Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ ਈ-ਪੋਰਟਲ ਤਿਆਰ ਕਰਨ ਦਾ ਆਦੇਸ਼

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin

Web Admin

Web Admin

5 Dariya News

ਚੰਡੀਗੜ੍ਹ , 30 Jun 2021

Last updated on: Jun 30, 2021, 00:00 IST

ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ 'ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ।  ਇਹ ਸਹੂਲਤ 24 ਘੰਟੇ ਉਪਲੱਬਧ ਹੋਵੇਗੀ, ਜੋ ਆਪਣੀ ਕਿਸਮ ਦਾ ਨਿਵੇਕਲਾ ਉਪਰਾਲਾ ਹੈ, ਜਿਸ ਦਾ ਮਕਸਦ ਅਵਾਰਾ ਪਸ਼ੂਆਂ ਦੇ ਵੱਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣਾ ਹੈ।ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਦੀ ਸਮਰੱਥਾ ਅਤੇ ਸ਼ੈੱਡਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਜਨਤਕ ਥਾਵਾਂ ਅਤੇ ਸੜਕਾਂ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾ ਸਕੇ।  ਸੂਬੇ ਵਿੱਚੋਂ ਅਵਾਰਾ ਪਸ਼ੂਆਂ ਦੇ ਖ਼ਤਰੇ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਸਬੰਧੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੁੱਖ ਸਕੱਤਰ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਈ-ਪੋਰਟਲ ਤਿਆਰ ਕਰਨ ਦਾ ਆਦੇਸ਼ ਦਿੱਤਾ, ਜਿਸ 'ਤੇ ਅਵਾਰਾ ਪਸ਼ੂਆਂ ਦੀ ਤਸਵੀਰ (ਜੀਓ-ਟੈਗਿੰਗ) ਅਪਲੋਡ ਕਰਨ ਦੀ ਸਹੂਲਤ 24 ਘੰਟੇ ਉਪਲਬਧ ਹੋਵੇਗੀ। ਇਹ ਤਸਵੀਰ ਹੈੱਡਕੁਆਰਟਰ 'ਤੇ ਪਹੁੰਚ ਜਾਵੇਗੀ, ਜਿੱਥੋਂ ਇਹ ਤਸਵੀਰ ਆਪਣੇ ਆਪ ਅਵਾਰਾ ਪਸ਼ੂਆਂ ਨੂੰ ਫੜ ਕੇ ਲਿਜਾਣ ਵਾਲੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਜਾਵੇਗੀ।

ਅਵਾਰਾ ਪਸ਼ੂ ਸਬੰਧੀ ਜਾਣਕਾਰੀ ਮਿਲਣ 'ਤੇ, ਇਨ੍ਹਾਂ ਨੂੰ ਫੜਨ ਵਾਲੀ ਟੀਮ ਸਾਰੇ ਲੋੜੀਂਦੇ ਸਾਜੋ-ਸਾਮਾਨ ਨਾਲ ਸਬੰਧਤ ਖੇਤਰ ਵਿੱਚ ਜਾਵੇਗੀ ਅਤੇ ਉਸ ਪਸ਼ੂ ਨੂੰ ਨੇੜਲੇ ਕੈਟਲ ਪਾਊਂਡਜ਼ ਵਿੱਚ ਲੈ ਕੇ ਜਾਵੇਗੀ ਅਤੇ ਪਸ਼ੂ ਨੂੰ ਲਿਆਉਣ ਸਬੰਧੀ ਜਾਣਕਾਰੀ ਉਸ ਕੈਂਟਲ ਪਾਊਂਡਜ਼ ਨੂੰ ਚਲਾ ਰਹੇ ਸਰਕਾਰੀ ਜਾਂ ਨਿੱਜੀ ਸੰਸਥਾ ਦੇ ਅਮਲੇ ਨਾਲ ਪਹਿਲਾਂ ਹੀ ਸਾਂਝੀ ਕੀਤੀ ਜਾਵੇਗੀ। ਫੜੇ ਗਏ ਇਸ ਅਵਾਰਾ ਪਸ਼ੂ ਦੀ ਪਸ਼ੂਆਂ ਦੇ ਸਥਾਨਕ ਡਾਕਟਰ ਵੱਲੋਂ ਦੇਖਭਾਲ ਕੀਤੀ ਜਾਵੇਗੀ ਅਤੇ ਪਸ਼ੂ ਦੇ ਢੁਕਵੇਂ ਮੁੜਵਸੇਬੇ ਨੂੰ ਯਕੀਨੀ ਬਣਾਉਣ ਲਈ ਸਬੰਧਤ ਕੈਂਟਲ ਪਾਊਂਡਜ਼ ਵਿੱਚ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ। ਸਬੰਧਤ ਅਧਿਕਾਰੀ ਹਰ ਤਸਵੀਰ 'ਤੇ ਕਾਰਵਾਈ ਕਰਨ ਉਪਰੰਤ ਕਾਰਵਾਈ ਰਿਪੋਰਟ ਦੀ ਜਾਣਕਾਰੀ ਮੁੱਖ ਦਫ਼ਤਰ ਨੂੰ ਦੇਣ ਲਈ ਜ਼ਿੰਮੇਵਾਰ ਹੋਣਗੇ।ਮੁੱਖ ਸਕੱਤਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੇ ਸਾਰੇ 20 ਸਰਕਾਰੀ ਕੈਂਟਲ ਪਾਊਂਡਜ਼ ਵਿੱਚ ਹੋਰ ਸ਼ੈੱਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।ਇਸ ਤੋਂ ਇਲਾਵਾ, ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਸੂਬੇ ਵਿਚ ਬਲਾਕ ਪੱਧਰ 'ਤੇ 5 ਏਕੜ ਰਕਬੇ ਵਿੱਚ ਛੋਟੇ ਕੈਟਲ ਪਾਊਂਡਜ਼ ਖੋਲ੍ਹਣ ਸਬੰਧੀ ਯੋਜਨਾ 'ਤੇ ਕੰਮ ਕਰਨ ਲਈ ਵੀ ਕਿਹਾ।ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 10,024 ਪਸ਼ੂ 20 ਸਰਕਾਰੀ ਕੈਟਲ ਪਾਊਂਡਜ਼ ਵਿੱਚ ਰੱਖੇ ਗਏ ਹਨ, ਜਿਨ੍ਹਾਂ ਵਿੱਚ ਇਸ ਸਮੇਂ ਪਸ਼ੂਆਂ ਲਈ 77 ਸ਼ੈੱਡ ਹਨ।ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD