Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ 29 ਜੂਨ ਨੂੰ ਮੁੱਖ ਮੰਤਰੀ ਪੰਜਾਬ ਨਾਲ ਕਰੇਗਾ ਮੁਲਾਕਾਤ

ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਫੈਸਲੇ ਨੂੰ ਤੈਅ ਸਮੇਂ ਅਨੁਸਾਰ ਲਾਗੂ ਕਰਨ ਲਈ ਕਮਿਸ਼ਨ ਦੁਆਰਾ ਕੀਤੀ ਜਾਵੇਗੀ ਸਿਫਾਰਿਸ਼*

Web Admin

Web Admin

5 Dariya News

ਐਸ.ਏ.ਐਸ ਨਗਰ , 28 Jun 2021

ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਦਫਤਰ ਵਿਖੇ ਚੇਅਰਮੈਨ ਗੇਜਾ ਰਾਮ ਦੀ ਪ੍ਰਧਾਨਗੀ ਹੇਠ ਅੱਜ ਸਮੂਹ ਸਫਾਈ ਸੇਵਕਾਂ ਦੇ ਪ੍ਰਤੀਨਿਧੀਆਂ ਸ਼੍ਰੀ ਅਸ਼ੇਕ ਕੁਮਾਰ ਸਾਰਵਾਨ ਪ੍ਰਧਾਨ ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ, ਸ਼੍ਰੀ ਰਮੇਸ਼ ਕੁਮਾਰ, ਸ਼੍ਰੀ ਅਰੁਨ ਗਿੱਲ, ਸ਼੍ਰੀ ਰਵੀ ਕੁਮਾਰ, ਸ਼੍ਰੀ ਦਵਿੰਦਰ ਗਿੱਲ, ਸ਼੍ਰੀ ਕਰਸ ਚੰਦ ਨਾਹਰ, ਸ਼੍ਰੀ ਰਾਜਿੰਦਰ ਨਾਹਰ, ਸ਼੍ਰੀ ਰਾਜ ਕੁਮਾਰ, ਸ਼੍ਰੀ ਮਨੀ ਥਾਪਰ, ਸ਼੍ਰੀ ਰਾਹੁਲ ਆਦਿਆ ਅਤੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ ਦੀ ਮੀਟਿੰਗ ਹੋਈ।ਉੰਨਾ ਦੱਸਿਆ ਕਿ  29.06.2021 ਨੂੰ ਸ਼ਾਮ 04:00 ਵਜੇ ਮੁੱਖ ਮੰਤਰੀ ਪੰਜਾਬ ਨਾਲ ਕਮਿਸ਼ਨ ਦੀ ਮੀਟਿੰਗ ਹੋਣ ਜਾ ਰਹੀ ਹੈ। ਉਸ ਲਈ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਪੱਤਰ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਲਗਭਗ 13 ਮੱਤਿਆਂ ਦੀ ਤਰਤੀਬਵਾਰ ਬਣਦੇ ਹੱਕ ਨੂੰ ਬਿਆਨ ਕੀਤਾ ਗਿਆ ਹੈ, ਉਸ ਤੇ ਸਾਰੀ ਮੀਟਿੰਗ ਵਿੱਚ ਚਰਚਾ ਕੀਤੀ ਗਈ ਅਤੇ ਸਫਾਈ ਸੇਵਕਾਂ ਨੂੰ ਕੰਮ ਤੇ ਜਾਣ ਲਈ ਪ੍ਰੇਰਿਤ ਕੀਤਾ ਗਿਆ ਕਿ ਪੰਜਾਬ ਵਿੱਚ ਇਸ ਸਮੇਂ ਬਹੁਤ ਭਿਆਨਕ ਸਮਾਂ ਚੱਲ ਰਿਹਾ ਹੈ ਕਿਉਂਕਿ ਇੱਕ ਪਾਸੇ ਕੋਰੋਨਾ ਦੀ ਮਾਰ ਹੈ ਦੂਜੇ ਪਾਸੇ ਸਫਾਈ ਸੇਵਕਾਂ ਦੀ ਹੜਤਾਲ ਹੈ।ਉਨ੍ਹਾਂ ਦੱਸਿਆ ਕਿ ਸਫਾਈ ਸੇਵਕਾ ਦੇ ਜਿਹੜੇ ਹੱਕਾਂ ਸਬੰਧੀ  18.06.2021 ਨੂੰ ਜੋ ਮੁੱਖ ਮੰਤਰੀ ਅਤੇ ਕੈਬਿਨਿਟ ਵੱਲੋਂ ਫ਼ੈਸਲਾ ਕੀਤਾ ਗਿਆ, ਕਮਿਸ਼ਨ ਵੱਲੋਂ ਧੰਨਵਾਦ ਕੀਤਾ ਜਾਂਦਾ ਹੈ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਫੈਸਲਾ ਸਫਾਈ ਸੇਵਕਾ ਅਤੇ ਸਿਵਰਮੈੱਨਾਂ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ । ਇਸ ਲਈ ਮੰਗ ਪੱਤਰ ਵਿੱਚ ਠੇਕਾ ਪ੍ਰਣਾਲੀ ਖਤਮ ਕਰਨ ਸਬੰਧੀ ਪ੍ਰਸੇਨਲ ਵਿਭਾਗ ਵੱਲੋਂ ਅਤੇ ਕੈਬਿਨਿਟ ਵੱਲੋਂ ਕੀਤਾ ਗਿਆ ਫੈਸਲਾ ਜੋ ਕਿ 18.03.2017 ਦੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਉਸ ਨੂੰ ਤੈਅ ਸਮੇਂ ਅਨੁਸਾਰ ਲਾਗੂ ਕਰਨ ਲਈ ਕਮਿਸ਼ਨ ਦੁਆਰਾ ਸਿਫਾਰਿਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿਵਰਮੈੱਨਾਂ  ਅਤੇ ਸਫਾਈ ਸੇਵਕਾਂ ਨੂੰ ਡਸਟ ਅਲਾਉਂਸ ਅਤੇ ਗੈਸ ਅਲਾਉਂਸ ਦਿੱਤਾ ਜਾਵੇ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਿਕਾਸ ਯੋਜਨਾ, ਤਹਿਤ ਇਨਾਂ ਨੂੰ ਮਕਾਨ ਬਣਾਕੇ ਦਿੱਤੇ ਜਾਣ ਅਤੇ ਪੜੇ ਲਿਖੇ ਸਫਾਈ ਸੇਵਕਾ ਨੂੰ ਸਫਾਈ ਕਾਮਿਆਂ ਤੋ ਮੁਕਤ ਕਰਕੇ ਸੈਨੇਟਰੀ ਇੰਸਪੈਕਟਰ ਬਣਾਇਆ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਜਿਹੜੇ ਸਫਾਈ ਕਰਮਚਾਰੀ ਠੇਕੇਦਾਰੀ ਸਿਸਟਮ ਤੇ ਸੇਵਾ ਨਿਭਾ ਰਹੇ ਹਨ ਅਤੇ ਇਨ੍ਹਾਂ ਸਫਾਈ ਕਰਮਚਾਰੀ ਸੇਵਕਾਂ ਦੀ ਉਮਰ ਸੀਮਾ ਵੀ ਜਿਆਦਾ ਹੋ ਗਈ ਹੈ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਇਨ੍ਹਾਂ ਕਰਮਚਾਰੀਆਂ ਦੀ ਜਗ੍ਹਾਂ ਨੌਕਰੀ ਦਿੱਤੀ ਜਾਵੇ। ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਅੱਜ ਜੋ ਡਾਕਟਰ ਰਾਜ ਕੁਮਾਰ ਵੇਰਕਾ ਦੇ ਘਰ ਦੇ ਬਾਹਰ ਜੋ ਆਪ ਆਦਮੀ ਪਾਰਟੀ ਦੇ ਵਰਕਰਾਂ ਨੇ ਰੋਸ ਮਾਰਚ ਕੀਤਾ , ਇਸ ਤੋਂ ਪਤਾ ਲੱਗਦਾ ਹੈ ਕਿ ਇਹ ਸਾਰਾ ਕੁਝ ਆਮ ਆਦਮੀ ਪਾਰਟੀ ਦਲਿਤ ਸਮਾਜ ਦੀਆਂ ਵੋਟਾਂ ਹਾਸਲ ਕਰਨ ਵਾਸਤੇ ਕਰ ਰਹੀ ਹੈ। ਉਂਨ੍ਹਾਂ ਕਿਹਾ ਕਿ ਇਸ ਦੀ ਪੂਰਾ ਦਲਿਤ ਸਮਾਜ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਾਹਿਬਾਨ ਦੁਆਰਾ ਸਖਤ ਨਿੰਦਾ ਕੀਤੀ ਗਈ ਹੈ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD