Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਵੱਲੋਂ ਜੌਲੀਆਂ ਗੁਰਦੁਆਰੇ ’ਚ ਅੱਗ ਲਗਾਉਣ ਦੇ ਮਾਮਲੇ ’ਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਦਾ ਭਰੋਸਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਤੇ ਸਮਾਜ ਦੇ ਹਰ ਵਰਗ ਲਈ ਸਤਿਕਾਰਯੋਗ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

 Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਭਵਾਨੀਗੜ/ਸੰਗਰੂਰ , 29 Jun 2021

Last updated on: Jun 29, 2021, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਸ਼੍ਰੀ ਵਿਵੇਕ ਸ਼ੀਲ ਸੋਨੀ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਜੌਲੀਆਂ ਪਿੰਡ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਮਾਮਲੇ ਦੀ ਅਸਲੀਅਤ ਪਤਾ ਕਰਨ ਦੇ ਨਾਲ-ਨਾਲ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸਦੇ ਨਾਲ ਹੀ ਉਨਾਂ ਐਸ.ਐਸ.ਪੀ. ਨੂੰ ਮਾਮਲੇ ਦੀ ਜਲਦੀ ਤੋਂ ਜਲਦੀ ਤਹਿ ਤੱਕ ਤਫ਼ਤੀਸ਼ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜੇਕਰ ਨਾਮਜ਼ਦ ਔਰਤ ਤੋਂ ਇਲਾਵਾ ਕੋਈ ਵੀ ਹੋਰ ਇਸ ਦੁਖਦਾਈ ਘਟਨਾਕ੍ਰਮ ’ਚ ਸ਼ਾਮਲ ਹੈ ਤਾਂ ਉਸਨੂੰ ਵੀ ਗਿ੍ਰਫ਼ਤਾਰ ਕਰਕੇ ਬਣਦੀ ਸਜ਼ਾ ਦਿੱਤੀ ਜਾਵੇ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਇੱਕ ਔਰਤ ਵੱਲੋਂ ਪਿੰਡ ਜੌਲੀਆਂ ਵਿਚਲੇ ਗੁਰੂਘਰ ਦੇ ਦਰਬਾਰ ਸਾਹਿਬ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਪਾਲਕੀ ਸਾਹਿਬ ਅਤੇ ਹੋਰ ਸਤਿਕਾਰਤ ਸਾਮਾਨ ਨੂੰ ਅੱਗ ਲਗਾ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਤੁਰੰਤ ਹਰਕਤ ’ਚ ਆਉਦਿਆਂ ਉਸ ਔਰਤ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ’ਚ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਹਨ ਤੇ ਸਾਰੇ ਧਰਮਾਂ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ। ਉਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਮੁਫ਼ਾਦਾਂ ਲਈ ਸਮਾਜ ’ਚ ਫੁੱਟ ਪਾਉਣ ਲਈ ਅਜਿਹੇ ਘਿਨਾਉਣੇ ਤੇ ਅਤਿ ਨਿੰਦਣਯੋਗ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ ਜਿਨਾਂ ਦਾ ਮਕਸਦ ਪੰਜਾਬ ’ਚ ਸ਼ਾਂਤੀ ਭੰਗ ਕਰਨਾ ਹੁੰਦਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ’ਚ ਦੀ ਪੜਤਾਲ ਲਈ ਉਹ ਆਪ ਖੁਦ ਤਤਪਰਤਾ ਨਾਲ ਰੋਜ਼ਾਨਾ ਪੱਧਰ ’ਤੇ ਪੁਲਿਸ ਵਿਭਾਗ ਤੋਂ ਰਿਪੋਰਟ ਹਾਸਲ ਕਰ ਰਹੇ ਹਨ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਇਸ ਘਟਨਾਕ੍ਰਮ ’ਚ ਸ਼ਾਮਲ ਹਰ ਵਿਅਕਤੀ ਨੂੰ ਬਣਦੀ ਸਜ਼ਾ ਨਹੀਂ ਮਿਲਦੀ ਤਾਂ ਉਹ ਚੈਨ ਨਾਲ ਨਾ ਬੈਠਣ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD