Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 128 ਮੈਡੀਕਲ ਮਾਹਿਰਾਂ ਦੀ ਭਰਤੀ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar, Dr. Balwinder Singh, Dr G.B. Singh, Hussan Lal

Web Admin

Web Admin

5 Dariya News

ਚੰਡੀਗੜ , 30 Jun 2021

Last updated on: Jun 30, 2021, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਿਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਸ਼੍ਰੇਣੀਆਂ ਅਧੀਨ ਲਗਭਗ 11,500 ਅਸਾਮੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ।ਪ੍ਰਮੁੱਖ ਸਕੱਤਰ ਸਿਹਤ, ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਅੱਜ ਨਿਯੁਕਤੀ ਪ੍ਰਕਿਰਿਆ ਵਿਚ 41-ਮਾਈਕ੍ਰੋਬਾਇਓਲੌਜਿਸਟ, 21-ਈ.ਐਨ.ਟੀ., 13- ਕਮਿਉਨਿਟੀ ਮੈਡੀਸਨ, 17- ਪੈਥੋਲੋਜੀ, 11-ਮਨੋਰੋਗੀ ਮਾਹਿਰਾਂ, 13-ਅੱਖਾਂ ਦੇ ਮਾਹਰ, 19-ਜਨਰਲ ਸਰਜਰੀ, 6-ਚਮੜੀ ਅਤੇ ਵੀ.ਡੀ. ਦੇ ਮਾਹਿਰਾਂ, 10-ਫੋਰੈਂਸਿਕ ਮੈਡੀਸਨ ਅਤੇ 4-ਬੀ.ਟੀ.ਓ. ਦੀ ਮੈਡੀਕਲ ਮਾਹਿਰਾਂ ਵਜੋਂ ਨਿਯੁਕਤੀ ਕੀਤੀ ਗਈ ਹੈ।ਉਨਾਂ ਕਿਹਾ ਕਿ ਹਾਲ ਹੀ ਵਿੱਚ ਵਿਭਾਗ ’ਚ ਮੈਡੀਕਲ ਅਫ਼ਸਰਾਂ, ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਦੇ ਕਰਮਚਾਰੀਆ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਸ ਨਾਲ ਡਾਕਟਰੀ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ।ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ  ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਸਾਰੇ ਡਾਕਟਰੀ ਭਾਈਚਾਰੇ ਨੇ ਪੂਰੀ ਤਨਦੇਹੀ ਨਾਲ ਕੰਮ ਕੀਤਾ ਅਤੇ ਇਨਾਂ ਨਵੀਆਂ ਨਿਯੁਕਤੀਆਂ ਨਾਲ ਮਹਾਂਮਾਰੀ ਸਬੰਧੀ ਡਿਊਟੀਆਂ ਵਿੱਚ ਲੱਗੇ ਮੈਡੀਕਲ ਅਮਲੇ ਨੂੰ ਰਾਹਤ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ ਅਤੇ ਮਾਸ ਮੀਡੀਆ ਅਧਿਕਾਰੀ ਗੁਰਮੀਤ ਸਿੰਘ ਰਾਣਾ ਵੀ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Dr. Balwinder Singh , Dr G.B. Singh , Hussan Lal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD