Sunday, 19 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਫਤਹਿਗੜ੍ਹ ਸਾਹਿਬ ਪੁਲਿਸ ਨੇ ਮੱਧਪ੍ਰਦੇਸ਼ ਤੋਂ ਕੀਤੇ ਭਗੌੜੇ ਗ੍ਰਿਫਤਾਰ

ਐਨ ਡੀ ਪੀ ਐਸ ਐਕਟ ਦੇ ਤਹਿਤ ਇਨਾ ਤਸਕਰਾਂ ਦੀ ਲੰਮੇ ਸਮੇਂ ਤੋ ਸੀ ਭਾਲ

 Fatehgarh Sahib, Amneet Kondal, SSP Fatehgarh Sahib, Fatehgarh Sahib Police, Crime News Punjab, Punjab Police, Police, Crime News, Fatehgarh Sahib Police

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 30 Jun 2021

ਸ੍ਰੀਮਤੀ ਅਮਨੀਤ ਕੌਂਡਲ ਐਸ.ਐਸ.ਪੀ. ਫਤਹਿਗੜ੍ਹ ਸਾਹਿਬ, ਸ੍ਰੀ ਜਗਜੀਤ ਸਿੰਘ ਜੱਲ੍ਹਾ,ਕਪਤਾਨ ਪੁਲਿਸ (ਜਾਂਚ) ਅਤੇ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਉੱਪ ਕਪਤਾਨ ਪੁਲਿਸ, ਸਬ-ਡਵੀਜ਼ਨ ਬਸੀ ਪਠਾਣਾਂ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਮੁੱਖ ਅਫਸਰ ਥਾਣਾ ਬਸੀ ਪਠਾਣਾਂ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਇੰਸਪੈਕਟਰ ਮਨਪ੍ਰੀਤ ਸਿੰਘ, ਮੁੱਖ ਅਫਸਰ ਥਾਣਾ ਬਸੀ ਪਠਾਣਾਂ ਨੇ ਥਾਣੇ. ਪਵਨ ਕੁਮਾਰ ਨੂੰ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 126 ਮਿਤੀ 18.10.2012 ਅ/ਧ 15 NDPS Act ਥਾਣਾ ਬਸੀ ਪਠਾਣਾਂ ਵਿੱਚ ਭਗੌੜੇ ਦੋਸ਼ੀ ਗਜਿੰਦਰ ਸਿੰਘ ਉਰਫ ਬੰਟੀ ਪੁੱਤਰ ਰਾਮ ਚਰਨ ਵਾਸੀ ਮੁਹੱਲਾ ਸੁਭਾਸ਼ ਨਗਰ, ਵਾਰਡ ਨੰਬਰ 06, ਬੈਂਕ ਸਾਈਡ ਰੇਲਵੇ ਸਟੇਸਨ ਜਿਲ੍ਹਾ ਮੁਰੈਨਾ, ਮੱਧ ਪ੍ਰਦੇਸ਼ ਅਤੇ ਵਰਿੰਦਰ ਕੁਮਾਰ ਪੁੱਤਰ ਰਾਜਿੰਦਰ ਸਿੰਘ ਵਾਸੀ ਪਰੀਸਤਕਾ ਪੂਰਾ, ਥਾਣਾ ਅੰਬਾ, ਜਿਲ੍ਹਾ ਮੁਰੈਨਾ, ਮੱਧ ਪ੍ਰਦੇਸ ਜੋ ਕਿ ਪਿਛਲੇ 7 ਸਾਲਾਂ ਤੋਂ ਭਗੌੜੇ ਚੱਲ ਰਹੇ ਸਨ ਨੂੰ ਥਾਣਾ ਸਟੇਸ਼ਨ ਰੋਡ ਮੂਰੈਨਾ ਦੀ ਪੁਲਿਸ ਨਾਲ ਤਾਲਮੇਲ ਕਰਕੇ ਮਿਤੀ 28.06.2021 ਨੂੰ ਸੁਭਾਸ ਨਗਰ,ਜਿਲਾ ਮੂਰੈਨਾ ਤੋਂ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਸ੍ਰੀ ਸਖਸਮ ਨਰੂਲਾ  JMIC, ਥਾਣਾ ਸਟੇਸਨ ਰੋਡ ਮੂਰੈਨਾ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਾਹਦਾਰੀ ਰਿਮਾਂਡ ਹਾਸਲ ਕਰਨ ਉਪਰੰਤ ਹਮਰਾਹ ਲਿਆ ਕੇ ਬੰਦ ਹਵਾਲਾਤ ਥਾਣਾ ਬਸੀ ਪਠਾਣਾਂ ਕਰਵਾਇਆ ਗਿਆ। ਜਿਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਜਾਵੇਗਾ। ਇਸੇ ਕੜੀ ਤਹਿਤ ਮੁਕੱਦਮਾ ਨੰਬਰ 20 ਮਿਤੀ 12.02.2020 ਅ/ਧ 22 NDPS Act ਥਾਣਾ ਬਸੀ ਪਠਾਣਾ ਦੇ ਪੀ.ੳ ਗੁਰਦੇਵ ਸਿੰਘ ਉਰਫ ਦੇਵ ਪੁੱਤਰ ਨਿਸ਼ਾਨ ਸਿੰਘ ਵਾਸੀ ਦੁਫੇੜਾ ਥਾਣਾ ਬਸੀ ਪਠਾਣਾ ਦੀ ਗ੍ਰਿਫਤਾਰ ਲਈ ਲਗਾਤਾਰ ਰੇਡਾ ਕੀਤੀਆ ਗਈਆਂ ਸਨ, ਜੋ ਦੋਸ਼ੀ ਗੁਰਦੇਵ ਸਿੰਘ ਉੱਕਤ ਨੇ ਦਬਾਅ ਹੇਠਾਂ ਆ ਕੇ ਮਿਤੀ 28.06.2021 ਨੂੰ ਮਾਨਯੋਗ ਅਦਾਲਤ ਸ੍ਰੀ ਅਮਰਜੀਤ ਸਿੰਘ ASJ/FGS  ਦੀ ਅਦਾਲਤ ਵਿੱਚ ਆਤਮ ਸਮੱਰਪਣ ਕੀਤਾ ਗਿਆ ਹੈ, ਜਿਸ ਨੂੰ ਗ੍ਰਿਫਤਾਰ ਕਰਕੇ 14 ਦਿਨਾਂ ਦਾ ਜੂਡੀਸੀਅਲ ਰਿਮਾਂਡ ਅਧੀਨ ਬੰਦ ਬੋਸਟਲ ਜੇਲ੍ਹ ਲੁਧਿਆਣਾ ਕਰਾਇਆ ਗਿਆ।ਇਸ ਤੋ ਇਲਾਵਾ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ ਜੀ ਦੀ ਅਗਵਾਈ ਹੇਠ ਮਾਂਹ ਜੂਨ 2021 ਦੌਰਾਨ ਥਾਣਾ ਬਸੀ ਪਠਾਣਾ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਵੱਲੋ 11 ਮੁਕੱਦਮੇ ਐਨ.ਡੀ.ਪੀ.ਐਸ ਐਕਟ,03 ਮੁਕੱਦਮੇ ਆਬਕਾਰੀ ਐਕਟ,02 ਮੁਕੱਦਮੇ ਜੂਆ ਐਕਟ ਅਧੀਨ ਦਰਜ ਕਰਕੇ ਦੋਸ਼ੀਆਨ ਨੂੰ ਗ੍ਰਿਫਤਾਰ ਬ੍ਰਾਮਦਗੀ ਕਰਵਾਈ ਗਈ ਹੈ ਅਤੇ ਉਪਰੋਕਤ ਪੀ.ਓਜ ਤੋ ਇਲਾਵਾ ਵੱਖ-2 ਮੁਕੱਦਮਿਆ ਦੇ 03 ਹੋਰ ਪੀ.ਓਜ ਗ੍ਰਿਫਤਾਰ ਕੀਤੇ ਗਏ ਹਨ।ਉਪਰੋਕਤ ਤੋਂ ਇਲਾਵਾ ਇੰਸਪੈਕਟਰ ਗੱਬਰ ਸਿੰਘ ਇੰਚਾਰਜ CIA ਸਟਾਫ ਸਰਹਿੰਦ ਦੀ ਅਗਵਾਈ ਵਿੱਚ ਸੀ.ਆਈ.ਏ ਸਾਟਫ ਸਰਹਿੰਦ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਮੁਖਬਰੀ ਦੇ ਅਧਾਰ ਤੇ ਜਗਜੀਤ ਸਿੰਘ ਉਰਫ ਗੱਗ ਪੁੱਤਰ ਗੁਜਰਾਜ ਸਿੰਘ ਵਾਸੀ ਨੇੜੇ ਮੇਨ ਰੋਡ ਸਹੋਲੀ ਅੱਡਾ ਪਿੰਡ ਸਹੌਲੀ ਥਾਣਾ ਭਾਦਸੋਂ ਜਿਲਾ ਪਟਿਆਲਾ ਨੂੰ ਭੈਰੋਂਪੁਰ ਚੌਂਕ ਫਤਹਿਗੜ੍ਹ ਸਾਹਿਬ ਤੋਂ ਕਾਬੂ ਕਰਕੇ ਉਸ ਪਾਸੋ ਇੱਕ ਦੇਸੀ ਪਿਸਟਲ 32 ਬੋਰ ਸਮੇਤ 2 ਜਿੰਦਾ ਰੌਂਦ ਬਰਾਮਦ ਕੀਤੇ ਹਨ।ਦੋਸ਼ੀ ਜਗਜੀਤ ਸਿੰਘ ਉਰਫ ਗੱਗ ਦੇ ਬਰਖਿਲਾਫ ਮੁੱਕਦਮਾ ਨੰਬਰ 126 ਮਿਤੀ 28.06.2021 ਅ/ਧ 25/54/59 Arms Act ਥਾਣਾ ਫਤਿਹਗੜ ਸਾਹਿਬ ਦਰਜ ਕੀਤਾ ਗਿਆ ਹੈ।ਦੋਸ਼ੀ ਜਗਜੀਤ ਸਿੰਘ ਉਰਫ ਗੱਗ ਮਾੜੀ ਪ੍ਰਵਿਰਤੀ ਦਾ ਵਿਅਕਤੀ ਹੈ ਜਿਸ ਤੇ ਖਿਲਾਫ ਪਹਿਲਾ ਵੀ ਮੁਕੱਦਮਾ ਨੰਬਰ 39 ਮਿਤੀ 24.04.2021 ਅ/ਧ 379,411 ਹਿੰ:ਦੰ: ਥਾਣਾ ਭਾਦਸੋਂ ਵਿਖੇ ਦਰਜ ਹੈ।ਦੋਸ਼ੀ ਪੁਲਿਸ ਰਿਮਾਂਡ ਅਧੀਨ ਜੇਰੇ ਹਿਰਾਸਤ ਪੁਲਿਸ ਹੈ।ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਸਲਾ ਐਮੋਨੀਸ਼ਨ ਕਿੱਥੋ ਲੈ ਕੇ ਆਇਆ ਹੈ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਹੈ।ਜਿਸ ਦੀ ਤਫਤੀਸ਼ ਜਾਰੀ ਹੈ।

 

Tags: Fatehgarh Sahib , Amneet Kondal , SSP Fatehgarh Sahib , Fatehgarh Sahib Police , Crime News Punjab , Punjab Police , Police , Crime News , Fatehgarh Sahib Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD