Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਲੋਕ ਸੰਪਰਕ ਵਿਭਾਗ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੀ.ਓ.ਗੁਰਬਚਨ ਸਿੰਘ ਤੇ ਸੇਵਾਦਾਰ ਰਾਣੀ ਸੇਵਾ ਮੁਕਤ

Web Admin

Web Admin

5 Dariya News

ਐਸ.ਏ.ਐਸ. ਨਗਰ , 01 Jul 2021

Last updated on: Jul 01, 2021, 00:00 IST

ਲੋਕ ਸੰਪਰਕ ਵਿਭਾਗ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਿਨੇਮਾ ਅਪਰੇਟਰ (ਸੀ. ਓ.)ਸ. ਗੁਰਬਚਨ ਸਿੰਘ (32 ਸਾਲ ਸੇਵਾਕਾਲ) ਤੇ ਸੇਵਾਦਾਰ ਰਾਣੀ (29 ਸਾਲ ਸੇਵਾ ਕਾਲ) ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਐਸ ਏ ਐਸ ਨਗਰ ਤੋਂ ਸੇਵਾ ਮੁਕਤ ਹੋ ਗਏ। ਇਹਨਾਂ ਦੋਵੇਂ ਕਰਮਚਾਰੀਆਂ ਨੂੰ ਵਿਦਾਇਗੀ ਦੇਣ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ਼੍ਰੀਮਤੀ ਰੁਚੀ ਕਾਲੜਾ ਨੇ ਕਿਹਾ ਕਿ ਜਿਸ ਸਮਰਪਣ ਦੀ ਭਾਵਨਾ ਨਾਲ ਇਹਨਾਂ ਦੋਵੇਂ ਕਰਮਚਾਰੀਆਂ ਨੇ ਕੰਮ ਕੀਤਾ ਹੈ, ਉਹ ਹੋਰਨਾਂ ਲਈ ਮਿਸਾਲ ਹੈ। ਉਹਨਾਂ ਨੇ ਦੋਵੇਂ ਕਰਮਚਾਰੀਆਂ ਦੀ ਲੰਮੀ ਉਮਰ ਤੇ ਸਿਹਤਯਾਬੀ ਦੀ ਕਾਮਨਾ ਕੀਤੀ ਤੇ ਆਸ ਪ੍ਰਗਟਾਈ ਕਿ ਇਹ ਦੋਵੇਂ ਕਰਮਚਾਰੀ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਸ. ਗੁਰਬਚਨ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਲੰਮੇ ਸੇਵਾ ਕਾਲ ਦੌਰਾਨ ਵੱਡੀ ਗਿਣਤੀ ਅਧਿਕਾਰੀਆਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ, ਜਿਨ੍ਹਾਂ ਤੋਂ ਉਹਨਾਂ ਨੇ ਬਹੁਤ ਕੁਝ ਸਿੱਖਿਆ ਤੇ ਉਹ ਤਜਰਬਾ ਉਹਨਾਂ ਵੱਲੋਂ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਿੱਚ ਸਹਾਈ ਹੋਇਆ। ਉਹਨਾਂ ਕਿਹਾ ਕਿ ਉਹ ਆਪਣੇ ਨਾਲ ਯਾਦਾਂ ਦਾ ਵੱਡਾ ਖ਼ਜ਼ਾਨਾ ਲੈਕੇ ਜਾ ਰਹੇ ਹਨ ਤੇ ਸਮਾਜ ਲਈ ਕੰਮ ਕਰਨ ਦੀ ਜਿਹੜੀ ਪ੍ਰੇਰਨਾ ਉਹਨਾਂ ਨੂੰ ਵਿਭਾਗ ਵਿੱਚ ਕੰਮ ਕਰ ਕੇ ਮਿਲੀ ਹੈ, ਉਸ ਭਾਵਨਾ ਨਾਲ ਉਹ ਸਦਾ ਸਮਾਜ ਸੇਵਾ ਲਈ ਤਤਪਰ ਰਹਿਣਗੇ। ਇਸ ਮੌਕੇ ਸੇਵਾਦਾਰ ਰਾਣੀ ਨੇ ਕਿਹਾ ਕਿ ਵਿਭਾਗ ਵਿੱਚ ਸੇਵਾਕਾਲ ਦੌਰਾਨ ਉਹਨਾਂ ਨੇ ਕਈ ਕਿਸਮ ਦੇ ਉਤਰਾਅ ਚੜ੍ਹਾਅ ਦੇਖੇ ਪਰ ਉਹਨਾਂ ਨੇ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪੱਲਾ ਨਹੀਂ ਛੱਡਿਆ। ਉਹਨਾਂ ਨੇ ਵਿਭਾਗ ਦੇ ਸਮੂਹ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ।

 

Tags: DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD