Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਰਾਜ਼ ਇੰਨਕਲੇਵ ਨਿਵਾਸੀਆਂ ਵਲੋਂ ਸਾਦੜਾ ਦੀ ਅਗਵਾਈ ਹੇਠ ਕੌਂਸਲ ਪ੍ਰਧਾਨ ਬੀਬੀ ਲੌਂਗੀਆ ਦਾ ਵਿਸ਼ੇਸ਼ ਸਨਮਾਨ

ਸਵਰਾਜ ਇੰਨਕਲੇਵ ਅਤੇ ਸਮੁੱਚੇ ਵਾਰਡ ਦੇ ਅਧੂਰੇ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ : ਬੀਬੀ ਲੌਂਗੀਆ

Jaspreet Kaur Longia, Shiromani Akali Dal, SAD, Akali Dal, Kharar, Kharar News

Web Admin

Web Admin

5 Dariya News

ਖਰੜ , 03 Jul 2021

Last updated on: Jul 03, 2021, 00:00 IST

ਸਵਰਾਜ਼ ਇੰਨਕਲੇਵ ਸੈਕਟਰ 126 ( ਵਾਰਡ ਨੰਬਰ 13) ਨਿਵਾਸੀਆਂ ਵਲੋਂ ਸਵਰਾਜ ਇੰਨਕਲੇਵ ਰੈਜੀਡੈਂਟ ਵੈਲਫੈਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਸਰਦੇਵ ਸਿੰਘ ਸਾਦੜਾ ਦੀ ਅਗਵਾਈ ਹੇਠ ਨਗਰ ਕੌਂਸਲ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਲੌਂਗੀਆ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਸਾਬਕਾ ਪ੍ਰਧਾਨ ਮੇਜਰ ਸਿੰਘ, ਜਤਿੰਦਰ ਬਜਾਜ, ਸੋਮਰਾਜ, ਤਜਿੰਦਰ ਸਿੰਘ, ਵਿਸ਼ਾਲ ਸਾਗਰ ਹਨੀ, ਨਿਰਮਲਜੀਤ ਸਿੰਘ ਹਾਜਰ ਸਨ। ਨਿਵਾਸੀਆਂ ਵੱਲੋਂ ਪ੍ਰਧਾਨ ਬੀਬੀ ਲੌਂਗੀਆ ਅਤੇ ਉਨਾਂ ਪਤੀ ਪਰਮਿੰਦਰ ਸਿੰਘ ਲੌਂਗੀਆ ਦਾ ਸਿਰੋਪਾਓ ਪਾਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਾਹਦੜਾ ਨੇ ਆਖਿਆ ਕਿ ਨਗਰ ਕੌਂਸਲ ਖਰੜ ਨੂੰ ਦੂਜੀ ਵਾਰ ਪੜੀ ਲਿਖੀ ਮਹਿਲਾ ਪ੍ਰਧਾਨ ਮਿਲਣ ਦਾ ਮਾਣ ਮਹਿਸੂਸ ਹੋਇਆ ਹੈ।ਉਨਾਂ ਨੂੰ ਆਸ ਹੈ ਕਿ ਉਨਾਂ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਵਿਕਾਸ ਕੰਮ ਵੱਧ ਤੋਂ ਵੱਧ ਹੋਣਗੇ ਤਾਂ ਜੋ ਲੋਕਾਂ ਨੂੰ ਕੋਈ ਤਕਲੀਫ ਨਾ ਹੋਵੇ।ਉਨਾਂ ਕਿਹਾ ਕਿ ਸਵਰਾਜ ਇੰਨਕਲੇਵ ਵਿੱਚ ਪੀਣ ਵਾਲੇ ਪਾਣੀ ਦਾ ਲੋਅ ਪ੍ਰੇਸ਼ਰ, ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ( ਸਟੋਰਮ ਵਾਟਰ ਪਾਈਪ ), ਰੋਡ ਸਾਈਡ ਬਰਮ ਪੱਕੇ ਕਰਨ ( ਪੇਵਰ ਬਲਾਕ ਲਗਾਊਣ) ਦਾ ਕੰਮ ਰਹਿੰਦਾ ਹੈ । ਇਸ ਤੋਂ ਇਲਾਵਾ ਵਾਰਡ ਅੰਦਰ ਛੱਜੂਮਾਜਰਾ ਚੌਂਕ ਨਜਦੀਕ ਖਾਲੀ ਪਈ ਕਈ ਏਕੜ ਜਮੀਨ ਵਿੱਚ ਪਾਸ ਹੋਇਆ ਵੱਡਾ ਪਾਰਕ ਅਤੇ ਬਾਕੀ ਥਾਂ ਵਿੱਚ ਖੇਡ ਸਟੇਡੀਅਮ ਅਤੇ ਕਮਿਊਨਟੀ ਸੈਂਟਰ, ਹੈਲ਼ਥ ਸੈਂਟਰ ਬਣਾਊਣ ਦੇ ਨਾਲ ਨਾਲ ਇਕ ਹੋਰ ਟਿਊਬਵੈਲ ਲਗਾਊਣ ਦੀ ਲੋੜ ਹੈ । ਉਨਾਂ ਮੰਗ ਕੀਤੀ ਕਿ ਉਕਤ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਸਹੂਲਤ ਮਿੱਲ ਸਕੇ।ਨਿਵਾਸੀਆਂ ਨੇ ਕੋਂਸਲ ਪ੍ਰਧਾਨ ਨੂੰ ਪੁਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਬੀਬੀ ਲੌਂਗੀਆ ਨੇ ਸਵਰਾਜ ਇੰਨਕਲੇਵ ਨਿਵਾਸੀਆਂ ਤੋਂ ਮਿਲੇ ਮਾਣ ਸਤਿਕਾਰ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਨਾਂ ਵੱਲੋਂ ਪਹਿਲ ਦੇ ਅਧਾਰ ਤੇ ਕਲੋਨੀ ਅਤੇ ਵਾਰਡ ਦੇ ਰਹਿੰਦੇ ਅਧੂਰੇ ਵਿਕਾਸ ਕਾਰਜ ਪੂਰੇ ਕਰਵਾਏ ਜਾਣਗੇ ।ਉਨਾਂ ਕਿਹਾ ਕਿ ਸ਼ਹਿਰਵਾਸੀਆਂ ਅਤੇ ਪਾਰਟੀ ਦੀ ਸੇਵਾ ਕਰਨਾ ਉਨਾਂ ਦਾ ਮੱਖ ਉਦੇਸ਼ ਰਹੇਗਾ ਤੇ ਬਿਨਾਂ ਭੇਦਭਾਵ ਸਾਰੇ ਵਾਰਡਾਂ ਦੇ ਕੰਮ ਕਰਵਾਏ ਜਾਣਗੇ।

 

Tags: Jaspreet Kaur Longia , Shiromani Akali Dal , SAD , Akali Dal , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD