Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ ਦਾ ਤੂਫ਼ਾਨੀ ਦੌਰਾ

ਨਾਜੁਕ ਥਾਵਾਂ ਅਤੇ ਬੰਨ ਦੀ ਮਜ਼ਬੂਤੀ ਦੇ ਕੰਮਾਂ ਦਾ ਲਿਆ ਜਾਇਜ਼ਾ

 DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Dhusi Bandh

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 01 Jul 2021

Last updated on: Jul 01, 2021, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਨਵਾਂਸ਼ਹਿਰ ਸਬ-ਡਵੀਜ਼ਨ ਵਿਚ ਪੈਂਦੇ ਦਰਿਆ ਸਤਲੁਜ ਦੇ ਧੁੱਸੀ ਬੰਨ ਦਾ ਤੂਫ਼ਾਨੀ ਦੌਰਾ ਕਰਕੇ ਬੰਨ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਕਾਰਜ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਆਪਣਾ ਇਹ ਦੌਰਾ ਤਾਜੋਵਾਲ-ਮੰਢਾਲਾ ਤੋਂ ਸ਼ੁਰੂ ਕਰਕੇ ਬੁਰਜ ਟਹਿਲ ਦਾਸ ਵਿਖੇ ਮੁਕੰਮਲ ਕੀਤਾ। ਇਸ ਦੌਰਾਨ ਉਨਾਂ ਦਰਿਆ ਦੇ ਸੱਜੇ ਪਾਸੇ ਪੈਂਦੀਆਂ ਨਾਜੁਕ ਥਾਵਾਂ, ਜਿਵੇਂ ਤਾਜੋਵਾਲ-ਮੰਢਾਲਾ ਕੰਪਲੈਕਸ, ਝੁੰਗੀਆਂ ਕੰਪਲੈਕਸ, ਮਿਰਜ਼ਾਪੁਰ ਕੰਪਲੈਕਸ, ਲਾਲੇਵਾਲ ਕੰਪਲੈਕਸ, ਹੁਸੈਨਪੁਰ ਕੰਪਲੈਕਸ ਅਤੇ ਬੁਰਜ ਟਹਿਲ ਦਾਸ ਕੰਪਲੈਕਸ ਵਿਖੇ ਧੁੱਸੀ ਬੰਨ ਦੀ ਸੁਰੱਖਿਆ ਦੇ ਕੰਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨਾਂ ਨਾਜ਼ੁਕ ਥਾਵਾਂ ’ਤੇ ਚੱਲ ਰਹੇ ਠੋਕਰਾਂ ਮਜ਼ਬੂਤ ਕਰਨ ਦੇ ਕਾਰਜਾਂ ਨੂੰ ਨੇੜਿਓਂ ਦੇਖਿਆ ਅਤੇ ਸਾਰੇ ਕੰਮ 15 ਦਿਨਾਂ ਅੰਦਰ ਮੁਕੰਮਲ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨਾਂ ਉਥੇ ਮੌਜੂਦ ਸਬੰਧਤ ਪਿੰਡਾਂ ਦੇ ਲੋਕਾਂ ਦੀਆਂ ਮੁਸਕਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ  ਬਰਸਾਤ ਤੋਂ ਪਹਿਲਾਂ-ਪਹਿਲਾਂ ਦਰਿਆ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਸਮੁੱਚੇ ਕਾਰਜ ਨੇਪਰੇ ਚੜ ਲਏ ਜਾਣਗੇ ਅਤੇ ਉਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਜ਼ਿਲੇ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਅਜਿਹੀ ਕੋਈ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਕੋਈ ਖ਼ਤਰਾ ਬਣੇ। ਇਸ ਦੌਰਾਨ ਲੋਕਾਂ ਵੱਲੋਂ ਦਰਿਆ ਦੀ ਮਜ਼ਬੂਤੀ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਤਹਿਸੀਲਦਾਰ ਬਲਜਿੰਦਰ ਸਿੰਘ, ਐਕਸੀਅਨ ਡਰੇਨੇਜ-ਕਮ-ਜ਼ਿਲਾ ਮਾਈਨਿੰਗ ਅਫ਼ਸਰ ਗੁਰਤੇਜ ਸਿੰਘ ਗਰਚਾ, ਵਰਕਸ ਮੈਨੇਜਰ ਮਨਰੇਗਾ ਇੰਜ: ਜੋਗਾ ਸਿੰਘ, ਐਸ. ਡੀ. ਓ ਡਰੇਨੇਜ ਬਿਕਰਮ ਸਿੰਘ, ਜੇ. ਈ ਅੰਕੁਰ, ਜਸਕਮਲ ਅਤੇ ਰਵਿੰਦਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਬੰਧਤ ਇਲਾਕਿਆਂ ਦੇ ਲੋਕ ਮੌਜੂਦ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Dhusi Bandh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD