ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾਂ ਪ੍ਰਸ਼ਾਸਨ ਨੂੰ 50 ਓਕਸੀਮੀਟਰ ਅਤੇ 50 ਡੀਜੀਟਲ ਇੰਨਫਰਾਰੈਡ ਥਰਮਾਮੀਟਰ ਸੋਂਪੇ ਗਏ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਦੱਸਿਆ ਗਿਆ ਕਿ ਟਰੱਸਟ ਵੱਲੋਂ ਕੀਤਾ ਇਹ ਉਪਰਾਲਾ ਕਾਫੀ ਸ਼ਲਾਘਾਯੋਗ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਿ ਕੋਰੋਨਾ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਟੀਕਾਕਰਨ ਹੋਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦਾ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ। ਇਸੇ ਵਿੱਚ ਹੀ ਸਾਰੀ ਮਨੁੱਖਤਾ ਦੀ ਭਲਾਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ ਡੀ ਐਮ ਬਸੀ ਪਠਾਣਾ ਜਸਪ੍ਰੀਤ ਸਿੰਘ, ਠਾਕੁਰ ਸਿੰਘ ਮੇਜੀ, ਸ਼੍ਰੀ ਰੋਬਿਨ ਸਮੇਤ ਟਰੱਸਟ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।