Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਜ਼ੀਰਕਪੁਰ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਨੂੰ ਕੀਤਾ ਕਾਬੂ, 07 ਮੋਟਰਸਾਇਕਲ ਬ੍ਰਾਮਦ

ਕਾਰ ਵਿਚੋ ਸਮਾਨ ਚੋਰੀ ਕਰਨ ਵਾਲਾ ਵੀ ਗ੍ਰਿਫਤਾਰ, ਮੁਕੱਦਮੇ ਕੁੱਝ ਹੀ ਘੰਟੇ ਵਿਚ ਕਰ ਲਏ ਗਏ ਟਰੇਸ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ ਏ ਐਸ ਨਗਰ /ਜ਼ੀਰਕਪੁਰ , 02 Jul 2021

ਥਾਣਾ ਜ਼ੀਰਕਪੁਰ ਦੀ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕਰ ਵੱਡੀ ਸਫਲਤਾ ਹਾਸਿਲ ਕੀਤੀ।ਇਸ ਸਬੰਧੀ ਪ੍ਰੈਸ ਕਾਨਫਰੰਸ ਰਾਹੀਂ  ਜਾਣਕਾਰੀ ਦਿੰਦੇ ਹੋਏ ਐਸ.ਪੀ ਦਿਹਾਤੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਥਾਣਾ ਜੀਰਕਪੁਰ ਪੁਲਿਸ ਨੇ ਮੋਟਰਸਾਇਕਲ ਚੋਰੀ ਕਰਨ ਵਾਲੇ ਇਕ ਗਿਰੋਹ ਨੂੰ ਕਾਬੂ  ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡਾ. ਗਰੇਵਾਲ ਨੇ ਦੱਸਿਆ ਕਿ ਮਿਤੀ 29 ਨੂੰ ਸੇਰ ਸਿੰਘ ਵਾਸੀ ਖੁਸ਼ਹਾਲ ਇੰਨਕਲੇਵ ਜੀਰਕਪੁਰ ਨੇ ਇਤਲਾਹ ਦਿੱਤੀ ਕਿ 28 ਜੂਨ ਨੂੰ ਉਸਦੇ ਭਰਾ ਸਮਸੇਰ ਸਿੰਘ ਨੇ ਮੋਟਰਸਾਇਕਲ ਨੰਬਰ CH - 01 - B5-8434 ਮਾਰਕਾ ਸਪਲੈਂਡਰ ਰੰਗ ਕਾਲਾ ਆਪਣੇ ਘਰ ਦੇ ਬਾਹਰ ਗਲੀ ਵਿਚ ਖੜਾ ਕੀਤਾ ਸੀ ਜੋ ਚੋਰੀ ਹੋ ਗਿਆ ਸੀ । ਸ਼ੇਰ ਸਿੰਘ ਦੇ ਬਿਆਨ ਤੇ ਤੁਰੰਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸੇ ਤਰ੍ਹਾਂ ਇਕ ਹੋਰ ਮੁਕੱਦਮਾ  ਮਹਾਵੀਰ ਸਿੰਘ ਵਾਸੀ ਗੋਬਿੰਦ ਵਿਹਾਰ ਬਲਟਾਣਾ ਦੇ ਬਿਆਨਾਂ ਤੇ ਉਸਦਾ  ਮੋਟਰਸਾਇਕਲ ਚੋਰੀ ਹੋਣ ਸਬੰਧੀ ਬਲਟਾਣਾ ਚੌਂਕੀ ਅਧੀਨ ਦਰਜ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 29 ਜੂਨ ਨੂੰ ਸਿਧਾਰਥ ਪੁੱਤਰ ਸ੍ਰੀ ਪ੍ਰਕਾਸ ਚੰਦ ਵਾਸੀ ਫਲੈਟ ਨੰਬਰ ਬੀ 501 ਸੁਸਮਾ ਜੋਆਨੈਸਟ, ਛੱਤ ਬੀੜ ਰੋਡ ਜ਼ੀਰਕਪੁਰ ਆਪਣੀ ਘਰਵਾਲੀ ਨਾਲ ਘਰੇਲੂ ਸਮਾਨ ਖਰੀਦਣ ਲਈ ਆਪਣੀ ਕਾਰ ਵਿੱਚ ਡੀ-ਮਾਰਟ ਜ਼ੀਰਕਪੁਰ ਗਿਆ ਸੀ ਤੇ ਕੁਝ ਸਮੇਂ ਬਾਅਦ ਉਸਨੇ ਵੇਖਿਆ ਕਿ ਇਕ ਵਿਅਕਤੀ ਉਸ ਦੀ ਕਾਰ ਨੂੰ ਚਾਬੀ ਨਾਲ ਖੋਲ੍ਹਣ ਦੀ ਕੋਸ਼ਿਸ਼ ਕਰਦਿਆਂ ਕਾਰ ਵਿਚਲਾ ਸਮਾਨ ਚੋਰੀ ਕਰਨ ਦੀ ਕੋਸ਼ਿਸ ਕਰ ਰਿਹਾ ਸੀ ਤੇ ਉਸਨੂੰ ਆਉਂਦਾ ਵੇਖ ਕੇ ਉਹ ਵਿਅਕਤੀ ਚਾਬੀਆ ਦਾ ਗੁੱਛਾ ਕਾਰ ਦੇ ਨਜ਼ਦੀਕ ਸੁੱਟ ਕੇ ਭੱਜ ਗਿਆ। ਜਿਸਨੇ ਇਸ ਸਬੰਧੀ ਜਾਣਕਾਰੀ ਮਿਤੀ 30 ਜੂਨ ਨੂੰ ਪੁਲਿਸ ਨੂੰ ਦਿੱਤੀ। ਸਿਧਾਰਥ ਦੇ ਬਿਆਨਾਂ ਤੇ ਤੁਰੰਤ ਮੁਕੱਦਮਾ ਦਰਜ ਕੀਤਾ  ਕਰ ਉਕਤ ਮਾਮਲਿਆਂ ਦੀ ਪੜਤਾਲ ਆਰੰਭ ਦਿੱਤੀ ਗਈ। 

ਐਸ ਪੀ ਡਾ. ਗਰੇਵਾਲ ਨੇ ਦੱਸਿਆ ਕਿ ਐਸ ਐਸ ਪੀ ਮੋਹਾਲੀ ਸਤਿੰਦਰ ਸਿੰਘ ਨੇ ਉਕਤਾਨ ਮਸਲਿਆਂ ਨੂੰ ਗੰਭੀਰਤਾ ਨਾਲ ਲੈਦਿਆ ਹੋਇਆ ਤੁਰੰਤ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਪੁਲਿਸ ਵੱਲੋਂ ਦੋਸ਼ੀਆਂ ਨੂੰ ਲੱਭਣ ਲਈ ਯਤਨ ਸ਼ੁਰੂ ਕਰਵਾਏ ਗਏ। ਪੁਲਿਸ ਵੱਲੋਂ ਤਕਨੀਕੀ ਸਾਧਨਾ ਅਤੇ ਰਿਵਾਇਤੀ ਤਫਤੀਸ਼ ਦੀ ਮਦਦ ਨਾਲ ਇਹ ਮੁਕੱਦਮੇ ਕੁੱਝ ਹੀ ਘੰਟੇ ਵਿਚ ਹੀ ਟਰੇਸ ਕਰ ਲਏ ਗਏ। ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਜੀਰਕਪੁਰ , ਐਸ.ਆਈ ਅਜੀਤ ਸਿੰਘ ਥਾਣਾ ਜ਼ੀਰਕਪੁਰ ਸਮੇਤ ਪੁਲਿਸ ਪਾਰਟੀ ਨੇ ਮੋਟਰਸਾਇਕਲ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਵੱਖ ਵੱਖ ਜਗਾ ਤੋਂ ਵੱਖ ਵੱਖ ਸਮੇ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋ ਵੱਖ ਵੱਖ ਜਗ੍ਹਾ ਤੋ 07 ਮੋਟਰਸਾਇਕਲ ਬ੍ਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਵੀ ਕੱਲ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਪਹਿਚਾਣ ਪਰਮਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਨੰਗਲ ਛੜਬੜ ਥਾਣਾ ਬਨੂੰੜ ਜਿਲ੍ਹਾ ਮੋਹਾਲੀ ਉਮਰ 18 ਸਾਲ, ਅਮ੍ਰਿਤਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਨੰਗਲ ਛੜਬੜ ਥਾਣਾ ਬਨੂੰੜ ਜਿਲ੍ਹਾ ਮੋਹਾਲੀ ਉਮਰ 21 ਸਾਲ, ਪਰਮਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਮਨੋਲੀ ਸੂਰਤ ਥਾਣਾ ਬਨੂੰੜ ਜਿਲ੍ਹਾ ਮੋਹਾਲੀ ਉਮਰ 21 ਸਾਲ, ਮੁਹੰਮਦ ਨਾਜੀਮ ਪੁੱਤਰ ਅਲੀ ਜਾਨ ਵਾਸੀ ਫਲੈਟ ਨੰਬਰ 159/2 ਸਮਾਲ ਫਲੈਟ ਮਲੋਆ ਚੰਡੀਗੜ੍ਹ ਉਮਰ ਕਰੀਬ 21 ਸਾਲ, ਫਰਮਾਨ ਖਾਨ ਪੁੱਤਰ ਅਲਾਉਦੀਨ ਵਾਸੀ ਫਲੈਟ ਨੰਬਰ 233/2 ਸਮਾਲ ਫਲੈਟ ਮਲੋਆ ਚੰਡੀਗੜ੍ਹ ਉਮਰ ਕਰੀਬ 21 ਸਾਲ ਵਜੋਂ ਹੋਈ ਹੈ। ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਫਤੀਸ਼ ਦੌਰਾਨ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। ਡਾ. ਗਰੇਵਾਲ ਨੇ ਦੱਸਿਆ ਕਿ ਥਾਣਾ ਜੀਰਕਪੁਰ ਪੁਲਿਸ ਦੀ ਮਿਹਨਤ ਨਾਲ ਜਿੱਥੇ ਇਨ੍ਹਾਂ ਦੋਸ਼ੀਆਂ ਦੇ ਕਾਬੂ ਆਉਣ ਨਾਲ ਮੌਜੂਦਾ ਮੁਕੱਦਮੇ ਟਰੇਸ ਹੋਏ ਹਨ ਉਥੇ ਇਨ੍ਹਾਂ ਦੋਸ਼ੀਆਂ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਜੁਰਮਾ ਨੂੰ ਵੀ ਰੋਕ ਲਿਆ ਗਿਆ ਹੈ ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD