Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਜ਼ਿਲਾ ਪ੍ਰਸ਼ਾਸਨ ਨੇ ਯੋਜਨਾ ਐਪ ਦਾ ਦਾਇਰਾ ਵਧਾਇਆ

ਐਪ ’ਤੇ ਮਿਲੇਗੀ 17 ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ

DC Barnala, Deputy Commissioner Barnala, Tej Partap Singh Phoolka, Barnala, YOJNA Android Mobile App

Web Admin

Web Admin

5 Dariya News

ਬਰਨਾਲਾ , 01 Jul 2021

Last updated on: Jul 01, 2021, 00:00 IST

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲਾ ਵਾਸੀਆਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਯੋਜਨਾ (YOJNA) ਐਪ ਦਾ ਦਾਇਰਾ  ਵਧਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਸੋਧੀ ਹੋਈ ਐਪਲੀਕੇਸ਼ਨ ਜਾਰੀ ਕੀਤੀ ਗਈ, ਜਿਸ ਰਾਹੀਂ ਹੁਣ 17 ਵਿਭਾਗਾਂ ਦੀਆਂ ਸਕੀਮਾਂ ਦੀ ਜਾਣਕਾਰੀ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਪ ਦਾ ਮਕਸਦ ਆਮ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ ਤਾਂ ਜੋ ਲੋੜਵੰਦ ਤੇ ਯੋਗ ਲੋਕ ਇਨਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ। ਉਨਾਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਅਤੇ ਜ਼ਿਲਾ ਸੂਚਨਾ ਅਫਸਰ (ਐਨਆਈਸੀ) ਨੀਰਜ ਗਰਗ ਦੀ ਸ਼ਲਾਘਾ ਕੀਤੀ, ਜਿਨਾਂ ਨੇ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਸਾਰੀ ਜਾਣਕਾਰੀ ਇਕੋ ਪਲੈਟਫਾਰਮ ’ਤੇ ਮੁਹੱਈਆ ਕਰਾਈ ਹੈ।ਇਸ ਮੌਕੇ ਸ੍ਰੀ ਡੇਚਲਵਾਲ ਨੇ ਦੱਸਿਆ ਕਿ ਇਸ ਐਪ ’ਤੇ ਹੁਣ 17 ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੋ ਭਾਸ਼ਾਵਾਂ ਅੰਗਰੇਜ਼ੀ ਅਤੇ ਪੰਜਾਬੀ ਵਿਚ ਮਿਲੇਗੀ। ਡੀਆਈਓ (ਐਨਆਈਸੀ) ਨੀਰਜ ਗਰਗ ਨੇ ਦੱਸਿਆ ਕਿ ਇਹ ਐਂਡਰਾਇਡ ਐਪ ਗੂਗਲ ਪਲੇਅ ਸਟੋਰ ’ਤੇ ਉਪਲੱਬਧ ਹੈ। ਐਪ ’ਤੇ ਸਬੰਧਤ ਨੋਡਲ ਅਫਸਰਾਂ ਦੇ ਸੰਪਰਕ ਨੰਬਰ ਵੀ ਮੁਹੱਈਆ ਕਰਾਏ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਸਿੱਧਾ ਸੰਪਰਕ ਕਰ ਕੇ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਕਿਰਨ ਸ਼ਰਮਾ ਵੀ ਹਾਜ਼ਰ ਸਨ।

ਕਿਹੜੇ ਵਿਭਾਗਾਂ ਦੀਆਂ ਸਕੀਮਾਂ ਦੀ ਮਿਲੇਗੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਜਨਾ ਐਪ ’ਤੇ ਸਿੱਖਿਆ ਵਿਭਾਗ (ਐਲੀਮੈਂਟਰੀ), ਸਿੱਖਿਆ ਵਿਭਾਗ (ਸੈਕੰਡਰੀ), ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਭਲਾਈ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਭਾਗ, ਜ਼ਿਲਾ ਰੋਜ਼ਗਾਰ ਬਿਓਰੋ, ਪਸ਼ੂ ਪਾਲਣ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਕਿਰਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਜ਼ਿਲਾ ਮੰਡਲ ਭੂਮੀ ਰੱਖਿਆ, ਜ਼ਿਲਾ ਉਦਯੋਗ ਕੇਂਦਰ, ਬੈਂਕਿੰਗ ਤੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਉਪਲੱਬਧ ਹੈ। ਉਨਾਂ ਦੱਸਿਆ ਕਿ ਵਿਭਾਗਵਾਰ ਸਕੀਮਾਂ ਤੋਂ ਇਲਾਵਾ ਵੱਖ ਵੱਖ ਸ਼੍ਰੇਣੀਆਂ ਤਹਿਤ ਵੀ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਾਈ ਗਈ ਹੈ।

 

Tags: DC Barnala , Deputy Commissioner Barnala , Tej Partap Singh Phoolka , Barnala , YOJNA Android Mobile App

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD