Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕੀਤੀ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ ਦੀ ਕੀਤੀ ਮੰਗ

Sukhwinder Singh Bindra, Punjab Youth Development Board, Congress, Punjab Congress, Government of Punjab, Punjab Government, Punjab, PYDB, Vini Mahajan, Chief Secretary, Chief Secretary of Punjab, Chief Secretary Punjab

Web Admin

Web Admin

5 Dariya News

ਚੰਡੀਗੜ੍ਹ , 30 Jun 2021

Last updated on: Jun 30, 2021, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ ਅਤੇ ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਦਰਸਾਉਂਦਿਆਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਧ ਤੋਂ ਵੱਧ ਭੂਮਿਕਾ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨ ਲੰਬੇ ਸਮੇਂ ਤੋਂ ਆਪਣੀ ਮਿਹਨਤ, ਹੁਨਰ, ਸੂਝ-ਬੂਝ ਅਤੇ ਦ੍ਰਿੜ ਸੰਕਲਪ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਦੁਨੀਆਂ ਨੂੰ ਬਦਲਣ ਦੀ ਸ਼ਕਤੀ ਹੁੰਦੀ ਹੈ ਅਤੇ ਉਹ ਕਿਸੇ ਵੀ ਸੂਬੇ ਦੀ ਧਰੋਹਰ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਮੁਲਕਾਂ ਨੇ ਵਿਸ਼ਵ  ਭਰ ਵਿੱਚ ਆਪਣਾ ਲੋਹਾ ਮਨਵਾਇਆ ਹੈ, ਓਥੇ ਨੌਜਵਾਨ ਨੇ ਸਮਾਜ ਦੇ ਵਿਕਾਸ ਵਿੱਚ ਆਪਣੀ ਉਸਾਰੂ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਹਰ ਖੇਤਰ ਵਿਚ ਆਪਣੀ ਸੂਝ-ਬੂਝ ਅਤੇ ਮਿਹਨਤ ਸਦਕਾ ਆਪਣੇ ਆਪ ਨੂੰ ਸਾਬਤ ਕੀਤਾ ਹੈ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਯੂਥ ਕਲੱਬਾਂ ਨੂੰ ਵਿਸ਼ੇਸ਼ ਸਨਮਾਨ ਦੇਣਾ ਸਮੇਂ ਦੀ ਲੋੜ ਹੈ, ਜੋ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੇ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਪ੍ਰੋਟੋਕਾਲ ਦੀ ਪਾਲਣਾ, ਵੈਕਸੀਨ ਦੀ ਮਹੱਤਤਾ ਅਤੇ ਪੇਂਡੂ ਲੋਕਾਂ ਵਿਚਾਲੇ ਟੈਸਟ ਬਾਰੇ ਤੀਬਰ ਜਾਗਰੂਕਤਾ ਮੁਹਿੰਮ ਚਲਾਉਣ ਵਿਚ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ ਹੈ।ਚੇਅਰਮੈਨ ਨੇ ਕਿਹਾ ਕਿ ਵਿਸ਼ੇਸ਼ ਸਨਮਾਨ ਦੂਜਿਆਂ ਨੂੰ ਸਮਾਜ ਦੀ ਸੇਵਾ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਯੂਥ ਕਲੱਬਾਂ ਨੂੰ ਪੀ.ਵਾਈ.ਡੀ.ਬੀ. ਅਤੇ ਪੰਜਾਬ ਸਰਕਾਰ ਵੱਲੋਂ ਖੇਡ ਕਿੱਟਾਂ ਨਾਲ ਸਨਮਾਨਤ ਵੀ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਲੱਖਾਂ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਆਪਣੇ ਖੁਦ ਦੇ ਕਾਰੋਬਾਰ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਿੱਚ ਵਿਸ਼ੇਸ਼ ਭਲਾਈ ਨੀਤੀਆਂ ਬਣਾਉਣ ਮੌਕੇ, ਨੌਜਵਾਨਾਂ ਪ੍ਰਤੀ ਵਿਸ਼ੇਸ਼ ਜ਼ੋਰ ਦੇਣ ਲਈ ਵੀ ਧੰਨਵਾਦ ਕੀਤਾ।

 

Tags: Sukhwinder Singh Bindra , Punjab Youth Development Board , Congress , Punjab Congress , Government of Punjab , Punjab Government , Punjab , PYDB , Vini Mahajan , Chief Secretary , Chief Secretary of Punjab , Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD