Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਐਮ. ਪੀ ਮਨੀਸ਼ ਤਿਵਾੜੀ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਆਕਸੀਜਨ ਪਲਾਂਟ ਕੀਤਾ ਲੋਕ ਅਰਪਿਤ

Manish Tewari, Punjab Pradesh Congress Committee, Congress, Indian National Congress, Punjab Congress, Punjab, Shaheed Bhagat Singh Nagar, Nawanshahr, S.B.S. Nagar

5 Dariya News

ਨਵਾਂਸ਼ਹਿਰ , 28 Jun 2021

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਨਵਾਂ ਲਗਾਇਆ ਗਿਆ ਪੀ. ਐਸ. ਏ ਆਕਸੀਜਨ ਪਲਾਂਟ ਲੋਕ ਅਰਪਿਤ ਕੀਤਾ। ਸਨ ਫਾਰਮਾਸੂਟੀਕਲ ਇੰਡਸਟ੍ਰੀਜ਼ ਲਿਮਟਿਡ, ਟੌਂਸਾ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਇਹ ਆਕਸੀਜਨ ਪਲਾਂਟ ਇਕ ਦਿਨ ਵਿਚ ਵੱਡੇ 30 ਸਿਲੰਡਰ ਆਕਸੀਜਨ ਉਤਪਾਦਨ ਦੀ ਸਮਰੱਥਾ ਰੱਖਦਾ ਹੈ। ਪੀ. ਸੀ. ਏ (ਪ੍ਰੈਸ਼ਰ ਸਵਿੰਗ ਅਬਸੋਰਪਸ਼ਨ) ਤਕਨੀਕ ਵਾਲਾ ਇਹ ਪਲਾਂਟ ਹਵਾ ਵਿਚੋਂ ਆਕਸੀਜਨ ਪੈਦਾ ਕਰ ਕੇ ਸਿੱਧੀ ਪਾਈਪਾਂ ਰਾਹੀਂ ਮਰੀਜ਼ਾਂ ਦੇ ਬੈੱਡਾਂ ਤੱਕ ਪਹੁੰਚਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਸੇ ਤਹਿਤ ਹੀ ਸੂਬੇ ਭਰ ਵਿਚ ਅਜਿਹੇ ਆਕਸੀਜਨ ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿਚ ਆਕਸੀਜਨ ਦੀ ਕੋਈ ਘਾਟ ਨਾ ਆਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਿਸਨ ਫ਼ਤਿਹ ਤਹਿਤ ਕੋਵਿਡ-19 ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਅਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਤੇ ਬਿਹਤਰ ਇਲਾਜ ਸਹੂਲਤਾਂ ਲਈ ਸਮੇਂ ਸਿਰ ਕਦਮ ਉਠਾਏ। ਉਨਾ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਜਦੋਂ ਦੇਸ਼ ਭਰ ਵਿਚ ਆਕਸੀਜਨ ਦੀ ਭਾਰੀ ਕਮੀ ਪਾਈ ਜਾ ਰਹੀ ਸੀ, ਤਾਂ ਪੰਜਾਬ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਇਸ ਤੋਂ ਇਲਾਵਾ ਜ਼ਰੂਰੀ ਦਵਾਈਆਂ ਅਤੇ ਐਲ-3 ਬੈੱਡਾਂ ਦੇ ਪ੍ਰਬੰਧ ਕਰਨ ਤੋਂ ਇਲਾਵਾ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਦੀ ਵੀ ਸਮੇਂ ਸਿਰ ਭਰਤੀ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

ਉਨਾਂ ਕਿਹਾ ਕਿ ਆਕਸੀਜਨ ਪਲਾਂਟ ਲੱਗਣ ਨਾਲ ਨਵਾਂਸ਼ਹਿਰ ਦਾ ਸਿਵਲ ਹਸਪਤਾਲ ਹੁਣ ਆਕਸੀਜਨ ਦੇ ਖੇਤਰ ਵਿਚ ਆਤਮ ਨਿਰਭਰ ਬਣ ਗਿਆ ਹੈ ਜਦਕਿ ਇਸ ਨੂੰ ਪਹਿਲਾਂ ਬਾਹਰੋਂ ਆਕਸੀਜਨ ਮੰਗਵਾਉਣੀ ਪੈਦੀ ਸੀ। ਉਨਾਂ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦਾ ਅਸਰਦਾਰ ਢੰਗ ਨਾਲ ਸਾਹਮਣਾ ਕਰਨ ਅਤੇ ਇਸ ਦੌਰਾਨ ਆਕਸੀਜਨ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨਾਂ ਜ਼ਿਲੇ ਦੇ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਵੱਲੋਂ ਕੋਵਿਡ ਦੌਰਾਨ ਫਰੰਟ ਲਾਈਨ ਵਾਰੀਅਰ ਬਣ ਕੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਨਿਭਾਈ ਭੂਮਿਕਾ ਦੀ ਵੀ ਦਾਦ ਦਿੱਤੀ। ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟ੍ਰੀਅਲ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸ. ਐਸ ਮਰਵਾਹਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਨ ਫਾਰਮਾ ਦੇ ਸੀਨੀਅਰ ਵਾਈਜ਼ ਪ੍ਰਧਾਨ ਡਾ. ਅਜ਼ਾਦਾਰ ਐਚ ਖ਼ਾਨ, ਐਸੋਸੀਏਟਿਡ ਵਾਈਜ਼ ਪ੍ਰਧਾਨ ਖੀਮਾਨੰਦ ਸ਼ਰਮਾ, ਐਚ. ਆਰ ਹੈੱਡ ਸੁਰਿੰਦਰ ਤੁਰਾਨ, ਡੀ. ਜੀ. ਐਮ ਨਰਿੰਦਰ ਆਹੂਜਾ, ਸੀ. ਐਸ. ਆਰ ਸੁਰਜੀਤ ਚੇਚੀ, ਵਾਤਾਵਰਨ ਇੰਜੀਨੀਅਰ ਰੂਪਨਗਰ ਅਨੁਰਾਧਾ ਸ਼ਰਮਾ, ਤਕਨੀਕੀ ਮਾਹਿਰ ਇੰਜ. ਦਵਿੰਦਰਜੀਤ ਸਿੰਘ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐਸ. ਐਮ. ਓ ਨਵਾਂਸ਼ਹਿਰ ਡਾ. ਮਨਦੀਪ ਕਮਲ, ਤਜਿੰਦਰ ਕੌਰ, ਯੂਥ ਆਗੂ ਸੁਖਵਿੰਦਰ ਸਿੰਘ ਧਾਵਾ, ਰੋਹਿਤ ਚੋਪੜਾ ਤੇ ਹੋਰ ਹਾਜ਼ਰ ਸਨ।  

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD