਖ ਰੁਪਏ ਦੀ ਲਾਗਤ ਨਾਲ 920 ਐਸ.ਸੀ. ਲਾਭਪਾਤਰੀਆਂ ਨੂੰ ਆਪਣਾ ਰੋਜ਼ਗਾਰ ਚਲਾਉਣ ਲਈ ਘਰ-ਘਰ ਰੋਜ਼ਗਾਰ ਤਹਿਤ ਸਿਲਾਈ ਮਸ਼ੀਨਾਂ, ਸਪਰੇਅ ਪੰਪ ਅਤੇ ਰਿਕਸ਼ਾ ਰੇਹੜੀਆਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 240 ਐਸ.ਸੀ. ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ 180 ਸਪਰੇਅ ਪੰਪ ਆਦਿ ਸਮਾਨ ਸਵੈ ਰੋਜ਼ਗਾਰ ਲਈ ਦਿੱਤਾ ਗਿਆ ਹੈ।ਕੈਬਨਿਟ ਮੰਤਰੀ ਸ. ਧਰਮਸੋਤ ਨੇ ਅੱਗੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਅਧਿਕਾਰਤਾ ਵਿਭਾਗ ਨਾਲ ਤਾਲਮੇਲ ਰਾਹੀਂ ਇਨ੍ਹਾਂ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਵਿਭਾਗ ਵੱਲੋਂ ਸਵੈ-ਰੋਜ਼ਗਾਰ ਚਲਾਉਣ ਲਈ ਸਹਾਇਤਾ ਕੀਤੀ ਗਈ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਇੱਕ ਸਵਾਲ ਦੇ ਜਵਾਬ 'ਚ ਆਖਿਆ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਨਹੀਂ ਹੈ ਬਲਕਿ ਖਾਸ ਲੋਕਾਂ ਦੀ ਪਾਰਟੀ ਅਤੇ ਬਾਕੀ ਪਾਰਟੀਆਂ ਵੱਲੋਂ ਨਕਾਰੇ ਲੋਕਾਂ ਦੀ ਪਾਰਟੀ ਬਣ ਚੁੱਕੀ ਹੈ, ਜਿਸ ਤੋਂ ਪੰਜਾਬ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ।ਸ. ਧਰਮਸੋਤ ਨੇ ਅਕਾਲੀ ਦਲ ਬਾਦਲ ਵੱਲੋਂ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਸਿਟ ਦੀ ਜਾਂਚ ਸਬੰਧੀ ਲਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਾਨੂੰਨ ਦੀ ਨਜ਼ਰ 'ਚ ਸਭ ਇੱਕ ਹਨ ਅਤੇ ਇਸ ਜਾਂਚ ਪਿਛੇ ਕੋਈ ਸਿਆਸੀ ਬਦਲਾਖੋਰੀ ਨਹੀਂ ਬਲਕਿ ਇਹ ਜਾਂਚ ਮਾਨਯੋਗ ਅਦਾਲਤ ਦੇ ਹੁਕਮਾਂ 'ਤੇ ਹੀ ਹੋ ਰਹੀ ਹੈ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੰਟੀ, ਚੇਅਰਮੈਨ ਬਲਾਕ ਸੰਮਤੀ ਇੱਛਿਆਮਾਨ ਸਿੰਘ ਭੋਜੋਮਾਜਰੀ, ਪ੍ਰਧਾਨ ਨਗਰ ਪੰਚਾਇਤ ਭਾਦਸੋਂ ਚੁੰਨੀ ਲਾਲ, ਸਿਆਸੀ ਸਕੱਤਰ ਚਰਨਜੀਤ ਬਾਤਿਸ਼, ਦਲੀਪ ਬਿੱਟੂ, ਕੌਂਸਲਰ ਪਵਨ ਗਰਗ, ਕਸ਼ਮੀਰ ਸਿੰਘ ਲਾਲਕਾ, ਹਰਮੇਸ਼ ਮੇਸ਼ੀ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਅਤੇ ਐਸ.ਸੀ. ਲਾਭਪਾਤਰੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD