Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੇਜਾ ਰਾਮ ਵਾਲਮੀਕਿ ਵੱਲੋਂ ਜਗਰਾਉਂ ਦੇ ਸਮੂਹ ਸਫਾਈੇਸੀਵਰਮੈਨ ਕਰਮਚਾਰੀਆ ਨਾਲ ਜਗਰਾਉਂ ਵਿਖੇ ਕੀਤੀ ਮੀਟਿੰਗ

ਕਿਹਾ ! ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ

Web Admin

Web Admin

5 Dariya News

ਜਗਰਾਉਂ , 01 Jul 2021

Last updated on: Jul 01, 2021, 00:00 IST

ਅੱਜ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਜਗਰਾਉਂ ਦੇ ਸਮੂਹ ਸਫਾਈ / ਸੀਵਰਮੈਨ ਕਰਮਚਾਰੀਆਂ ਨਾਲ ਜਗਰਾਉਂ ਦੇ ਉਪ ਮੰਡਲ ਮੈਜਿਸਟ੍ਰੇਟ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਨਰਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਸ੍ਰੀ ਮਨਮੋਹਨ ਕੌਂਸਿਕ, ਈ.ਓ. ਸ੍ਰੀ ਪ੍ਰਦੀਪ ਚੌਧਰੀਆ ਨਗਰ ਕੌਂਸਲ ਜਗਰਾਓਂ ਦੇ ਪ੍ਰਧਾਨ ਸ੍ਰੀ ਜਤਿੰਦਰਪਾਲ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਤਰੱਕੀ ਅਤੇ ਭਲਾਈ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਹਰੀ ਝੰਡੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ 2400 ਤਨਖਾਹ ’ਤੇ ਕੰਮ ਕੀਤਾ ਜਾਂਦਾ ਸੀ, ਜਿਹੜਾ ਕਿ ਹੁਣ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਹੁਕਮ ਜਾਰੀ ਕਰਕੇ ਸਫਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ’ਤੇ ਤਨਖਾਹ ਦੇਣ ਦਾ ਫੈਸਲਾ ਕੀਤਾ ਗਿਆ ਹੈ,  ਇਸ ਦੇ ਨਾਲ ਹੀ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਕੇ ਜਗਰਾਓਂ ਦੇ 27 ਸਫਾਈ ਸੀਵਰਮੈਨ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਤੋਂ ਰੁਕੀ ਤਨਖਾਰ ਡੀ.ਸੀ. ਰੇਟ ਤੇ ਦਿੱਤੀ ਜਾਵੇਗੀ। ਉਨ੍ਹਾਂ ਈ.ਓ. ਨੂੰ ਹਦਾਇਤ ਕੀਤੀ ਕਿ ਉਹ ਅੱਜ ਹੀ ਹੁਕਮ ਜਾਰੀ ਕਰਕੇ ਸਫਾਈ ਕਰਮਚਾਰੀਆਂ ਦੀ ਜਦੋਂ ਤੋਂ ਹੁਕਮ ਜਾਰੀ ਹੋਏ ਹਨ, ਅਪੈੈ੍ਰਲ ਮਹੀਨੇ ਤੋਂ ਤਨਖਾਹ ਦਿੱਤੀ ਜਾਵੇ।

ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਫਾਈ ਕਰਮਚਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ। ਉਹ ਉਨ੍ਹਾਂ ਦੇ ਹੱਕ ਦੀ ਆਵਾਜ਼ ਜਰੂਰ ਉਠਾਉਣਗੇ। ਸ੍ਰੀ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਫਾਈ/ਸੀਵਰਮੈਨ ਕਰਮਚਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸਬੰਧੀ 29 ਜੂਨ ਨੂੰ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਸਫਾਈ/ਸੀਵਰਮੈਨ ਕਰਮਚਾਰੀਆਂ ਦੇ 13 ਪੁਆਇੰਟ ਦੀ ਰਿਪੋਰਟ ਬਣਾ ਕੇ ਪੇਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਅਗਲੀ ਮੀਟਿੰਗ ਉਹ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੱਤਰ, ਸਥਾਨਕ ਸਰਕਾਰ ਵੱਲੋਂ ਵੀ ਅੱਜ ਇੱਕ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਫੈਸਲੇ ਲਏ ਜਾਣਗੇ।ਸਫਾਈ ਕਰਮਚਾਰੀਆਂ ਵੱਲੋਂ ਵੀ ਸ੍ਰੀ ਗੇਜਾ ਰਾਮ ਵਾਲਮੀਕਿ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਚੇਅਰਮੈਨ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਬਾਰੇ ਕਿਹਾ ਗਿਆ। ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਫਾਈ/ਸੀਵਰਮੈਨ ਕਰਮਚਾਰੀਆਂ ਨੇ ਕੋਵਿਡ-19 ਦੇ ਸਮੇਂ ਦੌਰਾਨ ਵੀ ਬਹੁਤ ਮਹੱਤਵਪੂਰਨ ਡਿਊਟੀ ਨਿਭਾਈ ਹੈ ਅਤੇ ਉਨ੍ਹਾਂ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾਂਦੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਫਾਈ ਸੀਵਰਐਨ ਕਰਮਚਾਰੀਆਂ ਨੇ ਫਰੰਟਲਾਈਨ ਵਰਕਰ ਦੇ ਤੌਰ ’ਤੇ ਕੰਮ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਸਫਾਈ ਕਰਮਚਾਰੀਆਂ ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਦੀ ਹਰ ਮੰਗ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪੁਰਜੋਰ ਯਤਨ ਕਰਦੇ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਸ੍ਰੀ ਕੇ.ਪੀ.ਰਾਣਾ, ਲੇਬਰ ਵਿਭਾਗ ਤੋਂ ਸ੍ਰੀ ਬਲਜੀਤ ਸਿੰਘ, ਇੰਚਾਰਜ ਸ੍ਰੀ ਸੰਜੂ ਵਰਮਾ ਅਤੇ ਮੋਹਿਤ ਵਾਲੀਆ ਆਦਿ ਮੌਜੂਦ ਸਨ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD