Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਬੀ.ਆਈ. ਜਿ਼ਲ੍ਹੇ ਵਿੱਚ ਲਗਵਾਏਗਾ ਪੰਜ ਹਜ਼ਾਰ ਬੂਟੇ, ਦੋ ਸਕੂਲਾਂ ਨੂੰ ਦਿੱਤੀ ਕੰਪਿਊਟਰ ਲੈਬ : ਕੁਲਜੀਤ ਸਿੰਘ ਨਾਗਰਾ

ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕੀਤੇ ਗਏ ਵੱਡੇ ਸੁਧਾਰਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆਂ

Kuljit Singh Nagra, Punjab Pradesh Congress Committee, Congress, Punjab Congress, Fatehgarh Sahib, DC Fatehgarh Sahib, Surbhi Malik, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Jul 2021

Last updated on: Jul 01, 2021, 00:00 IST

ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕੀਤੇ ਵੱਡੇ ਸੁਧਾਰਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆ ਹੈ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵੱਧ ਬੱਚਿਆ ਨੇ ਦਾਖਲਾ ਲਿਆ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਦੇ ਨਾਲ ਸਰਕਾਰੀ ਮਿਡਲ ਸਕੂਲ ਚੋਰਵਾਲਾ ਵਿਖੇ ਐਸ.ਬੀ.ਆਈ. ਬੈਂਕ ਵੱਲੋਂ ਦਿੱਤੀ ਗਈ ਕੰਪਿਊਟਰ ਲੈਬ  ਲੋਕ ਅਰਪਣ ਕਰਨ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਦੇ ਨਾਲ ਭਾਰਤੀ ਸਟੇਟ ਬੈਂਕ ਵੱਲੋਂ ਪਿੰਡ ਰੁੜਕੀ ਨੂੰ ਡਿਜੀਟਲ ਪਿੰਡ ਵਜੋਂ ਅਪਣਾਇਆ ਗਿਆ ਅਤੇ ਇਸ ਪਿੰਡ ਦੇ ਸਕੂਲ ਨੂੰ ਵੀ 10 ਕੰਪਿਊਟਰ ਦੇ ਕੇ ਕੰਪਿਊਟਰ ਲੈਬ ਪ੍ਰਦਾਨ ਕੀਤੀ।ਇਸ ਮੌਕੇ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਅੱਜ ਤੋਂ ਪੰਜਾਬ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਦਿੱਤੀ ਜਾਂਦੀ 750/-ਰੁਪਏ ਪ੍ਰਤੀ ਮਹੀਨਾ ਦੀ ਰਕਮ ਨੂੰ ਵਧਾ ਕੇ 1500 ਰੁਪਏ ਕੀਤਾ ਹੈ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਲੜਕੀ ਦੇ ਵਿਆਹ ਮੌਕੇ ਆਸ਼ੀਰਵਦ ਸਕੀਮ ਤਹਿਤ ਦਿੱਤੀ ਜਾਂਦੀ 21,000 /-ਰੁਪਏ ਦੀ ਰਕਮ ਨੂੰ ਵਧਾ ਕੇ 51,000/-ਰੁਪਏ ਕਰ ਦਿੱਤਾ ਹੈ । ਜਿਸ ਨਾਲ ਸਬੰਧਤ ਵਰਗ ਦੇ ਲੋਕਾਂ ਨੂੰ ਕਾਫੀ ਲਾਭ ਹੋਵੇਗਾ। ਉਨ੍ਹਾਂ ਸਰਕਾਰੀ ਮਿਡਲ ਸਕੂਲ ਚੋਰਵਾਲਾ  ਵਿਖੇ ਬੂਟੇ ਵੀ ਲਗਾਏ। ਸਰਕਾਰੀ ਮਿਡਲ ਸਕੂਲ ਬਧੋਛੀ ਕਲਾਂ ਵਿਖੇ ਕੰਪਿਊਟਰ ਲੈਬ ਨੂੰ ਵੀ ਲੋਕ ਅਰਪਣ ਕੀਤਾ।ਵਿਧਾਇਕ ਨਾਗਰਾ ਨੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਜਿ਼ਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਅਡਾਪਟ ਕਰਨ ਤੇ ਜਿ਼ਲ੍ਹੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕਰਨ ਲਈ 5,000 ਬੂਟੇ ਲਗਾਉਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਸਦਕਾ ਜਿ਼ਥੇ ਜਿ਼ਲ੍ਹੇ ਦਾ ਵਾਤਾਵਰਣ ਹਰਿਆ-ਭਰਿਆ ਹੋਵੇਗਾ ਅਤੇ ਲੋਕਾਂ ਨੂੰ ਵੀ ਸਵੱਛ ਵਾਤਾਵਰਣ ਮੁਹੱਈਆ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਚੋਰਵਾਲਾ ਵਿਖੇ ਬਣਾਈਆਂ ਗਈਆਂ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਪੜਾਈ ਕਰਨ ਵਿੱਚ ਵੱਡੀ ਸਹੂਲਤ ਮਿਲੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਸੜਕ ਕਿਨਾਰੇ ਹੋਣ ਕਾਰਨ ਵਿਦਿਆਰਥੀਆਂ ਨੂੰ ਪੜਾਈ ਕਰਨ ਵਿੱਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਪ੍ਰੰਤੂ ਹੁਣ ਲਿਸਨਿੰਗ ਲੈਬ ਹੋਣ ਕਾਰਨ ਬੱਚਿਆਂ ਨੂੰ ਬਿਨਾਂ ਕਿਸੇ ਬਾਹਰਲੀ ਆਵਾਜ ਤੋਂ ਪੜਾਈ ਕਰਵਾਈ ਜਾਂਦੀ ਹੈ। ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ  ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਉਪਕਰਣ ਆਉਣ ਨਾਲ ਵਿਦਿਆਰਥੀ ਹੋਰ ਵਧੇਰੇ ਇਕਾਗਰਤਾ ਨਾਲ ਪੜ੍ਹ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆ ਦਾ ਮਿਆਰ ਹੋਰ ਵਧੇਰੇ ਵਧੀਆ ਹੋਇਆ ਹੈ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਵੱਲੋਂ ਪਹਿਲਾਂ ਹੀ ਚੋਰਵਾਲਾ ਸਕੂਲ ਦੇ ਖੇਡ ਮੈਦਾਨ  ਤੇ ਪਿੰਡ ਦੀਆਂ ਖਾਲੀ ਜਮੀਨਾਂ ’ਤੇ 1200 ਬੂਟੇ ਲਗਾਏ ਗਏ ਹਨ ਜਦੋਂ ਕਿ ਜਿ਼ਲ੍ਹੇ ਵਿੱਚ ਪੰਜ ਹਜ਼ਾਰ ਬੂਟੇ ਹੋਰ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੈਂਕ ਵੱਲੋਂ ਸਰਕਾਰੀ ਮਿਡਲ ਸਕੂਲ ਰੁੜਕੀ ਵਿਖੇ ਕੰਪਿਊਟਰ ਲੈਬ ਲਈ 10 ਕੰਪਿਊਟਰ ਦਿੱਤੇ ਗਏ ਹਨ ਅਤੇ ਪਿੰਡ ਰੁੜਕੀ ਨੂੰ ਡਿਜੀਟਲ ਪਿੰਡ ਵਜੋਂ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਸਟੇਟ ਬੈਂਕ ਵੱਲੋਂ ਪਿੰਡ ਰੁੜਕੀ ਦੇ ਸਕੂਲ ਵਿੱਚ ਕੰਪਿਊਟਰ ਲੈਬ ਸਥਾਪਤ ਕਰਨ ਲਈ 10 ਕੰਪਿਊਟਰ, ਤਿੰਨ ਪ੍ਰਿੰਟਰ ਅਤੇ 10 ਕੁਰਸੀਆਂ ਦਿੱਤੀਆਂ ਹਨ।ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,  ਸਟੇਟ ਬੈਂਕ ਆਫ ਇੰਡੀਆ ਦੇ ਡੀ.ਜੀ.ਐਮ. ਸ਼੍ਰੀ ਮਨੋਜ ਕੁਮਾਰ ਸਿਨਹਾ, ਖੇਤਰੀ ਮੈਨੇਜਰ (ਆਰ.ਬੀ.ਓ 06) ਕਮਲੇਸ਼ ਕੁਮਾਰ ਵਿਧਾਇਕ ਨਾਗਰਾ ਦੇ ਪੀ.ਆਰ.ਓ. ਪਰਮਵੀਰ ਸਿੰਘ ਟਿਵਾਣਾ,ਸਰਪੰਚ ਨੰਬਰਦਾਰ ਜਗਦੀਪ ਸਿੰਘ, ਸਰਪੰਚ ਜਤਿੰਦਰ ਸਿੰਘ, ਸੰਦੀਪ ਸਿੰਘ ਸੰਜੂ, ਜਖਵਾਲੀ ਦੇ ਬ੍ਰਾਂਚ ਮੈਨੇਜਰ ਰਨਵਿਜੇ ਸਿੰਘ, ਰੁੜਕੀ ਦੇ ਬ੍ਰਾਂਚ ਮੈਨੇਜਰ ਕੁਲਵਿੰਦਰ ਕੁਮਾਰ, ਚਨਾਰਥਲ ਕਲਾਂ ਦੇ ਬ੍ਰਾਂਚ ਮੈਨੇਜਰ ਸੁਰਿੰਦਰ ਕੁਮਾਰ, ਜਿ਼ਲ੍ਹਾ ਲੀਡ ਮੈਨੇਜਰ ਜਸਵੰਤ ਸਿੰਘ, ਡੀ.ਸੀ. ਕੰਪਲੈਕਸ ਦੀ ਬ੍ਰਾਂਚ ਮੈਨੇਜਰ ਉਪਾਸਨਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।  

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib , DC Fatehgarh Sahib , Surbhi Malik , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD