Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਨਿਵੇਕਲੀ ਪਹਿਲ ਦਾ ਮਕਸਦ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਤੇਜ਼ ਅਤੇ ਪਾਰਦਰਸ਼ੀ ਬੋਲੀ ਪ੍ਰਕਿਰਿਆ ਯਕੀਨੀ ਬਣਾਉਣਾ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of Punjab, Lal Singh

Web Admin

Web Admin

5 Dariya News

ਚੰਡੀਗੜ੍ਹ , 28 Jun 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ 'emandikaran-pb.in' ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਨਲਾਈਨ ਪਹਿਲਕਦਮੀ ਨਾਲ ਸੂਬੇ ਦੀਆਂ ਮੰਡੀਆਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਮਿਲੇਗੀ। ਕਾਲੋਨਾਈਜੇਸ਼ਨ ਵਿਭਾਗ ਅਤੇ ਮੰਡੀ ਬੋਰਡ ਦੇ ਇਤਿਹਾਸ ਵਿੱਚ ਇਸ ਨੂੰ ਇਕ ਯਾਦਗਾਰ ਪਲ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸ਼ੁਰੂ ਕੀਤੇ ਗਏ ਇਸ ਪੋਰਟਲ ਨਾਲ ਵੱਖੋ-ਵੱਖ ਧਿਰਾਂ ਜਿਹਨਾਂ ਵਿੱਚ ਕਿਸਾਨ ਅਤੇ ਆੜ੍ਹਤੀਏ ਸ਼ਾਮਲ ਹਨ, ਨੂੰ ਇਕ ਪਾਰਦਰਸ਼ੀ ਅਤੇ ਤੇਜ਼ ਪ੍ਰਕਿਰਿਆਂ ਰਾਹੀਂ ਅਸਾਸਿਆਂ ਦੀ ਖਰੀਦ ਦਾ ਮੌਕਾ ਮਿਲੇਗਾ।ਵੇਰਵੇ ਦਿੰਦੇ ਹੋਏ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਮਹੀਨਾਵਾਰ ਈ-ਨਿਲਾਮੀ ਦੀ ਇਕ ਸਾਲ ਲਈ ਜਾਰੀ ਸਮਾਂ-ਸ਼ਾਰਣੀ ਅਨੁਸਾਰ 2302 ਪਲਾਟਾਂ ਦੀ ਈ-ਨਿਲਾਮੀ 9 ਜੁਲਾਈ, 2021 ਤੋਂ ਸ਼ੁਰੂ ਹੋਵੇਗੀ ਪਰ ਇਸ ਤੋਂ ਪਹਿਲਾਂ 1 ਤੋਂ 8 ਜੁਲਾਈ, 2021 ਤੱਕ 154 ਮਾਰਕੀਟ ਕਮੇਟੀਆਂ ਵਿੱਚ ਬੋਲੀਕਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹਨਾਂ 2302 ਪਲਾਟਾਂ ਵਿੱਚੋਂ 375 ਸਬਜੀ ਮੰਡੀ ਲੁਧਿਆਣਾ ਵਿਖੇ ਅਤੇ 222 ਮੁੱਲਾਂ ਪੁਰ ਮੰਡੀ, ਲੁਧਿਆਣਾ ਵਿਖੇ ਸਥਿਤ ਹਨ। ਇਹਨਾਂ ਤੋਂ ਇਲਾਵਾ 262 ਪਲਾਟ ਬਾਘਾ ਪੁਰਾਣਾ ਮੰਡੀ ਮੋਗਾ, 241 ਪਲਾਟ ਕੋਟਕਪੂਰਾ (ਫ਼ਰੀਦਕੋਟ), 217 ਮਮਦੋਟ (ਫ਼ਿਰੋਜ਼ਪੁਰ), 196 ਸਰਹੰਦ (ਫ਼ਤਿਹਗੜ੍ਹ ਸਾਹਿਬ), 175 ਖਾਲੜਾ (ਤਰਨ ਤਾਰਨ), 145 ਸਮਾਣਾ (ਪਟਿਆਲਾ), 114 ਬੰਗਾ (ਸ਼ਹੀਦ ਭਗਤ ਸਿੰਘ ਨਗਰ), 104 ਭਗਤਾ ਭਾਈ ਕਾ (ਬਠਿੰਡਾ), 95 ਲੱਕੜ ਮੰਡੀ ਗੜ੍ਹੀ ਕਾਨੂੰਗੋ (ਸ਼ਹੀਦ ਭਗਤ ਸਿੰਘ ਨਗਰ), 70 ਅਮਰਕੋਟ (ਤਰਨ ਤਾਰਨ), 55 ਸਬਜੀ ਮੰਡੀ, ਸਨੌਰ ਰੋਡ (ਪਟਿਆਲਾ) ਅਤੇ 31 ਪਲਾਟ ਸਬਜੀ ਮੰਡੀ, ਮੋਹਾਲੀ (ਸ਼ੋਅ ਰੂਮ) ਵਿਖੇ ਸਥਿਤ ਹਨ।ਖ਼ਰੀਦਦਾਰਾਂ ਲਈ ਈ-ਨਿਲਾਮੀ ਦੇ ਫਾਇਦੇ ਦੱਸਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਇਸ ਨਵੀਂ ਪਹਿਲ ਨਾਲ ਜਿੱਥੇ ਨਿਲਾਮੀ ਪ੍ਰਕਿਰਿਆ ਵਿੱਚ ਤੇਜ਼ੀ, ਪਾਰਦਰਸ਼ਤਾ ਅਤੇ ਸੁਰੱਖਿਆ ਦਾ ਪੱਖ ਮਜ਼ਬੂਤ ਹੋਵੇਗਾ, ਉੱਥੇ ਹੀ ਪਹਿਲਾਂ ਦੇ ਸਮੇਂ ਦੌਰਾਨ ਖੁੱਲ੍ਹੀ ਨਿਲਾਮੀ ਲਈ ਮਿਲਦੇ ਇਕ ਦਿਨ ਦੇ ਸਮੇਂ ਦੇ ਤੁੱਲ ਹੁਣ 10 ਦਿਨ ਮਿਲਣਗੇ। 

ਆਨਲਾਈਨ ਨਿਲਾਮੀ ਵਿੱਚ ਬੋਲੀਆਂ ਆਪਣੇ ਘਰ/ਦਫ਼ਤਰ ਤੋਂ ਬਾਹਰ ਨਿਕਲਿਆਂ ਹੀ ਲਗਾਈਆਂ ਜਾ ਸਕਦੀਆਂ ਹਨ। ਇਸ ਤੋਂ ਛੁੱਟ, ਇਸ ਨਵੀਂ ਨਿਲਾਮੀ ਪ੍ਰਕਿਰਿਆ ਵਿੱਚ ਸਮੇਂ ਦੀ ਕੋਈ ਰੁਕਾਵਟ ਨਹੀਂ ਹੋਵੇਗੀ ਕਿਉਂ ਜੋ ਇਹ ਪ੍ਰਕਿਰਿਆ ਆਪਣੀ ਆਖਰੀ ਮਿਤੀ ਤੱਕ 24x7 ਚਾਲੂ ਰਹੇਗੀ।ਇਸ ਮੌਕੇ ਮੁੱਖ ਮੰਤਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਅਮਲੇ ਲਈ ਨੀਯਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਅਧਾਰਿਤ ਇਲੈਕਟ੍ਰਾਨਿਕ ਪਛਾਣ ਪੱਤਰ (ਈ-ਆਈ ਡੀ) ਦੀ ਰਸਮੀ ਸ਼ੁਰੂਆਤ ਵੀ ਕੀਤੀ ਜਿਸ ਨਾਲ ਅਜਿਹੀ ਤਕਨੀਕੀ ਪੁਲਾਂਘ ਪੁੱਟਣ ਵਾਲਾ ਪੰਜਾਬ, ਮੁਲਕ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਈ-ਨਿਲਾਮੀ ਨਾਲ ਵਿਭਾਗਾਂ ਦੇ ਲਾਗਤ ਖ਼ਰਚੇ ਵੀ ਘਟਣਗੇ ਕਿਉਂ ਜੋ ਸਾਫ਼ਟਵੇਅਰ ਤਿਆਰ ਕਰਨ ਹਿੱਤ ਸਿਰਫ਼ ਇਕੋ ਵਾਰ ਖ਼ਰਚਾ ਕਰਨ ਦੀ ਲੋੜ ਪਵੇਗੀ ਅਤੇ ਭੌਤਿਕ ਢਾਂਚਾ, ਮਨੁੱਖੀ ਸਰੋਤ ਦੀ ਤਾਇਨਾਤੀ ਅਤੇ ਹੋਰ ਵਾਧੂ ਖ਼ਰਚੇ ਨਹੀਂ ਕਰਨੇ ਪੈਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਨਾਲ ਵੱਡੀ ਗਿਣਤੀ ਵਿੱਚ ਚਾਹਵਾਨ ਲੋਕ ਬੋਲੀ ਲਾ ਸਕਣਗੇ ਅਤੇ ਆਨਲਾਈਨ ਨਿਲਾਮੀ ਨਾਲ ਆਮ ਦਫ਼ਤਰੀ ਕੰਮਕਾਜ ਉੱਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਬੋਲੀ ਪ੍ਰਕਿਰਿਆ ਇਸ ਤੋਂ ਵੱਖਰੇ ਤੌਰ ਉੱਤੇ ਕਰਵਾਈ ਜਾਵੇਗੀ। ਇਸ ਪ੍ਰਕਿਰਿਆ ਵਿੱਚ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ ਚੰਗੀ ਆਮਦਨ ਵੀ ਹੋਵੇਗੀ। ਹੋਰ ਤਾਂ ਹੋਰ, ਨਿਯਮਿਤ ਤੌਰ ਉੱਤੇ ਅਜਿਹੀਆਂ ਨਿਲਾਮੀਆਂ ਨਾਲ ਸਾਰੇ ਸੂਬੇ ਵਿੱਚ ਇਕ ਸਮਰੱਥ ਅਤੇ ਮਜ਼ਬੂਤ ਮੰਡੀ ਢਾਂਚਾ ਵਿਕਸਿਤ ਹੋਵੇਗਾ। ਇਸ ਮੌਕੇ ਸਕੱਤਰ ਮੰਡੀ ਬੋਰਡ ਰਵੀ ਭਗਤ ਨੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਮੰਡੀ ਬੋਰਡ ਦੇ 22,026 ਪਲਾਟਾਂ ਵਿੱਚੋਂ 9902 ਦੀ ਵਿਕਰੀ ਨਾਲ ਸੂਬੇ ਨੂੰ 905 ਕਰੋੜ ਰੁਪਏ ਦੀ ਆਮਦਨ ਹੋਈ ਹੈ ਅਤੇ 12,124 ਪਲਾਟ ਅਜੇ ਅਣ-ਵਿਕੇ ਹਨ। ਇਸ ਦੇ ਨਾਲ ਹੀ ਕਾਲੋਨਾਈਜੇਸ਼ਨ ਵਿਭਾਗ ਦੇ ਕੁੱਲ 27,539 ਪਲਾਟਾਂ ਵਿੱਚੋਂ 21,790 ਦੀ ਵਿਕਰੀ ਹੋ ਚੁੱਕੀ ਹੈ ਜਦੋਂ ਕਿ 5,749 ਦੀ ਵਿਕਰੀ ਅਜੇ ਬਾਕੀ ਹੈ। ਮੰਡੀ ਬੋਰਡ ਅਤੇ ਕਾਲੋਨਾਈਜੇਸ਼ਨ ਵਿਭਾਗ ਦੇ ਅਣ-ਵਿਕੇ ਪਲਾਟਾਂ ਦੀ ਕੁੱਲ ਅਨੁਮਾਨਿਤ ਕੀਮਤ 2020 ਕਰੋੜ ਰੁਪਏ ਹੈ ਜਿਸ ਵਿੱਚੋਂ ਮੰਡੀ ਬੋਰਡ ਦੇ ਪਲਾਟਾਂ ਦੀ ਕੀਮਤ 1425 ਕਰੋੜ ਰੁਪਏ ਅਤੇ ਕਾਲੋਨਾਈਜੇਸ਼ਨ ਵਿਭਾਗ ਦੇ ਪਲਾਟਾਂ ਦੀ ਕੀਮਤ 595 ਕਰੋੜ ਰੁਪਏ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪੀਟਰ ਸੰਧੂ, ਸੰਯੁਕਤ ਸਕੱਤਰ ਮੰਡੀ ਬੋਰਡ ਹਰਸੁਹਿੰਦਰਪਾਲ ਸਿੰਘ ਬਰਾੜ ਅਤੇ ਪੰਜਾਬ ਆੜ੍ਹਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab , Lal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD