Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੀਡ ਬੈਂਕ ਵੱਲੋ ਵਿੱਤੀ ਵਰੇ ਲਈ ਜਿਲ੍ਹੇ ਦੇ ਬੈਂਕਾਂ ਨੂੰ 4719 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ਜਾਰੀ ਕੀਤੇ-ਡਿਪਟੀ ਕਮਿਸ਼ਨਰ

ਸਾਲ 2021-22 ਦਾ ਕਰੈਡਿਟ ਪਲਾਨ ਰਲੀਜ਼

 DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 30 Jun 2021

Last updated on: Jun 30, 2021, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਅੱਜ ਲੀਡ ਬੈਂਕ ਫਰੀਦਕੋਟ ਵੱਲੋਂ ਜ਼ਿਲ੍ਹੇ ਦੀਆਂ ਬੈਂਕਾਂ ਦੀ ਪ੍ਰਗਤੀ ਦੇ ਆਧਾਰ ਤੇ ਸਲਾਨਾ ਕਰਜ਼ਾ ਯੋਜਨਾ ਵਿਤੀ ਵਰਾਂ 2021-22 ਤਿਆਰ ਕੀਤੀ ਸਮੀਖਿਆ ਲਈ ਬੈਂਕਾਂ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ਤੇ ਜ਼ੋਰ ਦਿੱਤਾ, ਤਾਂ ਜ਼ੋ ਉਹ ਲੋਕ ਆਪਣਾ ਕੋਈ ਕਾਰੋਬਾਰ ਸ਼ੁਰੂ ਕਰਕੇ ਜੀਵਨ ਪੱਧਰ ਉੱਚਾ ਚੁੱਕ ਸਕਣ।ਉਨਾਂ ਦੱਸਿਆ ਕਿ ਲੀਡ ਬੈਂਕ ਫਰੀਦਕੋਟ ਵੱਲੋ ਆਗਾਮੀ ਵਿੱਤੀ ਵਰੇ 2021-22 ਲਈ ਜਿਲ੍ਹੇ ਦੇ ਬੈਂਕਾਂ ਨੂੰ ਕਰਜ਼ਾ ਪ੍ਰਦਾਨ ਕਰਨ ਵਾਸਤੇ,ਵਿੱਤੀ ਵਰੇ 2020-21 ਦੇ ਟੀਚਿਆ ਨਾਲੋ 08 ਫੀਸਦੀ ਵੱਧ ਕਰਜ਼ਾ ਰਕਮ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਜਿਲੇ ਦੀਆਂ ਬੈਂਕਾਂ ਨੂੰ 4719 ਕਰੋੜ ਰੁਪਏ ਦੇ ਕਰਜ਼ ਦਿੱਤਾ ਜਾਵੇਗਾ। ਇਸ ਮੌਕੇ ਤੇ ਲੀਡ ਬੈਂਕ ਫਰੀਦਕੋਟ ਵੱਲੋਂ ਵਿੱਤੀ ਵਰੇ 2021-22 ਲਈ ਤਿਆਰ ਕੀਤਾ ਗਿਆ ਕਰੈਡਿਟ ਪਲਾਨ ਰਿਲੀਜ਼ ਕੀਤਾ ਗਿਆ।ਲੀਡ ਬੈਂਕ ਫਰੀਦਕੋਟ ਦੇ ਮੁੱਖੀ ਐਲ.ਡੀ.ਐੱਮ.ਹਤੇਸ਼ ਅਰੋੜਾ ਨੇ ਦੱਸਿਆ ਕਿ ਰਿਜ਼ਰਵ ਬੈਂਕ ਆਫ ਇੰਡੀਆਂ ਦੀਆਂ ਹਦਾਇਤਾਂ ਅਨੁਸਾਰ ਲੀਡ ਬੈਂਕ ਫਰੀਦਕੋਟ ਵੱਲੋਂ ਹਰ ਸਾਲ ਜ਼ਿਲੇ ਦੀਆਂ ਬੈਂਕਾਂ ਨੂੰ ਕਰਜ਼ਾ ਦੇਣ ਲਈ ਨਾਬਾਰਡ, ਜਿਲ੍ਹਾ ਪ੍ਰਸ਼ਾਸਨ ਅਤੇ ਰਿਜ਼ਰਵ ਬੈਂਕ ਆਫ ਇੰਡੀਆਂ ਦੇ ਤਾਲ-ਮੇਲ ਨਾਲ ਇਹ ਸਲਾਨਾ ਕਰਜ਼ਾ ਯੋਜ਼ਨਾ ਤਿਆਰ ਕੀਤੀ ਜਾਂਦੀ ਹੈ।ਇਸ ਮੌਕੇ ਤੇ ਸ੍ਰੀ ਅਮਿੰਤ ਗਰਗ (ਡੀ.ਡੀ.ਐਂਮ, ਨਾਬਾਰਡ), ਹਰਵਿੰਦਰ ਸਿੰਘ (ਅਫ਼ਸਰ, ਲੀਡ ਬੈਂਕ ਦਫ਼ਤਰ, ਫਰੀਦਕੋਟ), ਸ੍ਰੀ ਸ਼ੁਸ਼ੀਲ ਕੁਮਾਰ ਸਿੰਗਲਾ (ਚੀਫ਼ ਮਨੈਜਰ, ਭਾਰਤੀ ਸਟੇਟ ਬੈਂਕ ਆਫ ਇੰਡੀਆ), ਸਮੂਹ ਬੈਂਕਾ ਤੋਂ ਡਿਸਟ੍ਰਿਕ ਕੋਆਰਡੀਨੇਟਰਸ ਅਤੇ ਵੱਖ-ਵੱਖ ਸਰਕਾਰੀ ਵਿਭਾਗਾ ਤੋਂ ਨੋਡਲ ਅਫ਼ਸਰ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD