Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਨੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸ਼ਹਿਰ ਦੀ ਸਫ਼ਾਈ ਸ਼ੁਰੂ ਹੋਣ ’ਤੇ ਸਫ਼ਾਈ ਕਰਮੀਆਂ ਦਾ ਕੀਤਾ ਧੰਨਵਾਦ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 02 Jul 2021

Last updated on: Jul 02, 2021, 00:00 IST

ਪਿਛਲੇ ਕਰੀਬ 50 ਦਿਨਾਂ ਤੋਂ ਸਫ਼ਾਈ ਕਰਮੀਆਂ ਦੀ ਚੱਲ ਰਹੀ ਹੜਤਾਲ ਖ਼ਤਮ ਹੋਣ ’ਤੇ ਵਿਧਾਇਕ ਅੰਗਦ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਨਗਰ ਕੌਂਸਲ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਅਤੇ ਕੌਂਸਲਰਾਂ ਦੀ ਮੌਜੂਦਗੀ ਵਿਚ ਉਨਾਂ ਸਫ਼ਾਈ ਕਰਮੀਆਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸਫ਼ਾਈ ਕਰਮੀਆਂ ਨੇ ਵੱਡਾ ਦਿਲ ਦਿਖਾਉਂਦਿਆਂ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮੀ ਸ਼ਹਿਰ ਦਾ ਹਿੱਸਾ ਹਨ, ਪਰੰਤੂ ਇਹ ਕੈਬਨਿਟ ਪੱਧਰ ਦਾ ਫ਼ੈਸਲਾ ਸੀ, ਇਸ ਲਈ ਇਹ ਸਥਾਨਕ ਆਗੂਆਂ ਦੇ ਹੱਥ-ਵੱਸ ਨਹੀਂ ਸੀ। ਉਨਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਸਫ਼ਾਈ ਕਰਮੀਆਂ ਵੱਲੋਂ ਹੜਤਾਲ ਖ਼ਤਮ ਕਰਨ ਨਾਲ ਸਾਰੇ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਉਨਾਂ ਸ਼ਹਿਰ ਵਾਸੀਆਂ ਦੀ ਵੀ ਸ਼ਲਾਘਾ ਕੀਤੀ, ਜਿਨਾਂ ਨੇ ਇੰਨਾ ਲੰਬਾ ਸਮਾਂ ਠਰੰਮਾ ਦਿਖਾ ਕੇ ਸਫ਼ਾਈ ਕਰਮੀਆਂ ਦਾ ਸਹਿਯੋਗ ਕੀਤਾ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਇਕ ਹੋਰ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿਚ ਉਨਾਂ ਨਵਾਂਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਨਵਾਂਸ਼ਹਿਰ ਨਗਰ ਕੌਂਸਲ ਵੱਲੋਂ ਲਈ ਜਾਂਦੀ ਨਕਸ਼ਾ ਫੀਸ ਮਤਾ ਲਿਆ ਕੇ ਘਟਾਈ ਜਾਵੇਗੀ, ਤਾਂ ਜੋ ਨਵਾਂਸ਼ਹਿਰ ਵਾਸੀ ਆਪਣੀਆਂ ਰਿਹਾਇਸ਼ੀ ਜਾਂ ਕਮਰਸ਼ੀਅਲ ਬਿਲਡਿੰਗਾਂ ਨੂੰ ਵਧੀਆ ਢੰਗ ਨਾਲ ਕਾਨੂੰਨੀ ਤੌਰ ’ਤੇ ਬਣਾ ਸਕਣ। ਉਨਾਂ ਕਿਹਾ ਕਿ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਇਸ ਸਬੰਧੀ ਮਤਾ ਪਾ ਕੇ ਡਾਇਰੈਕਟਰ ਦਫ਼ਤਰ ਨੂੰ ਪ੍ਰਵਾਨਗੀ ਲਈ ਚੰਡੀਗੜ ਭੇਜਿਆ ਗਿਆ ਸੀ। ਉਨਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਇਸ ਮਤੇ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਹੁਣ ਨਗਰ ਕੌਂਸਲ ਵੱਲੋਂ ਨਵੀਂ ਨਕਸ਼ਾ ਫੀਸ ਦੇ ਰੇਟ ਤੈਅ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਜੇਕਰ ਕਿਸੇ ਨੇ ਰਿਹਾਇਸ਼ੀ ਪਲਾਟ ਦਾ ਨਕਸ਼ਾ ਪਾਸ ਕਰਵਾਉਣਾ ਹੈ ਤਾਂ ਇਸ ਦੇ ਚਾਰਜ 131 ਰੁਪਏ ਪ੍ਰਤੀ ਵਰਗ ਗਜ਼ ਹੋਣਗੇ, ਜਦਕਿ ਇਸ ਤੋਂ ਪਹਿਲਾਂ ਇਹ 818 ਰੁਪਏ ਪ੍ਰਤੀ ਵਰਗ ਗਜ਼ ਸਨ। ਉਨਾਂ ਦੱਸਿਆ ਕਿ ਕਮਰਸ਼ੀਅਲ ਪਲਾਟ ਦੀ ਨਕਸ਼ਾ ਫੀਸ ਵੀ ਪਹਿਲਾਂ 818 ਵਰਗ ਗਜ਼ ਸੀ, ਜੋ ਘਟਾ ਕੇ 326 ਰੁਪਏ ਪ੍ਰਤੀ ਵਰਗ ਗਜ਼ ਕੀਤੀ ਗਈ ਹੈ। ਉਨਾਂ ਨਵਾਂਸ਼ਹਿਰ ਦੇ ਲੋਕਾਂ ਨੂੰ ਅਪੀਲ ਕਿ ਜਿਹੜੇ ਲੋਕਾਂ ਨੇ ਆਪਣੇ ਨਕਸ਼ੇ ਪਾਸ ਨਹੀਂ ਕਰਵਾਏ, ਉਹ ਸਹੀ ਤਰੀਕੇ ਨਾਲ ਆਪਣੀ ਫਾਈਲ ਜਮਾਂ ਕਰਵਾ ਸਕਦੇ ਹਨ। ਇਸ ਨਾਲ ਉਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ, ਉਥੇ ਨਗਰ ਕੌਂਸਲ ਨੂੰ ਵੀ ਰੈਵੀਨਿਊ ਮਿਲੇਗਾ। ਉਨਾਂ ਕਿਹਾ ਕਿ ਉਹ ਨਵਾਂਸ਼ਹਿਰ ਅਤੇ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹਨ ਅਤੇ ਇਸ ਤੋਂ ਕਦੇ ਪਿੱਛੇ ਨਹੀਂ ਹਟਣਗੇ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD