Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ਾਖੋਰੀ ਅਤੇ ਗੈਰਕਾਨੂੰਨੀ ਤਸਕਰੀ ਖਿਲਾਫ ਵਰਚੁਅਲ ਢੰਗ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਦਿਵਸ

ਓਟ ਕਲੀਨਿਕ ਪੰਜਾਬ ਸਰਕਾਰ ਦਾ ਕਾਮਯਾਬ ਉਪਰਾਲਾ; 6 ਲੱਖ 72 ਹਜ਼ਾਰ ਨਸ਼ਿਆਂ ਦੇ ਮਰੀਜ਼ ਕਰਵਾ ਰਹੇ ਹਨ ਇਲਾਜ-ਬਲਬੀਰ ਸਿੰਘ ਸਿੱਧੂ

 International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance, Balbir Singh Sidhu, Punjab, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 26 Jun 2021

Last updated on: Jun 26, 2021, 00:00 IST

ਪੰਜਾਬ ਸਰਕਾਰ ਸੂਬੇ ਵਿੱਚੋ  ਨਸਿ਼ਆਂ ਨੂੰ ਜੜ੍ਹੋ ਖ਼ਤਮ ਕਰਨ ਲਈ ਵੱਡੀ ਪੱਧਰ ’ਤੇ  ਲਗਾਤਾਰ ਉਪਰਾਲੇ  ਕਰ ਰਹੀ ਹੈ । ਇਸ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਤਰ-ਰਾਸ਼ਟਰੀ ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ । ਵਰਚੁਅਲ ਮਾਧਿਆਮ ਰਾਹੀ ਹੋਈ ਇਸ ਮੀਟਿੰਗ ’ਚ ਸਿਹਤ ’ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਉਣ ਤੋਂ ਬਾਅਦ ਜਿਥੇ ਨਸ਼ਿਆਂ ਦੀ ਸੱਪਲਾਈ ਚੇਨ ਤੋੜਨ ਲਈ ਭਰਪੂਰ ਉਪਰਾਲੇ ਕੀਤੇ ਗਏ ਹਨ ਉੱਥੇ ਨਸ਼ਿਆਂ ਦੀ ਮੰਗ ਨੂੰ ਰੋਕਣ ਲਈ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਡੈਪੋ ਅਤੇ ਬਡੀਜ਼ ਗਰੁੱਪ ਬਣਾ ਕੇ ਵੱਡੀ ਪੱਧਰ ’ਤੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ  ਹਰੇਕ ਜਿ਼ਲ੍ਹੇ ਵਿੱਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਖੋਲੇ ਗਏ ਹਨ। ਇਸ ਤੋਂ ਇਲਾਵਾ ਓਟ ਕਲੀਨਿਕ ਰਾਹੀਂ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਦੀ ਪਹਿਚਾਣ ਗੁਪਤ ਰੱਖ ਕੇ ਮੁਫਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਓਟ ਕਲੀਨਿਕ ਪੰਜਾਬ ਸਰਕਾਰ ਦਾ ਕਾਮਯਾਬ ਉਪਰਾਲਾ ਹੈ। ਇਸ ਸਮੇਂ ਤਕਰੀਬਨ  6 ਲੱਖ 72 ਹਜ਼ਾਰ ਨਸ਼ਿਆਂ ਦੇ ਮਰੀਜ਼ ਇਲਾਜ ਕਰਵਾ ਰਹੇ ਹਨ । ਇਲਾਜ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੇ ਅੱਗੇ ਆਉਣ ਦਾ ਕਾਰਨ ਲੋਕਾਂ ਵਿਚ ਨਸ਼ਿਆਂ ਵਿਰੁੱਧ ਆਈ ਜਾਗ੍ਰਿਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਘਰਦੇ ਆਪਣੇ ਬੱਚਿਆਂ ਦੀ ਨਸ਼ੇ ਦੀ ਆਦਤ ਤੇ ਪਰਦਾ ਪਾਉਂਦੇ ਸਨ ਪਰ ਹੁਣ ਉਨਾਂ ਦਾ ਇਲਾਜ ਪ੍ਰਤੀ ਵਿਸ਼ਵਾਸ ਬਝਿਆ ਹੈ ਤੇ ਮਾਂ- ਬਾਪ ਆਪ  ਬੱਚਿਆਂ ਨੂੰ ਓਟ ਕਲਿਨੀਕਾਂ ਵਿਚ ਲਿਆ ਰਹੇ ਹਨ।

 ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਨਸ਼ਾਮੁਕਤੀ ਲਈ ਸਿਹਤ ਵਿਭਾਗ ਵਲੋਂ ਮਰੀਜ਼ਾਂ ਨੂੰ ਸਲਾਨਾ 70 ਕਰੋੜ ਰੁਪਏ ਦੀ ਦਵਾਈ ਮੁਫ਼ਤ ਦਿੱਤੀ ਜਾਂਦੀ ਹੈ  । ਉਨ੍ਹਾਂ ਕਿਹਾ ਕਿ ਪਿੱਛਲੀ ਸਰਕਾਰ ਵੇਲੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਰੋਜ਼ਾਨਾ ਪੜ੍ਹਨ -ਸੁਣਨ ਨੂੰ ਮਿਲਦੀਆਂ ਸੀ ਪਰ ਹੁਣ *ਨਸ਼ੇ ਘਟੇ ਤੇ ਇਲਾਜ ਵਧੇ ਨੇ*, ਜਿਸ ਸਦਕਾ ਟਾਂਵੀ- ਟਾਂਵੀ ਕੋਈ ਅਜਿਹੀ ਘਟਨਾ ਹੁਣ ਵਾਪਰਦੀ ਹੈ।ਉਨ੍ਹਾਂ ਕਿਹਾ ਕਿ ਨਸਿ਼ਆਂ ਦਾ ਸੇਵਨ ਕਰਨ ਵਾਲਾ ਵਿਅਕਤੀ ਜਿਥੇ ਸਰੀਰਕ ਅਤੇ ਆਰਥਿਕ ਪੱਖੋਂ ਖ਼ਤਮ ਹੋ ਜਾਂਦਾ ਹੈ ਉਥੇ ਹੀ ਉਸ ਦਾ ਸਮਾਜ ਵਿੱਚ ਵੀ ਗਲਤ ਪ੍ਰਭਾਵ ਪੈਂਦਾ ਹੈ। ਇਸ ਲਈ  ਇੱਕ ਨਰੋਏ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸੁਝਾਅ ਦਿੱਤਾ  ਕਿ ਸਕੂਲੀ ਬੱਚਿਆ ਦੇ ਸਲੇਬਸ ਵਿੱਚ  ਨਸ਼ਾ ਵਿਰੁੱਧੀ ਕਿਤਾਬ ਲਗਾਈ ਜਾਵੇ ਤਾਂ ਜੋ ਸ਼ੁਰੂਆਤੀ ਦੌਰ ਵਿੱਚ ਹੀ ਬੱਚੇ ਨਸ਼ਿਆ ਦੇ ਗਲਤ ਪ੍ਰਭਾਵਾ ਬਾਰੇ ਜਾਣੂ ਹੋ ਸਕਣ। ਉਨ੍ਹਾਂ ਇਹ ਵੀ ਸੁਜਾਓ ਦਿੱਤਾ ਕਿ ਨਸ਼ਿਆ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ  ਅਮਲੀ ਜਾਂ ਨਸ਼ੇੜੀ ਕਹਿਣ ਦੀ ਬਜਾਏ ਮਾਨਸਿਕ ਤੌਰ ਤੇ ਬਿਮਾਰ ਸਬਦ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਹੀਣ ਭਾਵਨਾ ਨਾ ਮਹਿਸੂਸ ਹੋਵੇ।ਵਰਚੁਅਲ ਮਾਧਿਆਮ ਰਾਹੀ ਹੋਈ ਮੀਟਿੰਗ ਵਿੱਚ ਸਰਕਾਰੀ ਕਾਲਜ ਮੋਹਾਲੀ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਝੇ ਕੀਤੇ ਕਿਰਨ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋ ਬਡੀ ਗਰੁੱਪ ਵਿੱਚ ਕੰਮ ਕਰ ਰਹੀ ਹੈ । ਜਿਸ ਤਹਿਤ ਨਸ਼ਿਆ ਖਿਲਾਫ ਨੁੱਕੜ ਨਾਟਕ , ਪੋਸਟਰਮੇਕਿੰਗ ਮੁਕਾਬਲੇ ਅਤੇ ਭਾਸਣ ਦੇ ਕੇ ਲੋਕਾ ਨੂੰ ਨਸਿਆ ਦੇ ਮਾੜੂ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਜਾਦਾ ਹੈ ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀਕਮਿਸ਼ਨਰ (ਵਿਕਾਸ) ਰਜੀਵ ਕੁਮਾਰ ਗੁਪਤਾ, ਐਸ.ਪੀ ਦਿਹਾਤੀ ਰਵਜੋਤ ਗਰੇਵਾਰ , ਡਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਜੀ.ਬੀ ਸਿੰਘ, ਸਹਾਇਕ ਕਮਿਸ਼ਨਰ (ਸਕਾਇਤਾ)ਹਰਕੀਰਤ ਕੌਰ ਚਾਨੇ, ਸਹਾਇਕ ਕਮਿਸ਼ਨਰ ਜਰਨਲ ਤਰਸੇਮ ਚੰਦ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance , Balbir Singh Sidhu , Punjab , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD