Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਨੇ 30 ਲੱਖ ਰੁਪਏ ਦੀ ਲਾਗਤ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 03 Jul 2021

Last updated on: Jul 03, 2021, 00:00 IST

ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਸ਼ਹਿਰ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨਾਂ ਵਿਚ ਵਾਰਡ ਨੰਬਰ 18 ਵਿਖੇ ਨਿਊ ਟੀਚਰ ਕਲੋਨੀ ਵਿਚ 8.97 ਲੱਖ ਰੁਪਏ, ਵਾਰਡ ਨੰਬਰ 19 ਵਿਖੇ ਫ਼ਤਹਿ ਨਗਰ ਵਿਚ 4.91 ਲੱਖ ਰੁਪਏ ਅਤੇ ਵਾਰਡ ਨੰਬਰ 2 ਵਿਖੇ ਬੰਗਾ ਰੋਡ ’ਤੇ 15.80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਸ਼ਾਮਲ ਸਨ। ਇਸ ਮੌਕੇ ਉਨਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨਾਂ ਲਈ ਉੱਚ ਮਿਆਰੀ ਮਟੀਰੀਅਲ ਵਰਤਿਆ ਜਾਵੇ। ਇਸ ਦੌਰਾਨ ਉਨਾਂ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਉਨਾਂ ਦਾ ਮੁੱਖ ਟੀਚਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਸੀਨੀਅਰ ਮੀਤ ਪ੍ਰਧਾਨ ਪਿ੍ਰਥਵੀ ਚੰਦ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਕੌਂਸਲਰ ਕੁਲਵੰਤ ਕੌਰ, ਚੇਤ ਰਾਮ ਰਤਨ, ਜਸਵੀਰ ਕੌਰ, ਬਲਵਿੰਦਰ ਭੂੰਬਲਾ ਅਤੇ ਪਰਵੀਨ ਭਾਟੀਆ, ਜੈਦੀਪ ਜਾਂਗੜਾ, ਅਰੁਣ ਦੀਵਾਨ, ਜਤਿੰਦਰ ਬਾਲੀ, ਮਿੰਟੂ ਚਾਂਡਲਾ, ਹੈਪੀ ਭਾਟੀਆ, ਗੁੱਗੂ, ਵਿੱਕੀ ਗਿੱਲ, ਅਪੈ ਵਰਮਾ, ਗੌਰਵ, ਗਗਨ ਸ਼ਰਮਾ, ਦਵੀ ਧੀਰ, ਮਨੀਸ਼ ਧੀਰ, ਸੁਭਾਸ਼ ਪੰਡੋਰੀ ਤੋਂ ਇਲਾਵ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਮੌਜੂਦ ਸਨ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD