Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲਾ ਪੁਲਿਸ ਵਲੋਂ 6 ਖਤਰਨਾਕ ਮੁਲਜ਼ਮ ਕਾਬੂ

7 ਪਿਸਤੌਲ, 38 ਰੌਂਦ, 3 ਮੈਗਜ਼ੀਨ ਅਤੇ 100 ਗ੍ਰਾਮ ਹੈਰੋਇਨ, ਨਸ਼ੇ ਦੇ ਟੀਕੇ ਆਦਿ ਬਰਾਮਦ

  Crime News Punjab, Punjab Police, Police, Crime News, Hoshiarpur Police, Hoshiarpur, Navjot Singh Mahal, Ravinderpal Sandhu

Web Admin

Web Admin

5 Dariya News

ਹੁਸ਼ਿਆਰਪੁਰ , 28 Jun 2021

Last updated on: Jun 28, 2021, 00:00 IST

ਜਿਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਹਫਤੇ ਦੌਰਾਨ 6 ਖਤਰਨਾਕ ਮੁਲਜਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਪਿਸਤੌਲ, 38 ਰੌਂਦ, 3 ਮੈਗਜ਼ੀਨ, 100 ਗ੍ਰਾਮ ਹੈਰੋਇਨ, 24 ਨਸ਼ੀਲੇ ਟੀਕੇ, 40,000 ਰੁਪਏ ਭਾਰਤੀ ਕਰੰਸੀ ਅਤੇ ਇਕ ਸਵਿਫਟ ਕਾਰ ਬਰਾਮਦ ਕੀਤੀ ਗਈ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਭੈੜੇ ਅਨਸਰਾਂ ਖਿਲਾਫ ਮੁਹਿੰਮ ਜਾਰੀ ਰਹੇਗੀ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਪੂਰੀ ਸਖਤੀ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਡੀ.ਐਸ.ਪੀ.(ਡੀ) ਰਕੇਸ਼ ਕੁਮਾਰ, ਡੀ.ਐਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਨੂੰ ਉਸ ਵੇਲੇ ਕਾਮਯਾਬੀ ਮਿਲੀ ਜਦੋਂ ਜਸਵਿੰਦਰ ਸਿੰਘ ਉਰਫ ਜੱਸੀ ਵਾਸੀ ਪ੍ਰੀਤ ਨਗਰ ਕਲੋਨੀ ਫਤਹਿਗੜ੍ਹ ਚੂੜੀਆਂ ਰੋਡ, ਥਾਣਾ ਮਜੀਠਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2 ਪਿਸਤੌਲ ਦੇਸੀ ਅਤੇ 18 ਜਿੰਦਾ ਰੌਂਦ, 3 ਮੈਗਜੀਨ ਬਰਾਮਦ ਕੀਤੇ ਗਏ। ਜੱਸੀ ਨੇ ਆਪਣੇ ਇਕ ਸਾਥੀ ਨਾਲ ਮਿਲ ਕੇ ਅਮ੍ਰਿਤਸਰ ਵਿਖੇ ਮਨੀ ਧਵਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਵਾਰਦਾਤ ਤੋਂ ਬਾਅਦ ਉਹ ਯੂ.ਪੀ. ਅਤੇ ਹੋਰ ਰਾਜਾਂ ਵਿਚ ਲੁਕ-ਛਿਪ ਕੇ ਰਹਿ ਰਿਹਾ ਸੀ ਅਤੇ ਮਾਮਲੇ ਵਿਚ ਭਗੌੜਾ ਚਲ ਰਿਹਾ ਸੀ।ਜਿਲਾ ਪੁਲਿਸ ਦੀ ਮੁਹਿੰ ਤਹਿਤ ਏ.ਐਸ.ਪੀ. ਗੜਸ਼ੰਕਰ ਤੁਸ਼ਾਰ ਗੁਪਤਾ ਅਤੇ ਥਾਣਾ ਗੜਸ਼ੰਕਰ ਦੇ ਐਸ.ਐਚ.ਓ. ਇਕਬਾਲ ਸਿੰਘ ਦੀ ਟੀਮ ਵਲੋਂ ਸਤਨਾਮ ਉਰਫ ਕਾਕਾ ਵਾਸੀ ਦੇਨੋਵਾਲ ਖੁਰਦ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਪਾਸੋਂ ਇਕ ਪਿਸਟਲ ਦੇਸੀ ਕੱਟਾ, 5 ਜਿੰਦਾ ਰੌਂਦ, 24 ਨਸ਼ੀਲੇ ਟੀਕੇ ਅਤੇ 40,000 ਰੁਪਏ ਭਾਰਤੀ ਕਰੰਸੀ ਬਰਾਮਦ ਕਰਕੇ ਮੁਲਜਮ ਖਿਲਾਫ ਮਾਮਲਾ ਦਰਜ ਕੀਤਾ ਗਿਆ।ਇਸੇ ਤਰ੍ਹਾਂ ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ ਦੀ ਟੀਮ ਵਲੋਂ ਸ਼ਾਹਬਾਜ ਸਿੰਘ ਉਰਫ ਸ਼ਾਹੂ ਵਾਸੀ ਨਿਊ ਫਤਹਿਗੜ੍ਹ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 3 ਪਿਸਟਲ 32 ਬੋਰ, 10 ਜਿੰਦਾ ਰੌਂਦ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ। ਜਿਲਾ ਪੁਲਿਸ ਵਲੋਂ 19 ਜੂਨ ਨੂੰ ਦੋਸ਼ੀ ਗੁਰਬਚਨ ਸਿੰਘ ਵਾਸੀ ਡੋਗਰਾਂਵਾਲਾ, ਕਪੂਰਥਲਾ, ਲਖਵਿੰਦਰ ਸਿੰਘ ਵਾਸੀ ਫੁਲਰਾਂ, ਗੁਰਦਾਸਪੁਰ, ਹਰਵਿੰਦਰ ਸਿੰਘ ਵਾਸੀ ਡੋਗਰਾਂਵਾਲਾ ਕਪੂਰਥਲਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 1 ਪਿਸਟਲ 32 ਬੋਰ, 5 ਰੌਂਦ ਜਿੰਦਾ ਅਤੇ ਸਵਿਫਟ ਡਿਜ਼ਾਇਰ ਕਾਰ ਬਰਾਮਦ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ।

ਕੈਪਸ਼ਨ: ਪੁਲਿਸ ਟੀਮ ਦੀ ਹਿਰਾਸਤ ਵਿਚ ਫੜੇ ਮੁਲਜਮ ਅਤੇ ਉਨ੍ਹਾਂ ਤੋਂ ਬਰਾਮਦ ਸਮਾਨ

 

Tags: Crime News Punjab , Punjab Police , Police , Crime News , Hoshiarpur Police , Hoshiarpur , Navjot Singh Mahal , Ravinderpal Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD