Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਮੈਡੀਕਲ ਆਕਸੀਜਨ ਉਤਪਾਦਨ 'ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ 'ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ : ਵਿਨੀ ਮਹਾਜਨ

ਅਧਿਕਾਰੀਆਂ ਨੂੰ ਜੀਵਨ ਰੱਖਿਅਕ ਗੈਸ ਦੇ ਦਬਾਅ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਅਤੇ 25 ਜੁਲਾਈ ਤੱਕ ਪਲਾਂਟ ਸਥਾਪਤ ਕਰਨ ਦਾ ਕੰਮ ਮੁਕੰਮਲ ਕਰਨ ਲਈ ਕਿਹਾ 

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin, A. Venu Prasad, DK Tiwari, Hussan Lal, Vikas Pratap, Amit Talwar, DC Jalandhar, Ghanshyam Thori, Jalandhar, Deputy Commissioner Jalandhar

Web Admin

Web Admin

5 Dariya News

ਚੰਡੀਗੜ੍ਹ , 27 Jun 2021

Last updated on: Jun 27, 2021, 00:00 IST

ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖੀਰ ਤੱਕ 75 ਹੋਰ ਪ੍ਰੈੱਸ਼ਰ ਸਵਿੰਗ ਐਡਸੌਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ।ਅੱਜ ਇਸ ਸਬੰਧੀ ਐਲਾਨ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਦੇ ਅੰਤ ਤੱਕ ਇਹ ਪਲਾਂਟ ਲਗਾਉਣ ਅਤੇ ਇਸ ਜੀਵਨ ਰੱਖਿਅਕ ਗੈਸ ਦਾ ਉੱਚਿਤ ਪ੍ਰੈੱਸ਼ਰ ਤੇ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਾਲ ਸੂਬੇ ਦੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਸਪਲਾਈ ਦੀ ਮੰਗ ਪੂਰੀ ਹੋਵੇਗੀ।ਪੀ.ਐਸ.ਏ. ਪਲਾਂਟਾਂ ਦੀ ਸਥਾਪਨਾ ਅਤੇ ਇਸ ਨਾਲ ਜੁੜੇ ਕੰਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟਾਂ ਦੀ ਸਥਾਪਨਾ ਤੋਂ ਪਹਿਲਾਂ ਦੀਆਂ ਸਾਰੀਆਂ ਗਤੀਵਿਧੀਆਂ ਨੂੰ 15 ਜੁਲਾਈ ਤੱਕ ਮੁਕੰਮਲ ਕੀਤਾ ਜਾਵੇ ਤਾਂ ਜੋ ਪਲਾਂਟਾਂ ਦੀ ਸਥਾਪਨਾ ਅਤੇ ਇਨ੍ਹਾਂ ਨੂੰ ਚਲਾਉਣ ਦਾ ਕੰਮ 25 ਜੁਲਾਈ ਤੱਕ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਨਾਲ ਸਬੰਧਤ ਹੋਰ ਕੰਮਾਂ ਜਿਵੇਂ ਸਾਈਟ ਤਿਆਰ ਕਰਨ,  ਜੈਨਰੇਟਰਾਂ ਅਤੇ ਗੈਸ ਪਾਈਪਲਾਈਨ ਨੈੱਟਵਰਕ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੁਚਾਰੂ ਕੰਮਕਾਜ ਅਤੇ ਨਿਯਮਤ ਰੂਪ ਵਿੱਚ ਜਾਣਕਾਰੀ ਉਪਲੱਬਧ ਕਰਵਾਉਣ ਲਈ ਹਰੇਕ ਸਾਈਟ ਵਾਸਤੇ ਡਿਪਟੀ ਕਮਿਸ਼ਨਰ, ਸਾਰੇ ਨੋਡਲ ਅਫ਼ਸਰਾਂ, ਕੰਮ ਕਰਨ ਵਾਲੀ ਏਜੰਸੀ ਅਤੇ ਹਸਪਤਾਲ ਸੁਪਰਡੈਂਟ ਦਾ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ। 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਜੋ ਸੂਬੇ ਦੇ ਆਕਸੀਜਨ ਪ੍ਰਬੰਧਨ ਗਰੁੱਪ ਦੇ ਮੁਖੀ ਵੀ ਹਨ, ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੰਜਾਬ ਕੋਲ ਜਲੰਧਰ ਅਤੇ ਲੁਧਿਆਣਾ ਵੱਚ 1400 ਲਿਟਰ ਪ੍ਰਤੀ ਮਿੰਟ (ਐਲ.ਪੀ.ਐਮ.) ਦੀ ਸਮਰੱਥਾ ਵਾਲੇ ਆਪਣੇ ਦੋ ਪੀ.ਐਸ.ਏ. ਪਲਾਂਟ ਹਨ। ਭਾਰਤ ਸਰਕਾਰ ਦੁਆਰਾ ਮੁੱਖ ਤੌਰ `ਤੇ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਜ਼ਿਲ੍ਹਾ ਹਸਪਤਾਲਾਂ ਲਈ 42 ਪਲਾਂਟ ਅਲਾਟ ਕੀਤੇ ਗਏ ਹਨ, ਜਦੋਂ ਕਿ ਵੱਖ-ਵੱਖ ਏਜੰਸੀਆਂ/ ਨਿੱਜੀ ਸੰਸਥਾਵਾਂ ਵੱਲੋਂ ਸੂਬੇ ਲਈ ਹੋਰ 33 ਪਲਾਂਟਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਦੀ ਆਕਸੀਜਨ ਉਤਪਾਦਨ ਸਮਰੱਥਾ ਪ੍ਰਤੀ ਦਿਨ ਤਕਰੀਬਨ 50 ਮੀਟਰਕ ਟਨ ਤੋਂ ਵੱਧ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਦੇਣ ਅਤੇ ਫੋਟੋਆਂ ਅਪਲੋਡ ਕਰਨ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾਏਗੀ ਅਤੇ ਨੋਡਲ ਅਫਸਰਾਂ ਨੂੰ ਇਸ ਵਿੱਚ ਰਜਿਸਟਰ ਕੀਤਾ ਜਾਵੇਗਾ ਅਤੇ ਸਿਖਲਾਈ ਦਿੱਤੀ ਜਾਵੇਗੀ।ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜ ਪੀ.ਐਸ.ਏ. ਪਲਾਂਟ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ, ਜੋ ਅਜੇ ਪਰੀਖਣ ਪੜਾਅ ਅਧੀਨ ਹਨ ਅਤੇ ਹੋਰ ਪੰਜ ਪਲਾਂਟ ਸਥਾਪਤ ਕਰਨ ਵਾਸਤੇ ਸਾਈਟ ਤਿਆਰ ਕਰ ਲਈ ਗਈ ਹੈ ਅਤੇ ਡੀ.ਆਰ.ਡੀ.ਓ. ਨੂੰ ਇਹ ਪਲਾਂਟ ਬਰਨਾਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਕਪੂਰਥਲਾ ਅਤੇ ਤਰਨ ਤਾਰਨ ਵਿੱਚ ਲਗਾਉਣ ਬਾਰੇ ਦੱਸਿਆ ਗਿਆ ਹੈ।ਐਨ.ਐਚ.ਏ.ਆਈ., ਜੋ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਵਾਸਤੇ ਇੱਕ ਕਾਰਜਕਾਰੀ ਏਜੰਸੀ ਹੈ, ਨੂੰ ਅਲਾਟ ਕੀਤੇ ਗਏ ਕੰਮਾਂ ਨੂੰ 10 ਜੁਲਾਈ ਤੱਕ ਪੂਰਾ ਕਰਨ ਲਈ ਕਿਹਾ ਗਿਆ ਹੈ। ਐਨ.ਐਚ.ਏ.ਆਈ ਦੇ ਆਰ.ਓ. ਸ੍ਰੀ ਆਰ.ਪੀ. ਸਿੰਘ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਸਬੰਧੀ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਸੀ.ਐਮ.ਡੀ. (ਪੀ.ਐਸ.ਪੀ.ਸੀ.ਐਲ.) ਏ ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਭਾਗ ਵਿਕਾਸ ਪ੍ਰਤਾਪ, ਵਧੀਕ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਸਮੂਹ ਡਿਪਟੀ ਕਮਿਸ਼ਨਰ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin , A. Venu Prasad , DK Tiwari , Hussan Lal , Vikas Pratap , Amit Talwar , DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD