Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ : ਜਸਵੀਰ ਸਿੰਘ ਗੜ੍ਹੀ

ਜੇਕਰ ਰਵਨੀਤ ਬਿੱਟੂ ਤੇ ਹਰਦੀਪ ਪੂਰੀ ਤੇ ਕਾਰਵਾਈ ਨਾ ਹੋਈ ਤਾਂ ਦੂਜਾ ਪ੍ਰੋਗਰਾਮ ਦਿਆਂਗੇ

 Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਮੋਰਿੰਡਾ/ਚਮਕੌਰ ਸਾਹਿਬ , 30 Jun 2021

Last updated on: Jun 30, 2021, 00:00 IST

ਪਿਛਲੇ ਦਿਨੀ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਨੂੰ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਨੂੰ ਪੰਥਕ ਤੇ ਪਵਿੱਤਰ ਦੱਸਣ ਦੇ ਬਹਾਨੇ ਸਮੁਚੇ ਦਲਿਤ ਪਛੜੇ ਬਹੁਜਨ ਸਮਾਜ ਨੂੰ ਅਪਵਿੱਤਰ ਤੇ ਗੈਰ ਪੰਥਕ ਗਰਦਾਨ ਦਿੱਤਾ ਜੋ ਕਿ ਦਲਿਤਾਂ ਪਛੜਿਆ ਨੂੰ ਮੁੜਕੇ ਅਪਵਿੱਤਰਤਾ ਦੇ ਕਾਲੇ ਦੌਰ ਵਿੱਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਜਾਹਰਾ ਹੈ ਜਿਸਦਾ ਡਟਕੇ ਮੁਕਾਬਲਾ ਬਹੁਜਨ ਸਮਾਜ ਪਾਰਟੀ ਕਰੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਪੂਰਾ ਬਹੁਜਨ ਸਮਾਜ ਇਸ ਗੱਲ ਦਾ ਜਵਾਬ ਕਾਂਗਰਸ ਤੇ ਭਾਜਪਾ ਤੋਂ ਮੰਗ ਰਿਹਾ ਹੈ ਕਿ ਜਿਸ ਦਲਿਤ ਸਮਾਜ ਦੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਨੇ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਜੀ ਦਾ ਸੀਸ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਲਿਆਂਦਾ। 

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਲਿਤ ਸਮਾਜ ਨੂੰ (ਬਾਬਾ ਜੀਵਨ ਸਿੰਘ ਜੀ) ਗਲ ਨਾਲ ਲਗਾਕੇ ਰੰਗਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਦਿਤਾ ਅਤੇ ਦਸ਼ਮੇਸ਼ ਪਿਤਾ ਨੇ ਦਲਿਤ ਸਮਾਜ ਨੂੰ ਪਾਤਸ਼ਾਹੀ ਦੇਣ ਦਾ ਸੰਕਲਪ ਦਲਿਤ ਦੇ ਸੀਸ ਤੇ ਕਲਗੀ ਲਗਾਕੇ ਲਿਆ।ਸ ਗੜ੍ਹੀ ਨੇ ਕਿਹਾ ਕਿ ਲੇਕਿਨ ਕਾਂਗਰਸ ਤੇ ਭਾਜਪਾ ਨੇ ਆਪਣੇ ਲੀਡਰਾਂ ਦੀ ਪਿੱਠ ਪੂਰੀ ਅਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਿਸਦੇ ਰੋਸ ਵਜੋਂ ਅੱਜ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢੀ ਗਈ ਹੈ। ਜਿਸ ਵਿੱਚ ਹਜ਼ਾਰਾਂ ਮੋਟਰਸਾਈਕਲ ਤੇ ਨੀਲੇ ਝੰਡੇ ਲਗਾਕੇ ਹਜ਼ਾਰਾਂ ਨੌਜਵਾਨ ਕਾਂਗਰਸ ਭਾਜਪਾ ਦੇ ਅਕਾਸ਼ੀ ਗੂੰਜਦੇ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਇਹ ਯਾਤਰਾ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ 4 ਘੰਟੇ ਦੀ ਲਗਾਤਾਰ ਕਹਿਰ ਦੀ ਧੁੱਪ ਤੇ ਗਰਮੀ ਵਿਚ ਸ਼੍ਰੀ ਚਮਕੌਰ ਸਾਹਿਬ ਵਿਖੇ ਖਤਮ ਹੋਈ।ਇਸ ਮੌਕੇ ਸੂਬਾ ਉੱਪ ਪ੍ਰਧਾਨ ਹਰਜੀਤ ਸਿੰਘ ਲੌਂਗੀਆਂ, ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਰਾਜਾ ਰਾਜਿੰਦਰ ਸਿੰਘ ਨਨਹੇਰੀਆਂ, ਜ਼ਿਲਾ ਪ੍ਰਧਾਨ ਮਾਸਟਰ ਰਾਮ ਪਾਲ ਅਬਿਆਨਾ, ਸੁਰਿੰਦਰ ਪਾਲ ਸਹੋੜਾ, ਨਰਿੰਦਰ ਸਿੰਘ ਬਡਵਾਲੀ, ਡਾ ਜਸਪ੍ਰੀਤ ਸਿੰਘ, ਐਡਵੋਕੇਟ ਸ਼ਿਵ ਕਲਿਆਣ, ਜਰਨੈਲ ਸਿੰਘ ਸੁਰਤਾਪੁਰ, ਹਰਬੰਸ ਲਾਲ ਚਣਕੋਆ, ਜਸਵੀਰ ਸਿੰਘ ਓਲੀਆਪੁਰ, ਭੁਪਿੰਦਰ ਸਿੰਘ ਬੇਗ਼ਮਪੁਰੀ, ਸੁਭਾਸ਼ ਕੌਂਸਲਰ, ਮੋਹਨ ਸਿੰਘ ਰਾਹੋਂ, ਕੌਂਸਲਰ ਗੁਰਮੁਖ ਸਿੰਘ, ਚਰਨਜੀਤ ਸਿੰਘ ਦੇਵੀਗੜ੍ਹ ਆਦਿ ਸ਼ਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD