Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੁਖਬੀਰ ਸਿੰਘ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਤੇ ਹੌਂਸਲਾ ਦਿੱਤਾ

ਕਿਹਾ ਕਿ ਜੇਕਰ ਦੋਸ਼ੀ ਤੁਰੰਤ ਨਾ ਫੜੇ ਗਏ ਤਾਂ ਕੁਲਦੀਪ ਕੌਰ ਲਈ ਇਨਸਾਫ ਵਾਸਤੇ ਅਕਾਲੀ ਦਲ ਸੰਘਰਸ਼ ਤੇਜ਼ ਕਰੇਗਾ

 Sukhbir Singh Badal, Shiromani Akali Dal, SAD, Akali Dal, Lalru, Dera Bassi, NK SHARMA

5 Dariya News

ਲਾਲੜੂ , 28 Jun 2021

Last updated on: Jun 28, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਨੌਜਵਾਨ ਲੜਕੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੇਕਰ ਤੰਗ ਪ੍ਰੇਸ਼ਾਨ ਕਰਨ ਵਾਲੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਅਕਾਲੀ ਦਲ ਐਸ ਐਸ ਪੀ ਮੁਹਾਲੀ ਦੇ ਦਫਤਰ ਦੇ ਘਿਰਾਓ ਸਮੇਤ ਸੰਘਰਸ਼ ਤੇਜ਼ ਕਰੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਡੇਰਾ ਬਸੀ ਦੇ ਵਿਧਾਇਕ ਐਨ ਕੇ ਸ਼ਰਮਾ ਦੇ ਨਾਲ ਮਿਲ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਇਸ ਦੁਖਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਹਨਾਂ ਨੇ ਭਰੋਸਾ ਦੁਆਇਆ ਕਿ ਪਰਿਵਾਰ ਲਈ ਇਨਸਾਫ ਯਕੀਨੀ ਬਣਾਉਣ ਵਾਸਤੇ ਅਕਾਲੀ ਦਲ ਕੋਈ ਕਸਰ ਨਹੀਂ ਛੱਡੇਗਾ। ਉਹਨਾਂ ਕਿਹਾ ਕਿ ਕੇਸ ਵਿਚ ਕਾਰਵਾਈ ਕਰਨ ਵਾਸਤੇ ਜ਼ਿਲ੍ਹਾ ਪੁਲਿਸ ’ਤੇ ਦਬਾਅ ਬਣਾਉਣ ਲਈ ਲੋਕ ਲਹਿਰ ਤਿੱਖੀ ਕਰਨ ਦੇ ਨਾਲ ਨਾਲ ਅਕਾਲੀ ਦਲ ਪ੍ਰਭਾਵਤ ਪਰਿਵਾਰ ਦੀ ਕਾਨੂੰਨੀ ਮਦਦ ਵੀ ਕਰੇਗਾ। ਉਹਨਾਂ ਕਿਹਾ ਕਿ ਅਸੀਂ ਲੋੜ ਪੈਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਵੀ ਦਾਇਰ ਕਰਾਂਗੇ। 

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਸ ਐਸ ਪੀ ਮੁਹਾਲੀ ਨਾਲ ਗੱਲਬਾਤ ਵੀ ਕੀਤੀ ਤੇ ਉਹਨਾਂ ਨੂੰ ਕੇਸ ਵਿਚ ਤੁਰੰਤ ਕਾਰਵਾਈ ਕਰਨ ਵਾਸਤੇ ਆਖਿਆ। ਉਹਨਾਂ ਐਸ ਐਸ ਪੀ ਨੂੰ ਕਿਹਾ ਕਿ ਦੋਸ਼ੀਆਂ ਨੁੰ ਫੜਨ ਵਿਚ ਦੇਰੀ ਨਾਲ ਇਹ ਸੁਨੇਹਾ ਜਾਵੇਗਾ ਕਿ ਉਹਨਾ ਨੁੰ ਸਿਆਸੀ ਸ਼ਰਣ ਮਿਲੀ ਹੋਈ ਹੈ ਤੇ ਇਹ ਗੱਲ ਪ੍ਰਵਾਨ ਨਹੀਂ ਕੀਤੀ ਜਾ ਸਕੀ। ਉਹਨਾਂ ਕਿਹਾ ਕਿ ਅਸੀਂ ਮਹਿਲਾਵਾਂ ਦੇ ਮਾਣ ਸਨਮਾਨ ਦੇ ਮਾਮਲੇ ਵਿਚ ਸਮਝੌਤਾ ਨਹੀਂ ਕਰ ਸਕਦੇ।ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਇਸ ਕਰ ਕੇ ਬਣੇ ਹੋਏ ਹਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਸਨ ਦੀ ਸਾਰੀ ਜ਼ਿੰਮੇਵਾਰੀ ਅਫਸਰਸ਼ਾਹੀ ’ਤੇ ਸੁੱਟ ਦਿੱਤੀ ਹੈ ਜਿਹਨਾਂ ਨੂੰ ਲੋਕਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਪੀੜਤ ਪਰਿਵਾਰ ਦੇ ਦੁੱਖ ਤੇ ਤਕਲੀਫ ਦੀ ਮੁੱਖ ਮੰਤਰੀ ਦਫਤਰ ਨੂੰ ਜਾਣਕਾਰੀ ਨਹੀਂ ਮਿਲੀ, ਹਾਲਾਂਕਿ ਦਫਤਰ ਇਥੋਂ ਸਿਰਫ 10 ਕਿਲੋਮੀਟਰ ਦੂਰ ਹੈ।ਇਸ ਮੌਕੇ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕੁਲਦੀਪ ਕੌਰ ਤਕਨੀਕੀ ਸਿੱਖਿਆ ਤੇ ਸਿਖਲਾਈ ਵਿਭਾਗ ਵਿਚ ਕਲਰਕ ਲੱਗੀ ਹੋਈ ਸੀ। ਉਹਨਾਂ ਦੱਸਿਆ ਕਿ ਭਾਵੇਂ ਕਿ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਪੀੜਤ ਪਰਿਵਾਰ ਲਈ ਨਿਆਂ ਹਾਸਲ ਕਰਨ ਵਾਸਤੇ ਸਰਗਰਮੀ ਨਾਲ ਸੰਘਰਸ਼ ਕਰ ਰਿਹਾ ਹੈ ਤੇ ਜੇਕਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਸਜ਼ਾ ਨਾ ਦਿੱਤੀ ਗਈ ਤਾਂ ਫਿਰ ਸੰਘਰਸ਼ ਹੋਰ ਤਿੱਖਾ ਕਰੇਗਾ। 

 

Tags: Sukhbir Singh Badal , Shiromani Akali Dal , SAD , Akali Dal , Lalru , Dera Bassi , NK SHARMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD