Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਝਾਮਪੁਰ-ਤੀੜਾ ਸੜਕ 'ਤੇ ਪਟਿਆਲਾ ਕੀ ਰਾਓ ਉੱਪਰ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਝਾਮਪੁਰ-ਤੀੜਾ ਸੜਕ 'ਤੇ ਪਟਿਆਲਾ ਕੀ ਰਾਓ ਉੱਪਰ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

Vijay Inder Singla, Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, Jagmohan Singh Kang, Pawan Dewan

Web Admin

Web Admin

5 Dariya News

ਐਸ ਏ ਐਸ ਨਗਰ , 01 Jul 2021

ਦਾਉਂ ਰਾਏਪੁਰ-ਬਹਿਲਲਪੁਰ-ਝਾਮਪੁਰ-ਤੀੜਾ ਜ਼ਿਲਾ ਐਸ. ਏ. ਐਸ. ਨਗਰ ਮੋਹਾਲੀ ਦੀ ਇੱਕ ਮਹੱਤਵਪੂਰਨ ਲਿੰਕ ਸੜਕ ਹੈ ਕਿਉਂਕਿ ਇਹ ਸੜਕ 15-20 ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ ਤੇ ਇਸ ਸੜਕ ਦੇ ਆਲੇ ਦੁਆਲੇ ਵਿਦਿਅਕ ਸੰਸਥਾਵਾਂ, ਫੈਕਟਰੀਆਂ ਅਤੇ ਰਿਹਾਇਸੀ ਕਲੋਨੀਆਂ ਸਥਾਪਤ ਹੋ ਚੁੱਕੀਆਂ ਹਨ ਤੇ ਪਟਿਆਲਾ ਕੀ ਰਾਓ ਚੋਅ, ਇਸ ਸੜਕ ਤੋਂ ਪਿੰਡ ਝਾਂਮਪੁਰ ਅਤੇ ਤੀਤੇ ਨੇੜਿਓਂ ਲੰਘਦਾ ਹੈ।ਬਹੁਤ ਸਮਾਂ ਪਹਿਲਾਂ ਇਸ ਚੋਅ ਉਪਰ ਕਾਜ਼ਵੇ ਉਸਾਰਿਆ ਗਿਆ ਸੀ, ਜੋ ਕਿ ਅਗਸਤ 2019 ਨੂੰ ਭਾਰੀ ਬਰਸਾਤਾਂ ਕਾਰਨ ਹੜ ਗਿਆ ਸੀ ਤੇ ਲੋਕਾਂ ਨੂੰ ਦਿਕਤਾਂ ਦਰਪੇਸ਼ ਸਨ। ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਇਸ ਚੋਅ ਉੱਤੇ ਪੁੱਲ ਬਣਾਇਆ ਜਾ ਰਿਹਾ ਹੈ, ਜਿਸ ਉੱਤੇ 213.00 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ 09 ਮਹੀਨੇ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਤੇ ਸਿੱਖਿਆ ਮੰਤਰੀ, ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸ ਪੁੱਲ ਦੀ ਚੌੜਾਈ 08.50 ਮੀਟਰ ਹੈ। ਇਸ ਪੁੱਲ ਦੀਆਂ ਅਪਰੋਚਾਂ ਝਾਮਪੁਰ ਸਾਈਡ 64.86 ਮੀਟਰ ਅਤੇ ਤੀੜਾ ਸਾਈਡ 124.86 ਮੀਟਰ ਹਨ। ਇਸ ਮੌਕੇ ਉਹਨਾਂ ਕਿਹਾ ਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਸੂਬੇ ਵਿਚ ਵੱਡੀ ਗਿਣਤੀ ਪ੍ਰੋਜੈਕਟ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਸਬੰਧੀ ਦਿੱਕਤ ਜ਼ਰੂਰ ਆਈ ਹੈ ਪਰ ਇਹ ਮੁਸ਼ਕਲ ਫੌਰੀ ਹੱਲ ਕੀਤੀ ਜਾ ਰਹੀ ਹੈ ਤੇ ਸਨਅਤ ਦੀ ਬਿਜਲੀ ਖੇਤੀ ਸੈਕਟਰ ਤੇ ਰਿਹਾਇਸ਼ੀ ਖੇਤਰ ਵੱਲ ਡਾਈਵਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤੀੜੇ ਵਾਲੇ ਪਾਸੇ ਜਾਂਂਦੀ ਸੜਕ ਦਾ ਜਿਹੜਾ ਟੋਟਾ ਬਣਨ ਵਾਲਾ ਹੈ, ਉਸ ਸਬੰਧੀ ਵਿਭਾਗੀ ਸਮੀਖਿਆ ਕਰ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਕੇਵਲ ਕੁਝ ਪਿੰਡਾਂ ਨੂੰ ਹੀ ਨਹੀਂ ਸਗੋਂ ਪੂਰੇ ਇਲਾਕੇ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਮੋਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿੱਥੇ ਮੋਹਾਲੀ ਵਿਖੇ ਮੈਡੀਕਲ ਕਾਲਜ ਬਣ ਰਿਹਾ ਹੈ, ਉਥੇ ਨਵਾਂ ਜ਼ਿਲ੍ਹਾ ਹਸਪਤਾਲ ਸੈਕਟਰ 66 ਵਿਖੇ ਬਣਾਇਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਸਰਕਾਰੀ ਕਾਲਜ ਮੋਹਾਲੀ ਦੀ 03 ਏਕੜ ਜ਼ਮੀਨ ਵਿਖੇ ਬੀ.ਐਸ.ਸੀ. ਨਰਸਿੰਗ ਕਾਲਜ ਸ਼ੁਰੂ ਕੀਤਾ ਜਾਣਾ ਹੈ। ਮੋਹਾਲੀ ਵਿਖੇ ਦਿਵਿਆਂਗ ਬੱਚਿਆਂ ਲਈ ਵਿਸ਼ੇਸ਼ ਹਸਪਤਾਲ ਬਣ ਰਿਹਾ ਹੈ। ਦਿਆਲਪੁਰਾ, ਡੇਰਾਬਸੀ ਵਿਖੇ ਆਯੂਸ਼ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਸਾਰਾ ਕੰਮਕਾਜ ਪੂਰਨ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ ਤੇ ਕਰੋਨਾ ਕਾਰਨ ਜਿੰਨੀਆਂ ਵੀ ਮੌਤਾਂ ਹੋਈਆਂ,ਉਨ੍ਹਾਂ ਸਬੰਧੀ ਪੂਰਨ ਰਿਕਾਰਡ ਰੱਖਿਆ ਗਿਆ ਹੈ ਤੇ ਲਾਸ਼ਾਂ ਦੀ ਪੂਰੀ ਸੰਭਾਲ ਹੋਈ ਜਦਕਿ ਦੇਸ਼ ਦੇ ਕਈ ਵੱਡੇ ਸੂਬਿਆਂ ਵਿੱਚ ਕਰੋਨਾ ਕਾਰਨ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਦੀ ਸੰਭਾਲ ਵੀ ਨਹੀਂ ਹੋਈ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਮਾਈਨਿੰਗ ਕਾਨੂੰਨੀ ਢੰਗ ਨਾਲ ਹੋ ਰਹੀ ਹੈ ਤੇ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਮਾਈਨਿੰਗ ਜ਼ਰੀਏ 400 ਕਰੋੜ ਰੁਪਏ ਜਾ ਰਹੇ ਹਨ ਤੇ ਇਹ ਰਾਸ਼ੀ ਪਿਛਲੀਆਂ ਸਰਕਾਰਾਂ ਵੇਲੇ ਕੇਵਲ 35 ਕਰੋੜ ਰੁਪਏ ਸੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਬਿਜਲੀ ਸਬੰਧੀ 10 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।ਸਮਾਗਮ ਦੌਰਾਨ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਉਹ ਖੁਦ ਇਸ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੇ ਹਨ ਤੇ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਪਹਿਲ ਦੇ ਆਧਾਰ ਉੱਤੇ ਹੱਲ ਕੀਤੀਆਂ ਜਾ ਰਹੀਆਂ ਹਨ । ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦਾ ਪ੍ਰਕੋਪ ਭਾਵੇਂ ਘਟਿਆ ਹੈ ਪਰ ਵੈਕਸੀਨ ਲਗਵਾਉਣੀ ਅਤਿ ਲਾਜ਼ਮੀ ਹੈ ਤੇ ਸਾਰੀਆਂ ਸਾਵਧਾਨੀਆਂ ਵਰਤਣੀਆਂ ਵੀ ਲਾਜ਼ਮੀ ਹਨ। ਇਸ ਦੌਰਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਜਿੱਥੇ ਇਸ ਪ੍ਰੋਜੈਕਟ ਨਾਲ ਆਮ ਲੋਕਾਂ ਨੂੰ ਲਾਭ ਹੋਣਾ ਹੈ, ਉੱਥੇ ਸਭ ਤੋਂ ਵੱਧ ਲਾਭ ਸਕੂਲੀ ਵਿਦਿਆਰਥੀਆਂ ਨੂੰ ਹੋਣਾ ਹੈ, ਜਿਹੜੇ ਝਾਮਪੁਰ ਸਾਈਡ ਤੋਂ ਤੀੜੇ ਵਾਲੇ ਪਾਸੇ ਪੜ੍ਹਨ ਜਾਂਦੇ ਹਨ। ਉਹਨਾਂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਉਹਨਾਂ ਨੇ ਇਸ ਮੌਕੇ ਇਲਾਕੇ ਦੀਆਂ ਮੁਸ਼ਕਲਾਂ ਸਬੰਧਿਤ ਮੰਤਰੀਆਂ ਤੇ ਸੰਸਦ ਮੈਂਬਰ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਹੱਲ ਦਾ ਸਬੰਧਿਤ ਮੰਤਰੀਆਂ ਤੇ ਸੰਸਦ ਮੈਂਬਰ ਨੇ ਭਰੋਸਾ ਦਿੱਤਾ। ਇਸ ਮੌਕੇ ਜਿ਼ਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼੍ਰੀ ਯਾਦਵਿੰਦਰ ਸਿੰਘ ਕੰਗ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਸਮੇਤ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਮੋਹਤਬਰ ਹਾਜ਼ਰ ਸਨ।

 

Tags: Vijay Inder Singla , Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Jagmohan Singh Kang , Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD