Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੌਂਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ (ਸੀ.ਈ.ਸੀ.) ਵਿਚਕਾਰ ਮਹੱਤਵਪੂਰਨ ਸਮਝੌਤਾ ਕਲਮਬੱਧ

Guru Nanak Dev University, Amritsar, Guru Nanak Dev University Amritsar, Prof. Jaspal Singh Sandhu, GNDU

5 Dariya News

ਅਮ੍ਰਿਤਸਰ , 28 Jun 2021

Last updated on: Jun 28, 2021, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਇੰਟਰ-ਯੂਨੀਵਰਸਿਟੀ ਸੈਂਟਰ ਦੇ ਕੌਂਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ (ਸੀ.ਈ.ਸੀ.) ਵਿਚ ਅੱਜ ਇਥੇ ਇਕ ਮਹੱਤਵਪੂਰਨ ਸਮਝੌਤਾ ਕਲਮਬੱਧ ਕੀਤਾ ਗਿਆ। ਇਸ ਸਮਝੌਤੇ ਅਧੀਨ ਉਚੇਰੀ ਸਿਖਿਆ ਨੂੰ ਅਜੋਕੇ ਮਾਹੌਲ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੋਸਟ-ਗਰੈਜੂਏਟ ਤੇ ਅੰਡਰ-ਗਰੈਜੂਏਟ ਕਲਾਸਾਂ ਸਬੰਧੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਪੜ੍ਹਨ ਪੜ੍ਹਾਉਣ ਦੇ ਤੌਰ ਤਰੀਕਿਆਂ ਉਪਰ ਦੋਵੇਂ ਅਦਾਰੇ ਮਿਲ ਕੇ ਕਾਰਜ ਕਰਨਗੇ। ਇਹ ਸਮਝੌਤੇ ਉਪਰ ਸੀ.ਈ.ਸੀ ਦੇ ਡਾਇਰੈਕਟਰ, ਡਾ. ਜੇ.ਵੀ. ਨੱਡਾ, ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਦਸਤਖਤ ਕੀਤੇ। ਇਸ ਦੇ ਨਾਲ ਹੀ ਯੂਨੀਵਰਸਿਟੀ ਇਸ ਕੌਂਸੋਰਟੀਅਮ ਦੀ ਮੈਂਬਰ ਬਣ ਗਈ ਹੈ। ਇਸ ਮੌਕੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਯੂਨੀਵਰਸਿਟੀ ਇੰਡਸਟਰੀਜ਼ ਲਿੰਕੇਜ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਪ੍ਰੀਤਮੋਹਿੰਦਰ ਸਿੰਘ ਬੇਦੀ, ਡਾਇਰੈਕਟੋਰੇਟ ਆਫ ਡਿਸਟੈਂਸ ਐਜੂਕੇਸ਼ਨ ਐਂਡ ਓਪਨ ਲਰਨਿੰਗ ਦੇ ਡਾਇਰੈਕਟਰ, ਪ੍ਰੋ. ਸੁਭੀਤ ਕੁਮਾਰ ਜੈਨ ਵੀ ਮੌਜੂਦ ਸਨ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਇਸ ਸਮਝੌਤੇ ਕਰਕੇ ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀਆਂ ਨੂੰ ਯੂ.ਜੀ.ਸੀ. ਦਿਸ਼ਾ ਨਿਰਦੇਸ਼ ਆਨਲਾਈਨ, ਓਪਨ ਡਿਸਟੈਂਸ ਲਰਨਿੰਗ ਅਤੇ ਮੂਕ ਰਾਹੀਂ ਪੜ੍ਹਾਉਣ ਲਈ ਲੈਕਚਰ ਅਤੇ ਹੋਰ ਸਬੰਧਤ ਸਮੱਗਰੀ ਤਿਆਰ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। 

ਇਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿਖਿਆ ਦੇਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਲਟੀਮੀਡੀਆ ਰਾਹੀਂ ਵਿਦਿਆਰਥੀਆਂ ਦੀ ਰੁਚੀ ਨੂੰ ਧਿਆਨ ਵਿਚ ਰੱਖਦੇ ਹੋਏ ਪੜ੍ਹਾਉਣ ਦੀ ਸਮਗੱਰੀ ਤਿਆਰ ਕੀਤੀ ਜਾਵੇਗੀ।ਡਾ. ਜੇ.ਵੀ. ਨੱਡਾ ਨੇ ਉਚੇਰੀ ਸਿਖਿਆ ਵਿਚ ਆਧੁਨਿਕ ਤਕਨੀਕਾਂ ਦੀ ਵਰਤੋਂ ਸਬੰਧੀ ਇਕ ਸ਼ਾਰਟ ਫਿਲਮ ਦਿਖਾਉਂਦੇ ਹੋਏ ਦੱਸਿਆ ਕਿ ਵਿਸ਼ਵ ਵਿਚ ਮਹਾਂਮਾਰੀ ਕੋਵਿਡ ਕਰਕੇ ਉਚੇਰੀ ਸਿਖਿਆ ਵਿਸ਼ੇਸ਼ ਕਰਕੇ ਪ੍ਰਭਾਵਿਤ ਹੋਈ ਹੈ ਪਰ ਇਨ੍ਹਾਂ ਤਕਨੀਕਾਂ ਰਾਹੀਂ ਉਪਰਾਲੇ ਕੀਤੇ ਗਏ ਹਨ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਆਰੀ ਸਿਖਿਆ ਮੁਹਈਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਸਵੈਮਪ੍ਰਭਾ ਅਤੇ ਮੂਕ ਆਨਲਾਈਨ ਪਲੇਟਫਾਰਮ ਰਾਹੀਂ ਬੱਤੀ ਉਚੇਰੀ ਸਿਖਿਆ ਨਾਲ ਸਬੰਧਤ ਚੈਨਲ ਚਲਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਇੰਟਰਨੈਟ ਜ਼ਰੀਏ ਗਿਆਨ ਹਾਸਲ ਹੋ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਝੌਤਾ ਦੋਵਾਂ ਅਦਾਰਿਆਂ ਲਈ ਲਾਹੇਵੰਦ ਸਾਬਤ ਹੋਵੇਗਾ।ਰਜਿਸਟਰਾਰ ਪ੍ਰੋ. ਕਾਹਲੋਂ ਨੇ ਇਸ ਮੌਕੇ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਨਲਾਈਨ ਸਿਖਿਆ ਦੇ ਮਾਧਿਅਮ ਨੂੰ ਤਰਜ਼ੀਹ ਦਿੱਤੀ ਗਈ ਤਾਂ ਜੋ ਦੇਸ਼ ਵਿਦੇਸ਼ਾਂ ਵਿਚ ਰਹਿੰਦੇ ਵਸਨੀਕਾਂ ਨੂੰ ਪੰਜਾਬੀ ਸਬੰਧੀ ਕੋਰਸ ਕਰ ਸਕਣ।ਪ੍ਰੋ. ਬੇਦੀ ਨੇ ਕਿਹਾ ਕਿ ਸੀ.ਈ.ਸੀ ਜਿਹੇ ਅਦਾਰੇ ਨਾਲ ਸਮਝੌਤਾ ਕਰਨਾ ਯੂਨੀਵਰਸਿਟੀ ਲਈ ਇਕ ਫਖਰ ਦੀ ਗੱਲ ਹੈ ਅਤੇ ਇਸ ਜ਼ਰੀਏ ਦੋਵੇਂ ਅਦਾਰੇ ਮਿਲ ਕੇ ਦੇਸ਼ ਦੀ ਉਚੇਰੀ ਸਿਖਿਆ ਸਬੰਧੀ ਕਾਰਜ ਕਰਨਗੇ। ਡਾ. ਜੈਨ ਨੇ ਆਨਲਾਈਨ ਅਤੇ ਡਿਸਟੈਂਸ ਅਜੂਕੇਸ਼ਨ ਦੀ ਕਾਰਗੁਜ਼ਾਰੀ ਅਤੇ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ।

 

Tags: Guru Nanak Dev University , Amritsar , Guru Nanak Dev University Amritsar , Prof. Jaspal Singh Sandhu , GNDU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD