Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ' : ਮੀਤ ਹੇਅਰ

ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਨਗੇ ਘਿਰਾਓ ਦੀ ਅਗਵਾਈ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

5 Dariya News

ਚੰਡੀਗੜ੍ਹ , 01 Jul 2021

Last updated on: Jul 01, 2021, 00:00 IST

ਪੰਜਾਬ ਵਿੱਚ ਝੋਨੇ ਦੇ ਸੀਜਨ ਅਤੇ ਗਰਮੀ ਦਾ ਸਿਖਰ ਹੋਣ ਦੇ ਬਾਵਜੂਦ ਖੇਤੀ ਖੇਤਰ ਅਤੇ  ਘਰੇਲੂ ਖੇਤਰ 'ਚ ਲੱਗ ਰਹੇ ਲੰਮੇ ਤੇ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਕੇ ਆਪਣੇ ਸਾਹੀ ਫਾਰਮ ਹਾਊਸ ਵਿੱਚ ਮੌਜਾਂ ਮਾਣ ਰਹੇ ਹਨ। ਲੋਕਾਂ ਅਤੇ ਕਿਸਾਨਾਂ ਦੀ ਹਾਹਾਕਾਰ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 3 ਜੁਲਾਈ ਨੂੰ ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨ ਸਮੇਤ ਹਰ ਵਰਗ ਨੂੰ ਨਿਰਵਿਘਨ ਅਤੇ ਸਸਤੀ ਬਿਜਲੀ ਮੁਹਈਆ ਕਰਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਹਾਜਰ ਸਨ।ਵਿਧਾਇਕ ਮੀਤ ਹੇਅਰ ਨੇ ਕਿਹਾ, '' ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ ਨਹੀਂ ਹੈ । ਅੱਜ ਕਿਸਾਨਾਂ, ਬੇਰੁਜਗਾਰਾਂ, ਮੁਲਾਜਮਾਂ ਸਮੇਤ ਸਾਰੇ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜਾਹਰੇ ਕਰ ਰਹੇ ਹਨ। ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ 'ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ।'' ਉਨ੍ਹਾਂ ਦੋਸ ਲਾਇਆ ਕਿ ਬੇਹੱਦ ਮਹਿੰਗੀ ਅਤੇ ਨਿਕੰਮੀ ਬਿਜਲੀ ਦਾ ਸਭ ਤੋਂ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣਾ ਹੈ। ਮੀਤ ਹੇਅਰ ਨੇ ਦੋਸ ਲਾਇਆ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਬਿਜਲੀ ਕੰਪਨੀਆਂ ਕੋਲੋਂ ਦਲਾਲੀ ਖਾਣ ਲੱਗੀ ਹੋਈ ਹੈ।

ਮੀਤ ਹੇਅਰ ਨੇ ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਸਮਝੌਤਿਆਂ ਦੀਆਂ ਮੱਦਾਂ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਪ੍ਰਾਈਵੇਟ ਥਰਮਲ ਪਲਾਂਟ ਸਾਲ ਦੇ 365 ਦਿਨਾਂ ਵਿਚੋਂ 91 ਦਿਨ ਬੰਦ ਰੱਖੇ ਜਾਂਦੇ ਹਨ ਤਾਂ ਸਰਕਾਰ ਥਰਮਲ ਪ੍ਰਬੰਧਕਾਂ ਖਲਿਾਫ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸੇ ਕਾਰਨ ਹੀ ਹੁਣ ਜਦੋਂ ਬਿਜਲੀ ਦੀ ਸਭ ਤੋਂ ਵੱਧ ਮੰਗ ਹੈ ਤਾਂ ਪ੍ਰਾਈਵੇਟ ਥਰਮਲ ਪਲਾਂਟ ਆਪਣੀ ਮਰਜ਼ੀ ਨਾਲ ਹੀ ਬਿਜਲੀ ਮੁਹੱਈਆ ਕਰਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਸਾਲ ਵਿਚੋਂ 73 ਦਿਨ ਲਗਾਤਾਰ ਵੀ ਥਰਮਲ ਪਲਾਂਟ ਬੰਦ ਰੱਖਦੇ ਹਨ ਤਾਂ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਨਿਰਧਾਰਤ ਕੀਤਾ ਫਿਕਸ ਚਾਰਜ ਦੇਣਾ ਪਵੇਗਾ। ਹੁਣ ਤਕ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਫਿਕਸ ਚਾਰਜ ਵਜੋਂ 20,000 ਕਰੋੜ ਰੁਪਏ ਦੇ ਦਿੱਤੇ ਹਨ, ਜਿਨਾਂ ਵਿਚੋਂ 5900 ਕਰੋੜ ਰੁਪਏ ਬਿਜਲੀ ਦੀ ਵਰਤੋਂ ਨਾ ਕਰਨ ਦੇ ਬਾਵਜੂਦ ਦਿੱਤੇ ਗਏ ਹਨ।ਆਪ ਆਗੂ ਨੇ ਦੱਸਿਆ ਕਿ ਹੁਣ ਜਦੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਦੀ ਸਭ ਤੋਂ ਜਅਿਾਦਾ ਲੋੜ ਹੈ ਤਾਂ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਬੰਦ ਪਏ ਹਨ, ਇਸ ਪਲਾਂਟ ਦਾ 660 ਮੈਗਾਵਾਟ ਦਾ ਪਹਿਲਾ ਯੂਨਿਟ 8 ਮਾਰਚ ਨੂੰ ਬੰਦ ਕਰ ਦਿੱਤਾ ਸੀ ਜਦੋਂ ਕਿ ਦੂਸਰਾ ਯੂਨਿਟ 25 ਜੂਨ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਪ੍ਰਾਪਤੀ ਲਈ 97 ਫੀਸਦੀ ਨਿਰਭਰਤਾ ਪ੍ਰਾਈਵੇਟ ਥਰਮਲ ਪਲਾਂਟਾਂ ਉਤੇ ਹੈ, ਕੇਵਲ 3 ਫੀਸਦੀ ਹੀ ਬਿਜਲੀ ਸਰਕਾਰੀ ਪਲਾਂਟਾਂ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ। ਪਰ ਇਸ3 ਫੀਸਦੀ ਬਿਜਲੀ ਲਈ ਵੀ  ਸਰਕਾਰੀ ਥਰਮਲ ਪਲਾਂਟ ਪ੍ਰਾਈਵੇਟ ਥਰਮਲ ਪਲਾਂਟਾਂ ਨਾਲੋਂ ਕਿਤੇ ਵੱਧ ਕਾਰਗਰ ਸਿੱਧ ਹੋ ਰਹੇ ਹਨ।ਕੈਪਟਨ ਅਮਰਿੰਦਰ ਸਿੰਘ 'ਤੇ ਬਾਦਲਾਂ ਅਤੇ ਪ੍ਰਾਈਵੇਟ ਕੰਪਨੀਆਂ ਨਾਲ ਮਿਲੀਭੁਗਤ ਕਰਨ ਦੇ ਦੋਸ ਲਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਅਜੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਗਲਤ ਬਿਜਲੀ ਸਮਝੌਤੇ ਰੱਦ ਕਰਨ ਵੱਲ ਕੋਈ ਕਦਮ ਨਹੀਂ ਚੁਕਿਆ ਹੈ। ਇੱਕ ਸਵਾਲ ਦੇ ਜਵਾਬ 'ਚ ਮੀਤ ਹੇਅਰ ਨੇ ਸਪੱਸਟ ਕੀਤਾ ਕਿ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਾ ਮਤਬਲ ਪੰਜਾਬ 'ਚ 600 ਯੂਨਿਟ ਬਣਦਾ ਹੈ ਕਿਉਂਕਿ  ਪੰਜਾਬ 'ਚ ਹਰ ਦੋ ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਆਉਂਦਾ ਹੈ। ਮੀਤ ਹੇਅਰ ਨੇ ਇਹ ਵੀ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਬਣਨ 'ਤੇ ਬਿਜਲੀ ਖਰੀਦ ਸਮਝੌਤੇ ਰੱਦ ਜਾਂ ਨਵੇਂ ਸਿਰਿਓ ਕੀਤੇ ਜਾਣ ਨਾਲ ਸਮੁੱਚੀ ਬਿਜਲੀ ਸਸਤੀ ਹੋ ਜਾਵੇਗੀ, ਜਿਸ ਦਾ ਲਾਭ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲੇਗਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD