Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

2012 ਬੈਚ ਦੀ ਪੀ.ਸੀ.ਐਸ. ਅਧਿਕਾਰੀ ਡਾ.ਨਯਨ ਜੱਸਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਗਰਾਊਂ) ਵਜੋਂ ਆਪਣਾ ਅਹੁੱਦਾ ਸੰਭਾਲਿਆ

 Nayan Jassal, Punjab Admin, Jagraon, Ludhiana, Punjab Civil Services, PCS, Dr.Nayan Jassal

Web Admin

Web Admin

5 Dariya News

ਜਗਰਾਊਂ/ਲੁਧਿਆਣਾ , 01 Jul 2021

Last updated on: Jul 01, 2021, 00:00 IST

ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) 2012 ਬੈਚ ਦੀ ਅਧਿਕਾਰੀ ਡਾ. ਨਯਨ ਜੱਸਲ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਵਜੋਂ ਆਪਣਾ ਅਹੁੱਦਾ ਸੰਭਾਲਿਆ।ਡਾ. ਨਯਨ, ਜਿਨ੍ਹਾਂ ਵੱਲੋਂ ਪਹਿਲਾਂ ਐਸ.ਡੀ.ਐਮ. ਕਪੂਰਥਲਾ, ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਜਲੰਧਰ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਫਿਰੋਜ਼ਪੁਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ, ਨੂੰ ਪੀ.ਸੀ.ਐਸ. ਪ੍ਰੀਖਿਆ ਵਿਚ ਦੂਸਰਾ ਦਰਜਾ ਪ੍ਰਾਪਤ ਕਰਨ ਦਾ ਵੀ ਮਾਣ ਹਾਸਲ ਹੈ।ਡਾ. ਨਯਨ ਨੂੰ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਫਿਰੋਜ਼ਪੁਰ ਤੋਂ ਜਗਰਾਉਂ ਬਦਲਿਆ ਗਿਆ ਹੈ। ਆਪਣੇ ਨਵੇਂ ਅਹੁੱਦੇ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜ਼ੀਹ ਦੇਣਗੇ।ਡਾ. ਨਯਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਜਿਵੇਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.), ਘਰ-ਘਰ ਰੋਜ਼ਗਾਰ ਮਿਸ਼ਨ, ਸਮਾਰਟ ਵਿਲੇਜ ਮੁਹਿੰਮ ਅਤੇ ਹੋਰਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਹੋਵੇਗਾ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਤਹਿਤ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫ਼ਤਰ ਵਿਚ ਸਟਾਫ ਨਾਲ ਮੁੱਢਲੀ ਮੀਟਿੰਗ ਦੌਰਾਨ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਰਾਜ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੇ ਲਾਭ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾਏ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਡਾ. ਨਯਨ ਨੂੰ ਸੁ਼ਭਕਾਮਨਾਵਾਂ ਵੀ ਦਿੱਤੀਆਂ।

 

Tags: Nayan Jassal , Punjab Admin , Jagraon , Ludhiana , Punjab Civil Services , PCS , Dr.Nayan Jassal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD