Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਜ਼ਿਲ੍ਹਾ ਸੰਗੂਰਰ ਦੇ 7 ਕਿਸਾਨਾਂ ਦੇ ਬਿਆਨ ਦਰਜ਼ ਕੀਤੇ

ਕਮੇਟੀ ਵੱਲੋਂ ਹੁਣ ਤੱਕ 44 ਕਿਸਾਨਾਂ ਨਾਲ ਵੱਖ-ਵੱਖ, ਜ਼ਿਲ੍ਹਿਆ ’ਚ ਕੀਤੀ ਮੁਲਾਕਾਤ

 Saravjit Kaur Manuke, Kuldeep Singh Vaid, Fateh Jang Singh Bajwa, Kulbir Singh Zira, Harinderpal Singh Chandumajra

Web Admin

Web Admin

5 Dariya News

ਸੰਗਰੂਰ , 01 Jul 2021

Last updated on: Jul 01, 2021, 00:00 IST

ਕਿਸਾਨ ਅੰਦੋਲਨ ਦੌਰਾਨ ਦਿੱਲੀ ਵਿਖੇ ਕਿਸਾਨਾਂ ’ਤੇ ਹੋਏ ਅਤਿਆਚਾਰਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਕੀਤੀ ਕਮੇਟੀ ਨੇ ਅੱਜ ਪੀ.ਡਬਲਿਊ.ਡੀ ਰੈਸਟ ਹਾਊਸ ਸੰਗਰੂਰ ਵਿਖੇ ਪੀੜਤ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ। ਹਲਕਾ ਗਿੱਲ ਤੋਂ ਕਾਂਗਰਸ ਵਿਧਾਇਕ ਸ. ਕੁਲਦੀਪ ਸਿੰਘ ਵੈਦ ਦੀ ਅਗਵਾਈ ਵਾਲੀ ਕਮੇਟੀ, ਜਿਸ ਵਿੱਚ ਸ. ਫਤਹਿ ਜੰਗ ਸਿੰਘ ਬਾਜਵਾ, ਸ. ਕੁਲਬੀਰ ਸਿੰਘ ਜ਼ੀਰਾ ( ਦੋਵੇਂ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ),ਆਮ ਆਦਮੀ ਪਾਰਟੀ ਦੀ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਖ਼ਮੀ ਕਿਸਾਨਾਂ ਜਾਂ ਕਥਿਤ ਤੌਰ ’ਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਹੋਰਾਂ ਦੇ ਬਿਆਨ ਦਰਜ ਕੀਤੇ।ਕਮੇਟੀ ਦੇ ਚੇਅਰਮੈਨ ਸ. ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਵੱਖ ਵੱਖ ਜ਼ਿਲ੍ਹਿਆ ’ਚ ਹੁਣ ਤੱਕ ਕੇਂਦਰ ਸਰਕਾਰ ਦੀ ਤਸੱਦਦ ਦਾ ਸ਼ਿਕਾਰ ਹੋਏ ਕਰੀਬ 70 ਕਿਸਾਨਾਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 44 ਕਿਸਾਨਾਂ ਦੇ ਬਿਆਨ ਦਰਜ਼ ਕਰ ਲਏ ਗਏ ਹਨ ਅਤੇ ਬਾਕੀ ਦੇ ਕਿਸਾਨਾਂ ਨਾਲ ਮਿਲ ਕੇ ਉਨਾਂ ਦੇ ਬਿਆਨ ਦਰਜ਼ ਕੀਤੇ ਜਾਣਗੇ।। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ 7 ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਬਿਆਨ ਦਰਜ਼ ਕੀਤੇ ਗਏ ਹਨ, ਤਾਂ ਜੋ ਕਮੇਟੀ ਵੱਲੋ ਸਾਂਝੇ ਤੌਰ ਤੇ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਜਾ ਸਕੇ।ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ, ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕਰਕੇ ਇਹ ਕਮੇਟੀ ਬਣਾਈ ਹੈ।ਇਸ ਦੌਰਾਨ ਪੀੜਤਾਂ ਨੇ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਸ਼ਲਾਘਾ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸਨਰ ਰਾਮਵੀਰ, ਵਧੀਕ ਸਕੱਤਰ ਗ੍ਰਹਿ ਵਿਭਾਗ ਬਲਦੀਪ ਕੌਰ, ਐਸ.ਪੀ. (ਡੀ) ਅਜੀਤਗੜ੍ਹ ਹਰਮਨਜੀਤ ਸਿੰਘ ਹਾਂਸ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ ਸਿਕਾਇਤਾ ਸਿਮਰਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ।

 

Tags: Saravjit Kaur Manuke , Kuldeep Singh Vaid , Fateh Jang Singh Bajwa , Kulbir Singh Zira , Harinderpal Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD