Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਨਸ਼ਿਆਂ ਦੇ ਖਾਤਮੇ ਲਈ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਲਈ ਆਖਿਆ

Captain Amarinder Singh, Amarinder Singh, Punjab Congress,  Chief Minister of Punjab, Punjab Government, Government of Punjab, Punjab, International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਚੰਡੀਗੜ੍ਹ , 26 Jun 2021

Last updated on: Jun 26, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਲਈ ਕੌਮੀ ਡਰੱਗ ਨੀਤੀ ਲਿਆਉਣ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਾਸਤੇ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਦੀ ਲੋੜ ਉਤੇ ਜੋਰ ਦਿੱਤਾ।ਇਸ ਅਲਾਮਤ ਖਿਲਾਫ ਲੜਾਈ ਵਿਚ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਆਲਮੀ ਸਮੱਸਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਵਰਗੇ ਗੁਆਂਢੀ ਸੂਬੇ ਨਸ਼ਿਆਂ ਦੀ ਤਸਕਰੀ ਨਾਲ ਨਿਪਟਣ ਲਈ ਕਾਰਗਰ ਢੰਗ-ਤਰੀਕਾ ਲਾਗੂ ਕਰਨ ਵਾਸਤੇ ਰਜਾਮੰਦ ਹੋਏ ਸਨ ਪਰ ਇਸ ਪਾਸੇ ਵੱਲ ਮਹੱਤਵਪੂਰਨ ਅਮਲ ਨਹੀਂ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਪ੍ਰਤੀ ਕਿਸੇ ਕਿਸਮ ਦਾ ਲਿਹਾਜ਼ ਨਹੀਂ ਵਰਤੇਗੀ। ਉਨ੍ਹਾਂ ਨੇ ਇਸ ਸਮੱਸਿਆ ਦਾ ਕਾਰਨ ਸੂਬੇ ਵਿਚ ਨਾਰਕੋ-ਅੱਤਵਾਦ ਨੂੰ ਹੱਲਾਸ਼ੇਰੀ ਦੇਣ ਲਈ ਪਾਕਿਸਤਾਨ ਦੇ ਨਾਲ-ਨਾਲ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦਰਿਮਆਨ ਮਜਬੂਤ ਗੱਠਜੋੜ ਦੱਸਿਆ।ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਹਾੜੇ ਮੌਕੇ ਲੋਕਾਂ ਨੂੰ ਮੁਖਾਤਿਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਨਸ਼ੇ ਖਾਸ ਤੌਰ ਉਤੇ ਅਫਗਾਨਿਸਤਾਨ ਤੋਂ ਹੈਰੋਇਨ ਦੀ ਤਸਕਰੀ ਵਾਇਆ ਪਾਕਿਸਤਾਨ, ਗੁਆਂਢੀ ਸੂਬੇ ਹਰਿਆਣਾ, ਜੰਮੂ ਕਸ਼ਮੀਰ, ਰਾਜਸਥਾਨ, ਦਿੱਲੀ ਅਤੇ ਇੱਥੋਂ ਤੱਕ ਕਿ ਨੇਪਾਲ ਤੋਂ ਹੁੰਦੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਪੰਜਾਬ ਦੀ ਜਵਾਨੀ ਨੂੰ ਕਮਜੋਰ ਕਰਨ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਤੋਂ ਦੂਰ ਕਰਨ ਲਈ ਪਾਕਿਸਤਾਨ ਦੀ ਸਾਜਿਸ਼ ਦੱਸਿਆ। ਉਨ੍ਹਾਂ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਅਤੇ ਕਾਂਡਲਾ ਬੰਦਰਗਾਹ ਰਾਹੀਂ ਪੰਜਾਬ ਨੂੰ ਭੇਜੀ ਜਾਣ 700 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੇ ਜਾਣ ਦੀਆਂ ਘਟਨਾਵਾਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜੰਮੂ ਕਸ਼ਮੀਰ ਵਿਚ ਉੜੀ ਸੈਕਟਰ ਰਾਹੀਂ ਪਾਕਿਸਤਾਨ ਵੱਲੋਂ ਖਤਰਨਾਕ ਹਥਿਆਰ ਭੇਜੇ ਗਏ।ਹਾਲ ਹੀ ਵਿੱਚ ਕੈਨੇਡਾ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ ਦੀ ਘਟਨਾ ਉਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਇਸ ਜੁਰਮ ਵਿਚ ਕੁਝ ਪੰਜਾਬੀ ਨੌਜਵਾਨਾਂ ਦੀ ਵੀ ਸ਼ਮੂਲੀਅਤ ਪਾਈ ਗਈ ਹੈ ਜਿਸ ਨਾਲ ਨਾ ਸਿਰਫ ਪੰਜਾਬ ਦੀ ਬਦਨਾਮੀ ਹੋਈ ਹੈ ਸਗੋਂ ਦੁਨੀਆ ਭਰ ਵਿਚ ਅਮਨ-ਅਮਾਨ ਨਾਲ ਰਹਿ ਰਹੇ ਪੰਜਾਬੀਆਂ ਦੇ ਅਕਸ ਨੂੰ ਵੀ ਸੱਟ ਵੱਜੀ ਹੈ।ਨਸ਼ਿਆਂ ਵਿਰੁੱਧ ਲੜਾਈ ਵਿਚ ਹੁਣ ਤੱਕ ਚੁੱਕੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ‘ਏ’ ਕੈਟਾਗਰੀ ਦੇ ਦੋ ਗੈਂਗਸਟਰਾਂ ਨੂੰ ਸਫਲਤਾਪੂਰਵਕ ਡਿਪੋਰਟ ਕਰਵਾਇਆ ਹੈ ਜਿਨ੍ਹਾਂ ਵਿਚ ਸਾਲ 2019 ਵਿਚ ਅਰਮੀਨੀਆ ਤੋਂ ਸੁਖਪ੍ਰੀਤ ਬੁੱਢਾ ਅਤੇ ਸਾਲ 2021 ਵਿਚ ਯੂ.ਏ.ਈ. ਤੋਂ ਸੁੱਖ ਭਿਖਾਰੀਵਾਲਾ ਸ਼ਾਮਲ ਹਨ।  ਉਨ੍ਹਾਂ ਦੱਸਿਆ ਕਿ ਗੌਰਵ ਪਟਿਆਲ ਨੂੰ ਅਰਮੀਨੀਆ ਤੋਂ ਡਿਪੋਰਟ ਕੀਤਾ ਜਾਣਾ ਪ੍ਰਕਿਰਿਆ ਅਧੀਨ ਹੈ ਜਦਕਿ ਰਮਨਜੀਤ ਰੋਮੀ ਜੋ ਗੈਂਗਸਟਰਾਂ ਦੇ ਇਕ ਹੈਂਡਲਰ ਹੈ, ਨੂੰ ਹਾਂਗਕਾਂਗ ਤੋਂ ਵਾਪਸ ਲਿਆਂਦਾ ਜਾ ਰਿਹਾ ਹੈ। ਇਸੇ ਤਰ੍ਹਾਂ ਗੈਂਗਸਟਰ ਹੈਰੀ ਚੱਠਾ ਨੂੰ ਪੁਰਤਗਾਲ ਤੋਂ ਅਤੇ ਗਗਨ ਹਠੂਰ ਨੂੰ ਆਸਟ੍ਰੇਲੀਆ ਤੋਂ ਵਾਪਸ ਲਿਆਂਦਾ ਜਾ ਰਿਹਾ ਹੈ।ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ 2 ਅਕਤੂਬਰ, 2018 ਨੂੰ ਸ਼ੁਰੂ ਕੀਤੇ ਬੱਡੀ ਪ੍ਰੋਗਰਾਮ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ ਇਸ ਪ੍ਰੋਗਰਾਮ ਨੂੰ 16,000 ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ 37 ਲੱਖ ਵਿਦਿਆਰਥੀਆਂ ਅਤੇ 1.30 ਸੀਨੀਅਰ ਬੱਡੀਜ਼ ਉਤੇ ਅਧਾਰਿਤ 7.5 ਲੱਖ ਬੱਡੀ ਗਰੁੱਪ ਕਾਇਮ ਕੀਤੇ ਗਏ।

ਇਸ ਮੌਕੇ ਮੁੱਖ ਮੰਤਰੀ ਨੇ ਅਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਜ਼ਬਤ ਕੀਤੇ ਨਸ਼ਿਆਂ/ਨਸ਼ੀਲੀਆਂ ਦਵਾਈਆਂ ਨੂੰ ਲਾਈਵ ਨਸ਼ਟ ਕਰਨ ਦੀ ਡਿਜੀਟਲ ਤੌਰ ਉਤੇ ਸ਼ੁਰੂਆਤ ਕੀਤੀ। ਇਸ ਖੇਪ ਵਿਚ ਕੌਮਾਂਤਰੀ ਮੰਡੀ ਵਿਚ 1318 ਕਰੋੜ ਰੁਪਏ ਦੀ ਕੀਮਤ ਵਾਲੀ 659 ਕਿਲੋ ਹੈਰੋਇਨ, 3000 ਕਿਲੋ ਭੁੱਕੀ, 5.8 ਕਰੋੜ ਗੋਲੀਆਂ/ਕੈਪਸੂਲ, 166 ਕਿਲੋ ਗਾਂਜਾ, 5 ਕਿਲੋ ਚਰਸ ਅਤੇ ਵੱਡੀ ਮਾਤਰਾ ਵਿਚ ਭੰਗ, ਸਮੈਕ, ਸਿਰਪ (ਪੀਣ ਵਾਲੀ ਦਵਾਈ) ਅਤੇ ਟੀਕੇ ਸ਼ਾਮਲ ਹਨ।ਉਨ੍ਹਾਂ ਨੇ ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗਾਂ ਵੱਲੋਂ ਹਫ਼ਤਾ ਭਰ ਚੱਲਣ ਵਾਲੀ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।ਇਸ ਤੋਂ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾਖੋਰੀ ਨੂੰ ਨੱਥ ਪਾਉਣ ਲਈ ਕਾਫ਼ੀ ਹੱਦ ਤੱਕ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਨਸ਼ਾ ਛੱਡਣ ਦਾ ਇਲਾਜ ਲੈ ਰਹੇ ਵਿਅਕਤੀਆਂ ਨੂੰ ਹਰ ਸਾਲ 70 ਕਰੋੜ ਰੁਪਏ ਦੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਸਨ। ਨਸ਼ਾ ਪੀੜਤਾਂ ਨੂੰ ਇਲਾਜ ਲਈ ਮੁਫ਼ਤ ਦਵਾਈਆਂ ਪ੍ਰਦਾਨ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ 70 ਕਰੋੜ ਰੁਪਏ ਖ਼ਰਚ ਕਰਨ ਨਾਲ ਨਸ਼ਾ ਛੱਡਣ ਲਈ ਇਲਾਜ ਲੈਣ ਵਾਲੇ ਵਿਅਕਤੀਆਂ ਦੀ ਗਿਣਤੀ 2,67,000 ਤੋਂ ਵਧ ਕੇ 6,72,000 ਹੋ ਗਈ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਵਾਸਤੇ ਸਕੂਲ ਦੇ ਪਾਠਕ੍ਰਮ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਦਾ ਵਿਸ਼ਾ ਸ਼ਾਮਲ ਕਰਨ।ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਤੋਂ ਪਿੱਛੇ ਹਟਣ ਦੇ ਅਮਰੀਕਾ ਦੇ ਫੈਸਲੇ ਦੇ ਮੱਦੇਨਜ਼ਰ ਪੁਲਿਸ ਫੋਰਸ ਨੂੰ ਵਧੇਰੇ ਚੌਕਸ ਰਹਿਣ ਲਈ ਨਿਰਦੇਸ਼ ਦੇਣ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਲਗਭਗ 550 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਸਾਂਝੀ ਹੋਣ ਕਰਕੇ ਇਹ ਹੈਰੋਇਨ, ਖਾਸ ਤੌਰ `ਤੇ ਅਫ਼ਗਾਨਿਸਤਾਨ ਵਿੱਚ ਪੈਦਾ ਕੀਤੀ ਗਈ, ਦੀ ਦੇਸ਼ ਭਰ ਦੇ ਹੋਰਨਾਂ ਰਾਜਾਂ ਨੂੰ ਤਸਕਰੀ ਲਈ ਆਵਾਜਾਈ ਦਾ ਮੁੱਖ ਰਸਤਾ ਬਣ ਗਿਆ ਹੈ। ਪਾਕਿਸਤਾਨ ਨੇ ਨਦੀਆਂ, ਸਰਹੱਦੀ ਵਾੜ, ਸਮੁੰਦਰੀ ਰਸਤੇ ਸਮੇਤ ਵੱਖ-ਵੱਖ ਢੰਗਾਂ ਦੀ ਵਰਤੋਂ ਕਰਦਿਆਂ ਪੰਜਾਬ ਵਿਚ ਹੈਰੋਇਨ ਦੀ ਤਸਕਰੀ ਲਈ ਸਰਹੱਦਾਂ `ਤੇ ਇਕ ਵਿਸ਼ਾਲ ਤਸਕਰੀ ਬੁਨਿਆਦੀ ਢਾਂਚਾ ਸਥਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 420 ਤੋਂ ਵੱਧ ਵੱਡੇ ਤਸਕਰਾਂ (2 ਕਿੱਲੋ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਦੇ ਅਧਾਰ `ਤੇ) ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਸਾ ਤੋਂ ਅਤਿ ਲੋੜੀਂਦੇ ਨਸ਼ਾ ਤਸਕਰ ਰਣਜੀਤ ਚੀਤਾ ਨੂੰ ਵੀ ਕਾਬੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਜਨਵਰੀ, 2020 ਵਿਚ ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਵਿਚ ਇਕ ਨਾਰਕੋ ਯੂਨਿਟ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿਚ ਇਕ ਅਫਗਾਨੀ ਵਿਅਕਤੀ ਨੂੰ ਗ੍ਰਿਫਤਾਰੀ ਕਰਨ ਦੇ ਨਾਲ 190 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਗਏ ਕੁਝ ਪੁਲਿਸ ਮੁਲਾਜ਼ਮਾਂ, ਫੌਜ ਅਤੇ ਬੀ.ਐਸ.ਐਫ. ਦੇ ਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੁਲਿਸ ਨੇ ਐਨ.ਡੀ.ਪੀ.ਐਸ. ਤਹਿਤ 233 ਕਰੋੜ ਰੁਪਏ ਦੀ ਗੈਰਕਾਨੂੰਨੀ ਜਾਇਦਾਦ ਜ਼ਬਤ ਕੀਤੀ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਵੱਖ-ਵੱਖ ਫਾਰਮਾ ਡਰੱਗ ਇਕਾਈਆਂ ਦਾ ਵੀ ਪਰਦਾਫਾਸ਼ ਕੀਤਾ ਸੀ ਅਤੇ ਇਨ੍ਹਾਂ ਕਾਰਵਾਈਆਂ ਵਿੱਚ ਟਰਾਮਾਡੋਲ, ਐਲਪ੍ਰੈਕਸ ਅਤੇ ਬੇਨਾਡਰਿਲ ਆਦਿ ਸਮੇਤ ਭਾਰੀ ਮਾਤਰਾ ਵਿੱਚ ਫਾਰਮਾ ਡਰੱਗਸ ਵੀ ਜ਼ਬਤ ਕੀਤੀਆਂ ਗਈਆਂ ਸਨ। ਪੁਲਿਸ ਵਿਭਾਗ ਵੱਲੋਂ ਦਿੱਲੀ ਦੇ ਬਾਹਰਵਾਰ ਨਰੇਲਾ ਵਿੱਚ ਇੱਕ ਫਾਰਮਾ ਫੈਕਟਰੀ ਦਾ ਪਰਦਾਫਾਸ਼ ਵੀ ਕੀਤਾ ਗਿਆ ਸੀ ਜੋ ਪੰਜਾਬ ਸਮੇਤ 17 ਰਾਜਾਂ ਵਿੱਚ ਫਾਰਮਾ ਡਰੱਗਜ਼ ਸਪਲਾਈ ਸਪਲਾਈ ਕਰਨ ਵਿੱਚ ਸ਼ਾਮਲ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਡਰੱਗ ਫੈਕਟਰੀ ਦਾ ਵੀ ਪਰਦਾਫਾਸ਼ ਕੀਤਾ ਗਿਆ ਹੈ।ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ ਨੇ ਖੁਲਾਸਾ ਕੀਤਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਦਰ 50 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਈ ਹੈ।ਇਸ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਧਿਕਾਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਮਿਸ਼ਨ ਰੈੱਡ ਸਕਾਈ ਦੀ ਸ਼ੁਰੂਆਤ ਕੀਤੀ ਸੀ ਅਤੇ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਤੱਕ ਪਹੁੰਚ ਕੀਤੀ।ਇਸ ਸਮਾਗਮ ਵਿਚ ਹਿੱਸਾ ਲੈਂਦਿਆਂ ਜਲੰਧਰ ਤੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੀਤ ਕੌਰ, ਨਸ਼ਿਆਂ ਦੀ ਸਮੱਸਿਆ `ਚੋਂ ਨਿਕਲੇ ਸੰਗਰੂਰ ਦੇ ਹਰਵਿੰਦਰ ਸਿੰਘ, ਤਰਨਤਾਰਨ ਜ਼ਿਲ੍ਹੇ ਦੀ ਡੈਪੋ ਹੈੱਡਮਿਸਟ੍ਰੈੱਸ ਜੀ.ਐਚ.ਐਸ. ਪੰਜਰ ਜੀਤ ਕੌਰ, ਨਸ਼ਾ ਵਿਰੋਧੀ ਨਿਗਰਾਨ ਕਮੇਟੀ ਦੀ ਮੈਂਬਰ ਲੁਧਿਆਣਾ ਤੋਂ ਡਾ. ਸੁਖਪਾਲ ਕੌਰ ਅਤੇ ਸਰਕਾਰੀ ਕਾਲਜ ਮੁਹਾਲੀ ਤੋਂ ਬੀ.ਐਸਸੀ ਨਾਨ-ਮੈਡੀਕਲ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਆਪਣੀ ਜਾਣਕਾਰੀ ਅਤੇ ਤਜਰਬੇ ਸਾਂਝੇ ਕੀਤੇ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Punjab , International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD