Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਹਿਲਾ ਐਂਟੀ ਨੈਟਲ ਚੈੱਕਅਪ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ : ਬਲਬੀਰ ਸਿੰਘ ਸਿੱਧੂ

 Balbir Singh Sidhu, Health and Family Welfare Minister, Punjab, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, Dr. G.B. Singh, Dr. Andesh Kang, Dr. Veena, Dr. Vineet Nagpal

Web Admin

Web Admin

5 Dariya News

ਚੰਡੀਗੜ੍ਹ , 29 Jun 2021

Last updated on: Jun 29, 2021, 00:00 IST

ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2016-17 ਵਿਚ 888 ਤੋਂ ਵੱਧ ਕੇ 2020-21 ਵਿਚ 919 ਹੋ ਗਿਆ ਹੈ। ਲਿੰਗ ਅਨੁਪਾਤ ਵਿਚ ਇਹ ਵਾਧਾ ਸਿਹਤ ਵਿਭਾਗ ਵੱਲੋਂ ਪ੍ਰੀ-ਕੰਸੈਪਸ਼ੰਨ ਐਂਡ ਪ੍ਰੀ-ਨੈਟਲ ਡਾਇਗਨੋਸ ਤਕਨੀਕ (ਲਿੰਗ ਚੋਣ ਦੀ ਮਨਾਹੀ) ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਸਦਕਾ ਹੋਇਆ ਹੈ। ਇਸ ਐਕਟ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ 22 ਮੈਂਬਰੀ ਰਾਜ ਨਿਗਰਾਨੀ ਬੋਰਡ ਦੀ ਇਕ ਮੀਟਿੰਗ ਕੀਤੀ ਗਈ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਅੰਦੇਸ਼ ਕੰਗ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਐਕਟ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਅਤੇ ਰੁਕਾਵਟਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੂਬੇ ਵਿੱਚ ਕੁੱਲ 1738 ਅਲਟਰਾਸਾਊਂਡ ਸੈਂਟਰ ਰਜਿਸਟਰਡ ਹਨ ਅਤੇ ਸਿਹਤ ਵਿਭਾਗ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਐਕਟ ਦੀਆਂ ਧਾਰਾਵਾਂ ਅਨੁਸਾਰ ਉਨ੍ਹਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਕਈ ਕਦਮ ਚੁੱਕ ਰਹੀ ਹੈ। ਸਿਹਤ ਵਿਭਾਗ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਸਮੇਂ-ਸਮੇਂ 'ਤੇ ਆਈ.ਈ.ਸੀ. ਦੀਆਂ ਗਤੀਵਿਧੀਆਂ ਵੀ ਕਰ ਰਿਹਾ ਹੈ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਲੜਕੀ ਪ੍ਰਤੀ ਕੋਈ ਵੀ ਪੱਖਪਾਤ ਨਾ ਹੋਵੇ। ਸਿਹਤ ਵਿਭਾਗ ਪੀਸੀ-ਪੀਐਨਡੀਟੀ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਟਿੰਗ ਆਪ੍ਰੇਸ਼ਨ ਕਰਨ ਵਰਗੇ ਸਖ਼ਤ ਕਦਮ ਚੁੱਕ ਰਿਹਾ ਹੈ ਅਤੇ ਸੂਬੇ ਦੇ ਸਿਹਤ ਅਧਿਕਾਰੀ ਸਕੈਨ ਸੈਂਟਰਾਂ 'ਤੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ (ਡੀਏਏ) ਰਾਹੀਂ ਨਿਯਮਤ ਤੌਰ 'ਤੇ ਜਾਂਚ ਕਰਕੇ ਉਨ੍ਹਾਂ 'ਤੇ ਨਜ਼ਰ ਰੱਖ ਰਹੇ ਹਨ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਸਕੈਨ ਸੈਂਟਰ ਇਸ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ । ਐਂਟੀ ਨੈਟਲ ਚੈੱਕਅਪ (ਏਐਨਸੀ) ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਨੇ ਪਹਿਲੇ ਏਐਨਸੀ ਨੂੰ ਜਲਦ ਤੋਂ ਜਲਦ ਜਾਂ ਪਹਿਲੀ ਤਿਮਾਹੀ ਦੇ ਅੰਦਰ-ਅੰਦਰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟਿਵਿਸਟ) ਵੱਲੋਂ ਕਿਸੇ ਵੀ ਜ਼ੁਰਮ ਦਾ ਪਤਾ ਲਗਾਇਆ ਜਾ ਸਕੇ ਅਤੇ ਸਮੇਂ ਸਿਰ ਸੀਨੀਅਰ ਸਿਹਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਸਕੇ।ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ ਵੱਲੋਂ ਨਿਰੀਖਣ ਦੇ ਮਾਮਲੇ ਵਿੱਚ ਘੱਟ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਨੇ ਸੂਬੇ ਵਿਚ ਅਲਟਰਾਸਾਉਂਡ ਮਸ਼ੀਨਾਂ ਦੀ ਨਿਗਰਾਨੀ ਵਿਚ ਤਕਨਾਲੋਜੀ ਦੀ ਵਰਤੋਂ, ਡੀ.ਏ.ਏਜ਼ ਦੀ ਸਿਖਲਾਈ ਅਤੇ ਸਮਰੱਥਾ ਵਧਾਉਣ, ਇਕ ਨਵੀਂ ਜਾਸੂਸ ਏਜੰਸੀ ਦੀ ਨਿਯੁਕਤੀ ਅਤੇ ਨਿਰੀਖਣ ਕਰਨ ਵਾਲੇ ਅਧਿਕਾਰੀਆਂ ਦੇ ਨਿਰਵਿਘਨ ਕੰਮ ਲਈ ਐਸਓਪੀ ਜਾਂ ਚੈੱਕਲਿਸਟ ਤਿਆਰ ਕਰਨ 'ਤੇ ਜ਼ੋਰ ਦਿੱਤਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ, ਸਮਾਜਿਕ ਨਿਆਂ ਵਿਭਾਗ ਦੇ ਸੰਯੁਕਤ ਸਕੱਤਰ ਰਾਜ ਬਹਾਦੁਰ ਸਿੰਘ, ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਡਾ.ਜੀ.ਬੀ.ਸਿੰਘ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦੇ ਡਾਇਰੈਕਟਰ ਡਾ. ਅੰਦੇਸ਼ ਕੰਗ, ਡਿਪਟੀ ਡਾਇਰੈਕਟਰ ਡਾ. ਵੀਨਾ, ਸੀਨੀਅਰ ਗਾਇਨੀਕੋਲੋਜਿਸਟ ਡਾ. ਵਿਨੀਤ ਨਾਗਪਾਲ, ਅੰਬੇਦਕਰ ਮੈਡੀਕਲ ਸਾਇੰਸਜ਼ ਇੰਸਟੀਟਿਊਟ ਦੇ ਪ੍ਰਿੰਸੀਪਲ ਡਾ. ਭਵੀਤ ਭਾਰਤੀ, ਡਾ. ਮੀਨਾ ਹਰਦੀਪ ਸਿੰਘ, ਐਸੋਸੀਏਟ ਪ੍ਰੋਫੈਸਰ ਜੀ.ਐੱਮ.ਸੀ. ਪਟਿਆਲਾ ਡਾ. ਸਿੰਮੀ ਓਬਰਾਏ, ਰੇਡਿਓਲੋਜਿਸਟ ਜੀ.ਐੱਮ.ਸੀ ਫ਼ਰੀਦਕੋਟ ਡਾ. ਤਰਨਜੀਤ ਕੌਰ, ਵਧੀਕ ਕਾਨੂੰਨੀ ਰਿਮੈਂਮਰੈਂਸ ਏ.ਐੱਸ ਵਿਰਕ, ਐਨ.ਜੀ.ਓ ਮੈਂਬਰ ਡਾ. ਰਣਜੀਤ ਪੋਵਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Dr. G.B. Singh , Dr. Andesh Kang , Dr. Veena , Dr. Vineet Nagpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD