Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੋਹਾਲੀ ਨੂੰ ਮੈਡੀਕਲ-ਹੱਬ ਵਜੋਂ ਕੀਤਾ ਜਾ ਰਿਹੈ ਵਿਕਸਿਤ : ਬਲਬੀਰ ਸਿੰਘ ਸਿੱਧੂ

ਮੋਹਾਲੀ ਵਿਖੇ 8.72 ਏਕੜ ਵਿੱਚ ਨਵਾਂ ਸਿਵਲ ਹਸਪਤਾਲ ਕੀਤਾ ਜਾਵੇਗਾ ਸਥਾਪਤ; ਗਮਾਡਾ ਨੇ ਅਲਾਟ ਕੀਤੀ ਜ਼ਮੀਨ

 Balbir Singh Sidhu, Health and Family Welfare Minister, Punjab, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, Dr. G.B. Singh, Dr. Andesh Kang, Dr. Veena, Dr. Vineet Nagpal

Web Admin

Web Admin

5 Dariya News

ਐਸ.ਏ.ਐਸ. ਨਗਰ , 29 Jun 2021

Last updated on: Jun 29, 2021, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੋਹਾਲੀ ਨੂੰ ਸੂਬੇ ਵਿੱਚ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਨਵੇਂ ਸਿਵਲ ਹਸਪਤਾਲ ਦੀ ਉਸਾਰੀ ਲਈ ਮੋਹਾਲੀ ਗਰੇਟਰ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ 8.72 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਉਸਾਰੀ ਲਈ ਸੈਕਟਰ-66 ਵਿਚ 18 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਮਤ ਵਾਲੀ 42204.8 ਵਰਗ ਗਜ ਜ਼ਮੀਨ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਹਸਪਤਾਲ ਜਲਦ ਹੀ ਡੇਰਾਬਾਸੀ ਤਕ ਸਥਾਨਕ ਵਸੋਂ ਦੇ ਵੱਡੇ ਹਿੱਸੇ ਦੀਆਂ ਸਿਹਤ ਸਬੰਦੀ ਲੋੜਾਂ ਨੂੰ ਸਫ਼ਲਤਾਪੂਰਵਕ ਪੂਰਾ ਕਰੇਗਾ। ਇਹ ਹਸਪਤਾਲ ਸਾਰੀਆਂ ਡਾਕਟਰੀ ਸਹੂਲਤਾਂ ਅਤੇ ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੋਵੇਗਾ।ਸਿਹਤ ਮੰਤਰੀ ਨੇ ਕਿਹਾ “ਮੁੱਖ ਮੰਤਰੀ, ਪੰਜਾਬ ਨੇ ਹਸਪਤਾਲ ਦੀ ਉਸਾਰੀ ਲਈ ਫੰਡ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।`` ਉਨ੍ਹਾਂ ਲੈਂਟਰ ਆਫ਼ ਇੰਟੈਂਟ (ਐਲ.ਓ.ਆਈ.) ਜਲਦ ਜਾਰੀ ਕਰਨ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਸ. ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ। ਇਸ ਦੌਰਾਨ, ਖੇਤਰ ਵਿਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਦਿਆਲਪੁਰਾ, ਡੇਰਾਬੱਸੀ ਵਿਖੇ ਆਪਣੀ ਤਰ੍ਹਾਂ ਦਾ ਪਹਿਲਾ ਆਯੂਸ਼ ਹਸਪਤਾਲ ਸਥਾਪਤ ਕੀਤਾ ਜਾ ਰਿਹਾ ਹੈ।ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਨ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜ਼ਿੰਦਗੀ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੂਸ਼ ਹਸਪਤਾਲ ਨੂੰ 9 ਏਕੜ ਤੋਂ ਵੱਧ ਰਕਬੇ ਵਿੱਚ ਸਥਾਪਤ ਕੀਤਾ ਜਾਵੇਗਾ। ਇਹ  50 ਬੈੱਡਾਂ ਵਾਲਾ ਹਸਪਤਾਲ ਹੋਵੇਗਾ ਜੋ ਆਯੁਰਵੈਦ, ਯੋਗਾ ਯੁਨਾਨੀ, ਸਿੱਧ ਅਤੇ ਹੋਮੀਓਪੈਥੀ ਦਵਾਈਆਂ ਦੇ ਰੂਪ ਵਿੱਚ ਸਿਹਤ ਜਾਂਚ ਅਤੇ ਇਲਾਜ ਸੇਵਾਵਾਂ ਪ੍ਰਦਾਨ ਕਰੇਗਾ।

ਮੈਡੀਕਲ ਕਾਲਜ ਮੁਹਾਲੀ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ ਅਤੇ ਇਹ ਰਾਜ ਵਿਚ ਡਾਕਟਰਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਵਿਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਮੋਹਾਲੀ ਵਿਖੇ ਸਰਕਾਰੀ ਕਾਲਜ ਕੈਂਪਸ ਨੇੜੇ 3 ਏਕੜ ਵਿਚ ਬੀ.ਐਸਸੀ ਨਰਸਿੰਗ ਕਾਲਜ ਵੀ ਸਥਾਪਤ ਕੀਤਾ ਜਾਵੇਗਾ। ਉਚੇਰੀ ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋ ਆਬਜੈਕਸ਼ਲ ਸਰਟੀਫਿਕੇਟ (ਐਨਓਸੀ) ਜਾਰੀ ਕਰ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸ਼ਹਿਰ ਦੇ ਦੂਰ ਦੁਰਾਡੇ ਖੇਤਰਾਂ ਵਿੱਚ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਵਿੱਚ ਹੋਰ ਸਿਹਤ ਸੰਭਾਲ ਸੰਸਥਾਵਾਂ ਜਿਵੇਂ 3ਬੀ 1 ਵਿੱਚ ਕਮਿਉਨਿਟੀ ਹੈਲਥ ਸੈਂਟਰ (ਸੀਐਚਸੀ), ਸਨੇਟਾ ਵਿੱਚ ਮੁੱਢਲਾ ਸਿਹਤ ਸੈਂਟਰ (ਪੀਐਚਸੀ) ਅਤੇ ਸੈਕਟਰ 69 ਅਤੇ 79 ਵਿੱਚ ਡਿਸਪੈਂਸਰੀਆਂ ਵੀ ਸਥਾਪਤ ਕੀਤੀਆਂ ਗਈਆਂ ਹਨ।ਇਹ ਦੁਹਰਾਉਂਦਿਆਂ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਘੱਟ ਕੀਮਤ ਵਿੱਚ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਉਪਰਾਲੇ ਕਰ ਰਹੀ ਹੈ ਕਿ ਕੋਈ ਵੀ ਸੂਬਾ ਵਾਸੀ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ, ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਲਈ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਦੁਆਰਾ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਡਾਕਟਰਾਂ, ਪੈਰਾ ਮੈਡਿਕਸ ਅਤੇ ਹੋਰ ਸਹਾਇਕ ਸਟਾਫ ਦੀ ਭਰਤੀ ਨਿਯਮਤ ਅੰਤਰਾਲਾਂ `ਤੇ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਮੁਹਾਲੀ ਦੇ ਮੈਡੀਕਲ ਕਾਲਜ ਤੋਂ ਇਲਾਵਾ ਜੂਬੇ ਵਿਚ ਚਾਰ ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਅੱਜ ਦੁਨੀਆਂ ਨੂੰ ਕੋਵਿਡ-19 ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਨੇ ਵਿਸ਼ਵਵਿਆਪੀ ਸਿਹਤ ਸੰਕਟ ਪੈਦਾ ਕਰ ਦਿੱਤਾ  ਹੈ। ਵਾਇਰਸ ਖਿਲਾਫ਼ ਲੜਾਈ ਚੁਣੌਤੀਪੂਰਨ ਰਹੀ ਹੈ ਅਤੇ ਅਸੀਂ ਅਜਿਹੇ ਕਿਸੇ ਵੀ ਸੰਕਟ ਨਾਲ ਨਜਿਠਣ ਲਈ ਮੋਹਾਲੀ ਨੂੰ ਮੈਡੀਕਲ ਹੱਬ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

 

Tags: Balbir Singh Sidhu , Health and Family Welfare Minister , Punjab , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Dr. G.B. Singh , Dr. Andesh Kang , Dr. Veena , Dr. Vineet Nagpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD