Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਹਸਪਤਾਲ ਵਿਖੇ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਬਣੇਗਾ ਅਤਿ-ਆਧੁਨਿਕ ਡਾਇਲਸਿਸ ਯੂਨਿਟ-ਡੀ. ਸੀ

ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ 10 ਬੈੱਡ ਦੇ ਯੂਨਿਟ ਵਿਚ ਹੋਵੇਗਾ ਬਿਲਕੁਲ ਮੁਫ਼ਤ ਇਲਾਜ

 DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 29 Jun 2021

Last updated on: Jun 29, 2021, 00:00 IST

ਜ਼ਿਲਾ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਕੇ ਦੇ ਐਨ.ਆਰ. ਆਈਜ਼ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਡਾਇਲਸਿਸ ਯੂਨਿਟ ਬਣਾਇਆ ਜਾ ਰਿਹਾ ਹੈ। ਧੰਨ ਮਾਤਾ ਗੁਜਰੀ ਜੀ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ, ਜਗਰਾਉਂ ਅਤੇ ਜ਼ਿਲਾ ਹਸਪਤਾਲ ਦੇ ਸਾਂਝੇ ਉੱਦਮ ਤਹਿਤ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 10 ਬੈੱਡ ਦੇ ਇਸ ਡਾਇਲਸਿਸ ਯੂਨਿਟ ਵਿਚ ਮਰੀਜ਼ਾਂ ਦਾ ਬਿਲਕੁਲ ਮੁਫ਼ਤ ਡਾਇਲਸਿਸ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਧੰਨ ਮਾਤਾ ਗੁਜਰੀ ਟਰੱਸਟ ਜਗਰਾਉਂ ਅਤੇ ਜ਼ਿਲਾ ਹਸਪਤਾਲ ਨਵਾਂਸ਼ਹਿਰ ਵਿਚਾਲੇ ਇਸ ਸਬੰਧੀ ਸਮਝੌਤਾ ਸਹੀਬੱਧ ਕੀਤੇ ਜਾਣ ਮੌਕੇ ਕੀਤਾ। ਉਨਾਂ ਦੱਸਿਆ ਕਿ ਇਸ ਯੂਨਿਟ ਦਾ ਨਾਂਅ ‘ਗੁਰੂ ਗੋਬਿੰਦ ਸਿੰਘ ਡਾਇਲਸਿਸ ਯੂਨਿਟ’ ਹੋਵੇਗਾ। ਉਨਾਂ ਦੱਸਿਆ ਕਿ ਆਧੁਨਿਕ ਮਸ਼ੀਨਾਂ ਅਤੇ ਸਾਜ਼ੋ-ਸਾਮਾਨ ਨਾਲ ਲੈਸ ਇਹ ਡਾਇਲਸਿਸ ਯੂਨਿਟ 3 ਮਹੀਨੇ ਵਿਚ ਬਣ ਕੇ ਤਿਆਰ ਹੋ ਜਾਵੇਗਾ। ਉਨਾਂ ਕਿਹਾ ਕਿ ਇਸ ਯੂਨਿਟ ਦੇ ਬਣਨ ਨਾਲ ਨਾ ਕੇਵਲ ਸ਼ਹੀਦ ਭਗਤ ਸਿੰਘ ਨਗਰ ਬਲਕਿ ਲਾਗਲੇ ਇਲਾਕਿਆਂ ਦੇ ਲੋੜਵੰਦ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਡਾਇਲਸਿਸ ਦਾ ਖ਼ਰਚਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਜ਼ਿਲਾ ਹਸਪਤਾਲ ਦੀ ਤਰਫੋਂ ਇਸ ਮੌਕੇ ਹਾਜ਼ਰ ਐਸ. ਐਮ. ਓ ਨਵਾਂਸ਼ਹਿਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਚ ਇਸ ਸਮੇਂ ਦੋ ਬੈੱਡਾਂ ਦਾ ਡਾਇਲਸਿਸ ਯੂਨਿਟ ਪਹਿਲਾਂ ਤੋਂ ਹੀ ਚੱਲ ਰਿਹਾ ਹੈ, ਜਿਸ ਵਿਚ 10 ਹੋਰ ਬੈੱਡਾਂ ਦਾ  ਵਿਸਥਾਰ ਕਰ ਕੇ ਹੁਣ ਇਹ ਨਵਾਂ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਯੂਨਿਟ ਦੇ ਬਣਨ ਨਾਲ ਮਰੀਜ਼ਾਂ ਨੂੰ ਹੋਰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਹੋਣਗੀਆਂ।ਧੰਨ ਮਾਤਾ ਗੁਜਰੀ ਜੀ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ, ਜਗਰਾਉਂ ਦੇ ਚੇਅਰਮੈਨ ਭਾਈ ਗੁਰਤਾਜ ਸਿੰਘ ਨੇ ਇਸ ਮੌਕੇ ਦੱਸਿਆ ਕਿ ਐਨ. ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਚੱਲ ਰਹੇ ਇਸ ਟਰੱਸਟ ਵੱਲੋਂ ਡਾਇਲਸਿਸ ਯੂਨਿਟ ਨੂੰ ਪਾਇਲਟ ਪ੍ਰਾਜੈਕਟ ਵਜੋਂ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਟਰੱਸਟ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਜਗਰਾਉਂ ਵਿਖੇ ਡਾਇਲਸਿਸ ਯੂਨਿਟ ਚਲਾਇਆ ਜਾ ਰਿਹਾ ਹੈ, ਜਿਥੇ ਮਰੀਜ਼ਾਂ ਦਾ ਬਿਲਕੁਲ ਮੁਫ਼ਤ ਡਾਇਲਸਿਸ ਕੀਤਾ ਜਾਂਦਾ ਹੈ।  

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD