Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈੱਡ ਕਰਾਸ ਨੇ ਦਿਵਿਆਂਗਜਨਾਂ ਲਈ ਲਗਾਇਆ ਮੁਫ਼ਤ ਸਹਾਇਤਾ ਕੈਂਪ

ਰੈੱਡ ਕਰਾਸ ਵੱਲੋਂ ਕੀਤੇ ਕੰਮ ਸ਼ਲਾਘਾਯੋਗ - ਰਾਜੇਸ਼ ਕੁਮਾਰ ਸ਼ਰਮਾ

Web Admin

Web Admin

5 Dariya News

ਪਟਿਆਲਾ , 02 Jul 2021

Last updated on: Jul 02, 2021, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰੈੱਡ ਕਰਾਸ ਪਟਿਆਲਾ ਵੱਲੋਂ ਅਲਿਮਕੋ ਕਾਨਪੁਰ ਅਤੇ ਇੰਜੀਨੀਅਰਜ਼ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੀ.ਐਸ.ਆਰ (ਕਾਰਪੋਰੇਟ ਸ਼ੋਸਲ ਰਿਸਪਾਸੀਬਿਲਟੀ) ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਲਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਟਿਆਲਾ ਬਲਾਕ ਦੇ 50 ਦੇ ਕਰੀਬ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲਗਭਗ 9.23 ਲੱਖ ਰੁਪਏ ਦੇ ਸਮਾਨ ਦੀ ਵੰਡ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਪੰਜਾਬ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਰੈੱਡ ਕਰਾਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਲੋੜਵੰਦਾਂ ਨੂੰ ਅਜਿਹੇ ਸਹਾਇਤਾ ਉਪਕਰਨ ਮੁਹੱਈਆ ਕਰਵਾਉਣੇ ਇਕ ਚੰਗਾ ਕਾਰਜ ਹੈ। ਸ੍ਰੀ ਸ਼ਰਮਾ ਨੇ ਅਜਿਹੀਆਂ ਗਤੀਵਿਧੀਆਂ ਰੈੱਡ ਕਰਾਸ ਪਟਿਆਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ, ਜੋ ਲੋੜਵੰਦਾਂ ਨੂੰ ਆਤਮ ਨਿਰਭਰ ਬਣਾਉਣ 'ਚ ਸਹਾਈ ਹੁੰਦੀਆਂ ਹਨ।ਇਸ ਮੌਕੇ ਉਨ੍ਹਾਂ ਲੋੜਵੰਦ 50 ਵਿਅਕਤੀਆਂ ਨੂੰ ਮੋਟਰਾਈਜ਼ਡ ਟਰਾਈਸਾਈਕਲ, ਵੀਲ ਚੇਅਰ, ਟਰਾਈਸਾਈਕਲ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਣ ਵਿਅਕਤੀਆਂ ਨੂੰ ਸਮਾਰਟ ਫੋਨ, ਦਿਵਿਆਂਗ ਬੱਚਿਆਂ ਲਈ ਐਮ.ਆਰ. ਕਿੱਟਾਂ, ਚੱਲਣ ਫਿਰਨ ਤੋਂ ਅਸਮਰਥ ਵਿਅਕਤੀਆਂ ਨੂੰ ਬਸਾਖੀਆ ਅਤੇ ਕੈਲੀਪਰ ਆਦਿ ਦੀ ਵੰਡ ਕੀਤੀ। 

ਮੁੱਖ ਮਹਿਮਾਨ ਨੇ ਮਰੀਜ਼ਾਂ ਦੀ ਜਾਂਚ ਕਰਨ ਆਏ ਡਾਕਟਰਾਂ ਦੀ ਟੀਮ ਨੂੰ ਸਨਮਾਨਤ ਵੀ ਕੀਤਾ ਅਤੇ ਰੈੱਡ ਕਰਾਸ ਪਟਿਆਲਾ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਰਹਿਨੁਮਾਈ ਹੇਠ ਚੱਲ ਰਹੇ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਕੇਂਦਰ ਪਟਿਆਲਾ ਅਤੇ ਰੈੱਡ ਕਰਾਸ ਪਟਿਆਲਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਸਮਾਗਮ ਦੌਰਾਨ ਰੈੱਡ ਕਰਾਸ ਵੱਲੋਂ ਲਗਾਏ ਗਏ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਫਰਵਰੀ 2021 ਵਿੱਚ ਰੈੱਡ ਕਰਾਸ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਕੇਂਦਰ ਪਟਿਆਲਾ ਅਤੇ ਅਲਿਮਕੋ ਕਾਨਪੁਰ ਵੱਲੋਂ ਜ਼ਿਲ੍ਹੇ 'ਚ ਸਮਾਣਾ, ਪਾਤੜਾਂ, ਨਾਭਾ, ਘਨੌਰ, ਰਾਜਪੁਰਾ, ਭੁਨਰਹੇੜੀ, ਨਾਭਾ ਅਤੇ ਪਟਿਆਲਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਏ ਗਏ ਸਨ, ਜਿਸ 'ਚ ਨਿਰੀਖਣ ਉਪਰੰਤ ਵਿਸ਼ੇਸ਼ ਜ਼ਰੂਰਤਾਂ ਵਾਲੇ 448 ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ, ਜਿਨ੍ਹਾਂ ਨੂੰ ਲਗਭਗ 65 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਇੰਜੀਨੀਅਰਜ਼ ਇੰਡੀਆ ਲਿਮਟਿਡ ਵੱਲੋਂ ਸੀ.ਐਸ.ਆਰ ਸਕੀਮ ਤਹਿਤ ਅਤੇ ਭਾਰਤ ਸਰਕਾਰ ਦੀ ਏ.ਡੀ.ਆਈ.ਪੀ ਸਕੀਮ ਤਹਿਤ ਸੱਤ ਕੈਂਪ ਲਗਾਕੇ ਦਿੱਤਾ ਗਿਆ ਹੈ।ਇਸ ਮੌਕੇ ਉੱਘੇ ਸਮਾਜ ਸੇਵਕ ਵਿਜੇ ਗੋਇਲ, ਹਰਬੰਸ ਬਾਂਸਲ ਮੈਂਬਰ ਰੈੱਡ ਕਰਾਸ ਕਾਰਜਕਾਰਨੀ ਵੱਲੋ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿੱਚ ਰੈੱਡ ਕਰਾਸ ਪਟਿਆਲਾ ਦੇ ਸਕੱਤਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਗਿਆ। ਕੈਂਪ 'ਚ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਇਲਾਕੇ ਦੇ ਸਮਾਜ ਸੇਵੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

 

Tags: Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD