Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਕਾਲ ਦੌਰਾਨ ਸੇਵਾਵਾਂ ਨਿਬਾਉਣ ਵਾਲੇ ਸਫਾਈ ਸੇਵਕ ਅਤੇ ਸਿਵਰਮੈੱਨਾਂ ਨੂੰ ਫਰੰਟਲਾਈਨ ਯੋਧੇ ਮੰਨਿਆ ਜਾਵੇ : ਗੇਜਾ ਰਾਮ ਵਾਲਮੀਕਿ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਨਾਲ ਕੀਤੀ ਮੁਲਾਕਾਤ

 Geja Ram Valmiki

Web Admin

Web Admin

5 Dariya News

ਐਸ.ਏ.ਐਸ. ਨਗਰ , 30 Jun 2021

Last updated on: Jun 30, 2021, 00:00 IST

ਕੋਰੋਨਾ ਕਾਲ ਦੌਰਾਨ ਸਫਾਈ ਸੇਵਕ ਅਤੇ ਸਿਵਰਮੈੱਨਾਂ ਨੇ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਇਸ ਲਈ ਇਨ੍ਹਾਂ ਨੂੰ  ਫਰੰਟਲਾਈਨ ਯੋਧੇ ਮੰਨਿਆ ਜਾਣਾ ਚਾਹੀਦਾ ਹੈ ਅਤੇ ਜੋ ਲਾਭ ਫਰੰਟਲਾਈ ਵਰਕਆਂ ਨੂੰ ਦਿੱਤੇ ਜਾਣੇ ਚਾਹੀਦੇ ਹਨ, ਉਹ ਲਾਭ ਇਨ੍ਹਾਂ ਕਾਮਿਆਂ ਨੂੰ ਦਿੱਤੇ ਜਾਣ। ਇਹ ਮੰਗ ਸ੍ਰੀ ਗੇਜਾ ਰਾਮ ਵਾਲਮੀਕਿ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਤੇ ਉਨ੍ਹਾਂ  ਦੇ ਓ.ਐੱਸ.ਡੀ ਸੰਦੀਪ ਬਰਾੜ ਨਾਲ ਮੁਲਾਕਾਤ ਦੌਰਾਨ ਰੱਖੀ।ਚੇਅਰਮੈਨ ਨੇ ਪੰਜਾਬ ਦੇ ਸਫਾਈ ਕਰਮਚਾਰੀਆਂ/ ਸੀਵਰਮੈਨਾਂ ਦੇ ਹਾਲਾਤਾਂ ਅਤੇ ਮੰਗਾਂ ਤੋਂ ਜਾਣੂ ਕਰਵਾਉਂਦੀਆਂ ਕਿਹਾ ਕਿ   ਜੋ ਠੇਕੇਦਾਰ ਪ੍ਰਣਾਲੀ ਨੂੰ ਜੜੋ ਖਤਮ ਕਰਨ ਵਾਸਤੇ 18.03.2017 ਨੂੰ ਪੰਜਾਬ ਮੰਤਰੀ ਮੰਡਲ ਦੇ ਫੈਸਲਾ ਕੀਤਾ ਜੋ ਕਿ ਬਰਾਬਰ ਤਨਖਾਹ ਬਰਾਬਰ ਕੰਮ ਕਰਨ ਦੇ ਆਧਾਰ ਨਾਲ ਸਫਾਈ ਸਿਵਨਮੈੱਨਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਦੇ ਸਬੰਧ ਵਿੱਚ ਹੈ,  ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਮੁਹੱਲਾ ਸੁਧਾਰ ਕਮੇਟੀਆਂ ਵਿੱਚ ਜੋ ਸਫਾਈ ਕਰਮਚਾਰੀ ਡੀ.ਸੀ ਰੇਟ ਤੇ ਨਿਯੁਕਤ ਕੀਤੇ  ਗਏ ਹਨ, ਉਨਾ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ। ਡਿਊਟੀ ਦੌਰਾਨ ਜੇਕਰ ਕਿਸੇ ਸਫਾਈ ਕਰਮਚਾਰੀ ਦੀ ਮੌਤ ਹੁੰਦਾ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰ ਨੂੰ ਬਿਨਾਂ ਕਿਸੇ ਸ਼ਰਤ ਤੇ ਤਰਸ ਤੇ ਆਧਾਰ ਤੇ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।

ਸਫਾਈ ਸੇਵਕ ਦਰਜਾ ਚਾਰ ਕਰਮਚਾਰੀ ਨੂੰ 200 ਯੂਨਿਟ ਬਿਜਲੀ ਮਾਫ ਕੀਤੀ ਜਾਵੇ ਅਤੇ ਗੈਸ ਅਲਾਉਂਸ 1500 ਰੁਪਏ, ਡਸਟ ਅਲਾਉਂਸ 1000 ਰੁਪਏ ਪ੍ਰਤੀ ਮਹੀਨਾ  ਦਿੱਤਾ ਜਾਵੇ। ਸਿਵਰੇਜ ਮੈਨ ਅਤੇ ਸਫਾਈ ਸੇਵਕਾਂ ਨੂੰ ਤਨਖਾਹ ਪੰਜਾਬ ਸਰਕਾਰ ਦੇ ਖਜਾਨੇ ਵਿੱਚੋਂ ਦਿੱਤੀ ਜਾਵੇ ਅਤੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 23.06.2021 ਨੂੰ ਜਾਰੀ ਨੋਟਿਸ ਵਿੱਚ ਜੋ ਸ਼ਰਤ ਉਮਰ ਸੀਮਾ ਦੀ ਹੱਦ ਨੂੰ ਲੈ ਕੇ ਦਰਸਾਈ ਗਈ ਹੈ, ਉਸ ਉਮਰ ਸੀਮਾ ਨੂੰ ਰੱਦ ਕੀਤਾ ਜਾਵੇ, ਕਿਉਂਕਿ ਬਹੁਤ ਸਾਰੇ ਸਫਾਈ ਸੇਵਕਾਂ ਦੀ ਕੱਚੇ ਤੌਰ ਤੇ ਸੇਵਾ ਨਿਭਾਉਂਦੇ ਹੀ ਉਮਰ ਸੀਮਾ ਤੋਂ ਜਿਆਦਾ ਹੋ ਗਈ ਹੈ, ਇਸ ਲਈ ਇਸ ਉਮਰ ਸੀਮਾ ਨੂੰ ਰੱਦ ਕੀਤਾ ਜਾਵੇ ਜਾਂ ਜਿਨ੍ਹਾਂ ਕਰਮਚਾਰੀਆਂ ਦੀ ਉਮਰ ਸੀਮਾ ਤੋਂ ਜਿਆਦਾ ਹੋ ਗਈ ਹੈ, ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰ ਦੇ ਮੈਂਬਰ ਨੂੰ ਉਸ ਕਰਮਚਾਰੀ ਦੀ ਜਗ੍ਹਾਂ ਨੌਕਰੀ ਦਿੱਤੀ ਜਾਵੇ। ਓ ਐਸ ਡੀ ਸੰਦੀਪ ਬਰਾੜ ਵੱਲੋਂ ਕਮਿਸ਼ਨ ਦੇ ਚੇਅਰਮੈਨ ਵਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ। ਸ਼੍ਰੀ ਬਰਾਡ਼ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਇਸ ਬਾਰੇ ਮੁੱਖ ਮੰਤਰੀ ਪੰਜਾਬ ਨਾਲ ਕਮਿਸ਼ਨ ਦੇ ਨੁਮਾਇੰਦਿਆਂ ਦੀ ਜਲਦ ਹੀ ਮੁਲਾਕਾਤ  ਕਰਵਾਈ ਜਾਵੇਗੀ।ਇਸ ਮੌਕੇ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਰਾਮ ਸਿੰਘ ਸਰਦੁਲਗੜ੍ਹ, ਸੰਜੇ ਸੋਨੀ, ਰਾਹੁਲ ਆਦਿਆ ਐਡਵੋਕੇਟ, ਰੋਹਿਤ ਵਾਲੀਆ ਵੀ ਹਾਜਰ ਸਨ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD