Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਤਰਨ ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ

10000 ਕਾਂਸਟੇਬਲਾਂ, ਸਬ-ਇੰਸਪੈਕਟਰਾਂ ਦੀ ਭਰਤੀ ਜਲਦ; ਡੀ.ਜੀ.ਪੀ. ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਤਿਆਰੀ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ

 Dinkar Gupta, Punjab Police, Police, Punjab Admin, Director General of Police Punjab, DGP Punjab, Tarn Taran, Kulwant Singh, Hardial Singh Mann, Dhruman Nimbale, Dharamvir Agnihotri, Harminder Singh Gill, Sukhpal Singh Bhullar, Ramanjit Singh Sikki, Sports Complex

Web Admin

Web Admin

5 Dariya News

ਤਰਨ ਤਾਰਨ , 28 Jun 2021

Last updated on: Jun 28, 2021, 00:00 IST

ਪੁਲਿਸ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਅੱਜ ਤਰਨਤਾਰਨ ਵਿੱਚ ਪੁਲਿਸ ਲਾਈਨਜ਼ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਨੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਸਪੋਰਟਸ ਕੰਪਲੈਕਸ ਸਹੂਲਤਾਂ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਹੈ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਉਦਘਾਟਨ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਵੀ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਵੱਖ-ਵੱਖ ਕਾਡਰਾਂ ਵਿੱਚ ਸਬ-ਇੰਸਪੈਕਟਰਾਂ, ਹੈਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਪੱਧਰ ‘ਤੇ 10,000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਖੇਤਰਾਂ ਜਿਵੇਂ ਫੋਰੈਂਸਿਕ ਸਾਇੰਸ, ਸਾਈਬਰ ਕ੍ਰਾਈਮ, ਕਾਨੂੰਨੀ ਮਾਹਰਾਂ, ਵਿੱਤ ਅਤੇ ਡਿਜੀਟਲ ਫੋਰੈਂਸਿਕ ਵਿੱਚ ਵਿਸ਼ੇਸ਼ ਮਾਹਿਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।ਉਨਾਂ ਪੰਜਾਬ ਦੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਕਰਦਿਆਂ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਦੀ ਤਿਆਰੀ ਸ਼ੁਰੂ ਕਰ ਦੇਣ।ਡੀ.ਜੀ.ਪੀ. ਨੇ ਇਸ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਤਰਨ ਤਾਰਨ ਤੋਂ ਵਿਧਾਇਕ ਧਰਮਵੀਰ ਅਗਨੀਹੋਤਰੀ, ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ, ਦਾ ਉਨਾਂ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਡੀ.ਜੀ.ਪੀ. ਨੇ 1.70 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਏਕੜ ਰਕਬੇ ਵਿਚ ਸਥਾਪਤ ਕੀਤੇ ਗਏ ਨਵੇਂ ਬਣੇ ਸਪੋਰਟਸ ਕੰਪਲੈਕਸ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਮਜ਼ਬੂਤ ਖੇਡ ਢਾਂਚੇ ਦਾ ਉਦੇਸ਼ ਪੁਲਿਸ ਨੂੰ ਖੇਡਾਂ ਅਤੇ ਤੰਦਰੁਸਤੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਕਰਨਾ ਹੈ।ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ, ਤਰਨ ਤਾਰਨ ਕੁਲਵੰਤ ਸਿੰਘ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਹਰਦਿਆਲ ਸਿੰਘ ਮਾਨ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀ.) ਤਰਨ ਤਾਰਨ ਧਰੂਮਨ ਨਿੰਬਲੇ ਵੀ ਮੌਜੂਦ ਸਨ।ਉਨਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਹਨ ਜਿਨਾਂ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ਵਾਲਾ 400 ਮੀਟਰ ਰਨਿੰਗ ਟ੍ਰੈਕ, ਉੱਚੀ ਅਤੇ ਲੰਬੀ ਛਾਲ ਦਾ ਟਰੈਕ, ਇੱਕ ਵੱਡਾ ਪਵੇਲੀਅਨ, ਆਊਟਡੋਰ ਟ੍ਰੇਨਿੰਗ ਲਈ ਅਬਸਟੈਕਲ ਕੋਰਸ, ਬਾਸਕਟਬਾਲ ਕੋਰਟ, ਤੰਦਰੁਸਤੀ ਕੇਂਦਰ, ਇਨਡੋਰ ਅਤੇ ਆਊਟਡੋਰ ਜਿੰਮ, ਬਾਕਸਿੰਗ ਰਿੰਗ ਅਤੇ ਕਿ੍ਰਕਟ ਪਿਚ ਤੋਂ ਇਲਾਵਾ ਫਿਜ਼ੀਓਥੈਰੇਪੀ ਅਤੇ ਕਾਉਂਸਲਿੰਗ ਸੈਂਟਰ ਵੀ ਸ਼ਾਮਲ ਹਨ।ਡੀ.ਜੀ.ਪੀ. ਨੇ ਕਿਹਾ ਕਿ ਸਪੋਰਟਸ ਕੰਪਲੈਕਸ ਵਿਖੇ ਇਹ ਸਹੂਲਤਾਂ ਪੁਲਿਸ ਕਰਮਚਾਰੀਆਂ ਨੂੰ ਨਾ ਸਿਰਫ ਉਨਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਵਿਚ ਵਾਧਾ ਕਰਨ ਵਿਚ ਸਹਾਇਤਾ ਕਰਨਗੀਆਂ ਬਲਕਿ ਉਨਾਂ ਅਤੇ ਉਨਾਂ ਦੇ ਪਰਿਵਾਰਾਂ ਤੋਂ ਇਲਾਵਾ ਆਮ ਜਨਤਾ ਵਿੱਚ ਵੀ ਆਊਟਡੋਰ ਖੇਡ ਗਤੀਵਿਧੀਆਂ ’ਚ ਰੁਚੀ ਪੈਦਾ ਕਰਨਗੀਆਂ।ਐਸ.ਐਸ.ਪੀ. ਧਰੂਮਨ ਨਿੰਬਲੇ ਨੇ ਦੱਸਿਆ ਕਿ ਇੱਥੇ ਪੁਲਿਸ ਕਰਮਚਾਰੀਆਂ ਦੀ ਤੰਦਰੁਸਤੀ/ਮਨੋਰੰਜਨ ਵਾਸਤੇ ਲਗਭਗ ਕੋਈ ਸਹੂਲਤ ਨਾ ਹੋਣ ਕਰਕੇ ਉਨਾਂ ਨੇ ਪੁਲਿਸ ਲਾਈਨਜ਼ ਵਿਚ ਖਾਲੀ ਪਈ ਬੰਜਰ ਜ਼ਮੀਨ ਨੂੰ ਇਸ ਖੇਡ ਕੰਪਲੈਕਸ ਦੀ ਸਥਾਪਨਾ ਲਈ ਵਰਤਣ ਦਾ ਫੈਸਲਾ ਕੀਤਾ। ਉਨਾਂ ਕਿਹਾ ਕਿ ਤੰਦਰੁਸਤ ਅਤੇ ਸਾਫ਼ ਵਾਤਾਵਰਣ ਲਈ ਰੁੱਖ ਲਗਾਉਣ ਦੀ ਇੱਕ ਵੱਡੀ ਮੁਹਿੰਮ ਵੀ ਚਲਾਈ ਗਈ ਅਤੇ ਪੁਲਿਸ ਲਾਈਨਜ਼ ਵਿਖੇ 2000 ਤੋਂ ਵੱਧ ਬੂਟੇ ਲਗਾਏ ਗਏ।ਇਸ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਨਸ਼ਿਆਂ ਖਿਲਾਫ ਜੰਗ ਅਤੇ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ।

 

Tags: Dinkar Gupta , Punjab Police , Police , Punjab Admin , Director General of Police Punjab , DGP Punjab , Tarn Taran , Kulwant Singh , Hardial Singh Mann , Dhruman Nimbale , Dharamvir Agnihotri , Harminder Singh Gill , Sukhpal Singh Bhullar , Ramanjit Singh Sikki , Sports Complex

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD