Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਗਲਾਤ ਮੰਤਰੀ ਧਰਮਸੋਤ ਨੇ ਚਹਿਲ ਤੋਂ ਕਾਲਸਨਾ ਜਾਂਦੀ 10.10 ਕਿਲੋਮੀਟਰ ਸੜਕ ਨੂੰ 9 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਨ ਤੇ ਨਵ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ 95 ਫੀਸਦੀ ਪੂਰੇ ਕੀਤੇ, ਬਾਕੀ ਵੀ ਜਲਦ ਹੋਣਗੇ ਪੂਰੇ-ਧਰਮਸੋਤ

 Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਭਾਦਸੋਂ/ਚਹਿਲ/ਨਾਭਾ , 30 Jun 2021

Last updated on: Jun 30, 2021, 00:00 IST

ਪੰਜਾਬ ਦੇ ਜੰਗਲਾਤ, ਸਮਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਦੇ ਵਿਭਾਂਗਾਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਅਮਲੋਹ-ਭਾਦਸੋਂ ਰੋਡ 'ਤੇ ਸਥਿਤ ਪਿੰਡ ਚਹਿਲ ਤੋਂ ਕਾਲਸਨਾ ਨੂੰ ਜਾਣ ਵਾਲੀ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਲੋਕ ਨਿਰਮਾਣ ਵਿਭਾਗ ਵੱਲੋਂ 10.10 ਕਿਲੋਮੀਟਰ ਸੜਕ ਨੂੰ 10 ਫੁੱਟ ਤੋਂ ਚੌੜਾ ਕਰਕੇ 18 ਫੁੱਟ ਕਰਕੇ ਕੀਤੇ ਜਾਣ ਵਾਲੇ ਨਵ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਅਤੇ ਇਸ ਤੋਂ ਬਾਅਦ ਹੀ ਉਹ ਲੋਕਾਂ ਕੋਲ ਮੁੜ ਵੋਟਾਂ ਮੰਗਣ ਜਾਣਗੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਣ ਤੱਕ 95 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਵੀ ਆਉਂਦੇ ਮਹੀਨਿਆਂ ਵਿਚ ਪੂਰੇ ਹੋਣਗੇ।ਸ. ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ 'ਚ ਕੋਈ ਫਰਕ ਨਹੀਂ, ਦੋਵੇਂ ਪਾਰਟੀਆਂ ਹੀ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਨੇੜੇ ਦੇਖ ਸਬਜ਼ਬਾਗ ਦਿਖਾ ਰਹੇ ਹਨ ਪਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਅਸਲ ਵਿਚ ਜੋ ਕਿਹਾ ਉਹ ਕਰਕੇ ਵਿਖਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਲੋਕਾਂ ਤੋਂ ਸਾਵਧਾਨ ਰਹਿਣ ਦਾ ਸੱਦਾ ਵੀ ਦਿੱਤਾ। ਇਕ ਸਵਾਲ ਦੇ ਜਵਾਬ ਵਿਚ ਮੰਤਰੀ ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਵਿਚ ਕਿਸਾਨਾਂ ਦਾ ਅਤੇ ਕਿਸਾਨਾਂ ਦੀਆਂ ਜਥੇਬੰਦੀਆਂ ਦਾ ਡਟ ਕੇ ਸਾਥ ਦਿੱਤਾ, ਜਿਸ ਕਰਕੇ ਕਾਲੇ ਕੇਂਦਰੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਸਿਖ਼ਰਾ ਉਤੇ ਪੁੱਜਾ ਹੈ।ਸ. ਧਰਮਸੋਤ ਨੇ ਕਿਹਾ ਕਿ ਇਸ ਸੜਕ ਦੇ ਨਵ-ਨਿਰਮਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9 ਕਰੋੜ ਰੁਪਏ ਜਾਰੀ ਕੀਤੇ ਹਨ, ਇਸ ਨਾਲ 40 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ ਜਦਕਿ ਇਸ ਸੜਕ ਦੇ ਚੌੜਾ ਹੋਣ ਨਾਲ ਲੋਕਾਂ ਦੀ ਸਾਲਾਂ ਪੁਰਾਣੀ ਮੰਗ ਵੀ ਪੂਰੀ ਹੋਈ ਹੈ ਅਤੇ ਇਹ ਸੜਕ ਵਾਇਆ ਖਨੌੜਾ, ਜੱਸੋਮਾਜਰਾ, ਫਰੀਦਪੁਰ ਤੋਂ ਅੱਗੇ ਜਾਵੇਗੀ।

ਉਨ੍ਹਾਂ ਦੱਸਿਆ ਕਿ ਹਲਕਾ ਨਾਭਾ ਅਧੀਨ ਪੈਂਦੀ ਇਹ ਮਹੱਤਵਪੂਰਨ ਸੜਕ ਇਕ ਬਾਈਪਾਸ ਦਾ ਕੰਮ ਕਰਦੀ ਹੈ, ਜੋ ਕਿ ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ (ਰਾਜ ਮਾਰਗ-12 ਏ) ਤੋਂ ਸ਼ੁਰੂ ਹੁੰਦੇ ਹੋਏ ਕਾਲਸਨਾ ਤੋਂ ਅੱਗੇ ਰੋਹਟੀ ਪੁਲ-ਜੌੜੇਪੁਲ ਸੜਕ ਨੂੰ ਵੀ ਜੋੜਦੀ ਹੈ, ਇਸ ਤੋਂ ਇਲਾਵਾ ਇਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਵੀ ਜੋੜਦੀ ਹੈ।ਜਦਕਿ ਇਸ ਸੜਕ ਉੱਤੇ ਭੱਠੇ, ਸ਼ੈਲਰ, ਡਿਸਪੈਂਸਰੀ, ਸਕੂਲ ਅਤੇ ਮੰਡੀਆਂ ਆਦਿ ਹੋਣ ਕਰਕੇ ਆਵਾਜਾਈ ਵੀ ਚੋਖੀ ਸੀ, ਜਿਸ ਕਰਕੇ ਹਾਦਸਿਆਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਹੋਰ ਦੱਸਿਆ ਕਿ ਨਾਭਾ ਹਲਕੇ 'ਚ ਵੱਡੇ ਪੱਧਰ 'ਤੇ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਦਾ ਕੰਮ ਹੋਇਆ ਅਤੇ ਚੱਲ ਵੀ ਰਿਹਾ ਹੈ।ਕੈਬਿਨੇਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਦੱਸਿਆ ਕਿ ਸੂਬੇ 'ਚ ਸਾਰੇ ਖਪਤਕਾਰਾਂ ਅਤੇ ਖਾਸ ਕਰਕੇ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਕੋਈ ਕਮੀ ਨਹੀਂ ਪਰੰਤੂ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਉਤਪਾਦਨ 'ਚ ਕਿਸੇ ਖਰਾਬੀ ਕਰਕੇ ਸਪਲਾਈ 'ਚ ਵਿਘਨ ਪਿਆ ਹੈ, ਜਿਸ ਨੂੰ ਅੱਜ ਸ਼ਾਮ ਤੱਕ ਦਰੁਸਤ ਕਰਕੇ ਬਿਜਲੀ ਸਪਲਾਈ ਆਮ ਵਾਂਗ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕੁਝ ਸ਼ਰਾਰਤੀ ਅਨਸਰ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਕੇ ਮਾਹੌਲ ਨੂੰ ਤਣਾਅਪੂਰਨ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰੰਤੂ ਅਜਿਹੇ ਲੋਕਾਂ ਦੇ ਚਿਹਰੇ ਤੋਂ ਨਕਾਬ ਉਤਰ ਜਾਵੇਗਾ ਅਤੇ ਲੋਕ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨਕਾਰ ਸੁੱਟਣਗੇ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਪਰਮਜੀਤ ਗੋਇਲ, ਨਿਗਰਾਨ ਇੰਜੀਨੀਅਰ ਰਵੀ ਚਾਵਲਾ, ਕਾਰਜਕਾਰੀ ਇੰਜੀਨੀਅਰ ਬੰਕੇਸ਼ ਸ਼ਰਮਾ, ਡੀ.ਐਸ.ਪੀ. ਨਾਭਾ ਰਾਜੇਸ਼ ਛਿੱਬੜ ਤੋਂ ਇਲਾਵਾ ਮੰਤਰੀ ਦੇ ਸਿਆਸੀ ਸਕੱਤਰ ਚਰਨਜੀਤ ਬਾਤਿਸ਼, ਨਿਜੀ ਸਕੱਤਰ ਕਾਬਲ ਸਿੰਘ, ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਪਰਮਜੀਤ ਸਿੰਘ ਖੱਟੜਾ, ਸਰਪੰਚ ਕਰਮਜੀਤ ਸਿੰਘ ਫਰੀਦਪੁਰ, ਸਰਪੰਚ ਹਰਜੀਤ ਸਿੰਘ ਮੱਲੇਵਾਲ, ਰਾਜ ਸਿੰਘ ਹੱਲਾ, ਜਰਨੈਲ ਸਿੰਘ ਝੰਬਾਲੀ, ਪਾਲ ਸਿੰਘ ਚਹਿਲ, ਪ੍ਰਗਟ ਸਿੰਘ ਭੜੀ, ਮੱਖਣ ਸਿੰਘ ਟੌਹੜਾ, ਮਹਿੰਦਰ ਸਿੰਘ ਦਿੱਤੂਪੁਰ, ਮਨਜੀਤ ਸਿੰਘ ਫ਼ਤਹਿਪੁਰ ਆਦਿ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD