Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ: ਵਿਨੀ ਮਹਾਜਨ

97.5 ਮੈਗਾਵਾਟ ਸਮਰੱਥਾ ਦੇ 11 ਬਾਇਉਮਾਸ ਪਾਵਰ ਪ੍ਰਾਜੈਕਟ ਅਤੇ 23 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਗਏ

Web Admin

Web Admin

5 Dariya News

ਚੰਡੀਗੜ੍ਹ , 02 Jul 2021

Last updated on: Jul 02, 2021, 00:00 IST

ਖੇਤੀ ਪ੍ਰਧਾਨ ਸੂਬੇ ਪੰਜਾਬ ਵਿਚੋਂ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਰਾਜ ਸਰਕਾਰ ਨੇ 878 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ ਅਤੇ 235 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਨਜ਼ੂਰ ਕੀਤੀ ਜਾ ਚੁੱਕੀ ਹੈ। ਖੇਤ ਤੋਂ ਬਾਹਰ ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ ਲਈ 97.5 ਮੈਗਾਵਾਟ ਸਮਰੱਥਾ ਵਾਲੇ 11 ਬਾਇਉਮਾਸ ਪਾਵਰ ਪ੍ਰਾਜੈਕਟ ਸਥਾਪਤ ਕਰਨ ਤੋਂ ਇਲਾਵਾ 23 ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ।ਇਹ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਐਨ.ਸੀ.ਆਰ. ਅਤੇ ਨੇੜਲੇ ਇਲਾਕਿਆਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨਾਲ ਮੀਟਿੰਗ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਰੁਝਾਨ ਨੂੰ ਕੰਟਰੋਲ ਕਰਨ ਦੇ ਸੂਬੇ ਵਲੋਂ ਕੀਤੇ ਉਪਰਾਲਿਆਂ ਦੌਰਾਨ ਸਾਂਝੀ ਕੀਤੀ। ਇਸ ਮੀਟਿੰਗ ਦੌਰਾਨ ਸੂਬੇ ਵਿੱਚ ਫਸਲੀ ਰਹਿੰਦ-ਖੂਹੰਦ ਨੂੰ ਸਾੜਣ ਤੋਂ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਕਮਿਸ਼ਨ ਦੇ ਚੇਅਰਮੈਨ ਡਾ. ਐਮ.ਐਮ. ਕੁੱਟੀ ਨੇ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫ਼ਸਲੀ ਰਹਿੰਦ-ਖੂਹੰਦ ਦੇ ਇਨ-ਸੀਟੂ/ਐਕਸ-ਸੀਟੂ ਪ੍ਰਬੰਧਨ ਬਾਰੇ ਪੰਜਾਬ ਰਾਜ ਨੂੰ ਕਾਰਜ ਯੋਜਨਾ ਉਲੀਕਣ ਲਈ ਪੰਜਾਬ ਸਰਕਾਰ ਦੀ ਪਿੱਠ ਥਾਪੜੀ।  ਉਨਾਂ ਝੋਨੇ ਦੀ ਪਰਾਲੀ ਬਣਾਉਣ ਦੇ ਰੁਝਾਨ ਨੂੰ ਘੱਟ ਕਰਨ ਦੀ ਯੋਜਨਾ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਨਿਯਮ ਲਾਗੂਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ।ਕਮਿਸ਼ਨ ਦੇ ਮੁੱਖ ਸਕੱਤਰ ਨੇ ਕਮਿਸ਼ਨ ਨੂੰ ਦੱਸਿਆ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਨੇ ਕਈ ਕਦਮ ਚੁੱਕੇ ਹਨ ਅਤੇ ਸੂਬਾ ਇਸ ਦਿਸ਼ਾ ਵਿੱਚ ਬੜੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

ਇਸ ਸਬੰਧ ਵਿੱਚ ਪਿਛਲੇ ਵਰਿਆਂ ਦੌਰਾਨ ਸੂਬੇ ਭਰ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਤੋਂ ਇਲਾਵਾ ਕਿਸਾਨਾਂ ਨੂੰ 75,000 ਵਿਸ਼ੇਸ਼ੀਕਿ੍ਰਤ ਯੰਤਰ/ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਸਰਕਾਰ ਵਲੋਂ ਸਾਲ 2021-22 ਦੌਰਾਨ ਪੀਕ ਡਿਮਾਂਡ ਨੂੰ ਪੂਰਾ ਕਰਨ ਦੇ ਮੱਦੇਨਜ਼ਰ 25,000  ਹੋਰ ਅਜਿਹੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਤਜਵੀਜ਼ ਹੈ ਜਿਸ ਲਈ ਕਿਸਾਨਾਂ, ਕਿਸਾਨ ਸਮੂਹਾਂ ਅਤੇ ਸਹਿਕਾਰੀ ਸਭਾਵਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਉਂਦਿਆਂ ਮੁੱਖ ਸਕੱਤਰ ਨੇ ਜੋਰ ਦਿੱਤਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਆਉਣ ਵਾਲੇ ਵਾਧੂ ਖ਼ਰਚ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਜ਼ਰੂਰਤ ਹੈ।ਉਹਨਾਂ ਕਿਾ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਰਾਹੀਂ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਚਾਲੂ ਖ਼ਰਚੇ-ਪਰਾਲੀ ਪ੍ਰਬੰਧਨ ਮੁਆਵਜ਼ਾ ਹਿੱਤ ਤਜਵੀਜ਼ ਕੇਂਦਰ ਨੂੰ ਸੌਂਪੀ ਜਾ ਚੁੱਕੀ ਹੈ।ਮੁੱਖ ਸਕੱਤਰ ਨੇ ਇਸ ਗੱਲ ’ਤੇ ਉਚੇਚਾ ਜ਼ੋਰ ਦਿੱਤਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਮਿਸ਼ਨ ਵੱਲੋਂ ਕੇਂਦਰ ਸਰਕਾਰ ਨੂੰ ਸੁਚੱਜੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਵਾਤਾਵਰਣ-ਪੱਖੀ ਤਰੀਕੇ ਅਪਨਾਉਣ ਅਤੇ ਪਰਾਲੀ ਸਾੜਨ ਦਾ ਰੁਝਾਨ ਠੱਲਣ ਲਈ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਸਿਫ਼ਾਰਿਸ਼ ਕਰਨੀ ਚਾਹੀਦੀ ਹੈ।ਇਸੇ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਬਰਸਾਤਾਂ ਦੇ ਖੜੇ ਪਾਣੀ ਵਿੱਚ ਕੱਦੂ ਕਰਕੇ ਝੋਨਾ ਲਾਉਣ ਅਤੇ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਜਾਗਰੂਕਤਾ ਗਤੀਵਿਧੀਆਂ ਤਹਿਤ ਕਿਸਾਨ ਮੇਲੇ ਅਤੇ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਕੁਮਾਰ ਨੌਟਿਆਲ ਨੇ ਇਸ ਵਿਸ਼ੇ ਸਬੰਧੀ ਪੇਸ਼ਕਾਰੀ ਵੀ ਦਿੱਤੀ।ਇਸ ਮੌਕੇ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਸ੍ਰੀ ਅਨੁਰਾਗ ਵਰਮਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਕਰੁਣੇਸ਼ ਗਰਗ ਵੀ ਮੌਜੂਦ ਸਨ।    

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD