Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਡੇਂਗੂ ਮਹੀਨੇ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ

ਆਪਣੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ- ਸਿਵਲ ਸਰਜਨ

Civil Surgeon Sangrur

Web Admin

Web Admin

5 Dariya News

ਸੰਗਰੂਰ , 03 Jul 2021

Last updated on: Jul 03, 2021, 00:00 IST

ਮਲੇਰੀਆ ਤੋਂ ਬਾਅਦ ਡੇਂਗੂ ਬੁਖਾਰ ਇੱਕ ਅਜਿਹੀ ਅਲਾਮਤ ਹੈ ਜੋ ਭਾਰਤ ਸਮੇਤ ਸੰਸਾਰ ਦੇ ਕਈ ਦੇਸ਼ਾਂ ਨੂੰ ਪ੍ਰਭਾਵਿਤ ਕਰਦੀ ਹੈ। ਦੁਨੀਆ ਵਿੱਚ ਹਰ ਸਾਲ 100 ਤੋਂ 400 ਮਿਲੀਅਨ ਲੋਕ ਇਸ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਜਾਣਕਾਰੀ ਡਾ.ਅੰਜਨਾ ਗੁਪਤਾ ਨੇ ਡੇਂਗੂ ਜਾਗਰੂਕਤਾ ਦਾ ਪੋਸਟਰ ਜਾਰੀ ਕਰਦਿਆਂ ਦਿੱਤੀ। ਡਾ.ਅੰਜਨਾ ਗੁਪਤਾ ਨੇ ਕਿਹਾ ਕਿ ਇਹ ਬੁਖਾਰ ਏਡੀਜ ਅਜਿਪਟੀ ਨਾਮੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ  ਇਹ ਮੱਛਰ ਸਾਫ ਪਾਣੀ ਵਿਚ ਪਲਦਾ ਹੈ। ਉਨ੍ਹਾ ਕਿਹਾ ਕਿ ਇਸ ਦੇ ਖਾਤਮੇ ਲਈ ਹਰ ਸ਼ੁਕਰਵਾਰ ਨੂੰ ਦੇਸ਼ ਭਰ ਵਿੱਚ ‘ਡਰਾਈ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸਿਹਤ ਵਿਭਾਗ ਦੇ ਕਰਮਚਾਰੀ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਹਨ ਅਤੇ ਕੂਲਰ, ਫਰਿੱਜ, ਏ ਸੀ, ਗਮਲੇ, ਪਾਣੀ ਦੇ ਭਰੇ ਚੁਭੱਚੇ ਅਤੇ ਹੋਰ ਪਾਣੀ ਖੜਨ ਦੇ ਸਰੋਤ ਚੈੱਕ ਕਰ ਕੇ ਉਨ੍ਹਾਂ ਨੂੰ ਪਾਣੀ ਰਹਿਤ ਕਰਦੇ ਹਨ।  ਡਾ. ਗੁਪਤਾ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ, ਗਲੀਆਂ ਆਦਿ ਵਿੱਚ ਪਾਣੀ ਨਾ ਖੜਾ ਹੋਣ ਦੇਣ, ਘਰਾਂ ਦੀਆਂ ਛੱਤਾਂ ਉਪਰ ਟੁੱਟੇ ਭਾਂਡੇ, ਖ਼ਾਲੀ ਬੋਤਲਾਂ, ਟਾਇਰ ਆਦਿ ਨੂੰ ਨਾ ਸੁੱਟਣ। ਉਨ੍ਹਾ ਦੱਸਿਆ ਕਿ ਮੀਂਹ ਪੈਣ ਕਾਰਨ ਅਜਿਹੀਆਂ ਵਸਤੂਆਂ ਹੀ ਮੱਛਰ ਪੈਦਾ ਕਰਨ ਦਾ ਸਰੋਤ ਬਣ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅਗਰ ਕੋਈ ਖੜ੍ਹਾ ਪਾਣੀ ਨਸ਼ਟ ਨਹੀਂ ਕੀਤਾ ਜਾ ਸਕਦਾ ਤਾਂ ਉਸ ਵਿੱਚ ਮਿੱਟੀ ਦਾ ਤੇਲ ਜਾਂ ਗੱਡੀਆਂ, ਮਸ਼ੀਨਰੀ ਆਦਿ ਵਿੱਚ ਵਰਤਿਆ ਜਾ ਚੁੱਕਾ ਤੇਲ ਪਾ ਕੇ ਮੱਛਰਾਂ ਨੂੰ ਪਲਣ ਤੋਂ ਰੋਕਿਆ ਜਾ ਸਕਦਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਟੋਭਿਆਂ ਵਿੱਚ ਸਿਹਤ  ਮਹਿਕਮੇ ਵੱਲੋਂ ਗੰਬੂਜੀਆਂ ਮੱਛੀਆਂ ਛੱਡੀਆਂ ਜਾਂਦੀਆਂ ਹਨ ਜੋ ਕਿ ਇਸ ਮੱਛਰ ਦੇ ਲਾਰਵੇ ਨੂੰ ਖਾਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੀਆਂ ਟੀਮਾਂ ਇਸ ਬਿਮਾਰੀ ਉੱਤੇ ਕਾਬੂ ਪਾਉਣ ਲਈ ਜੀਅ ਜਾਨ ਨਾਲ ਮਿਹਨਤ ਕਰ ਰਹੀਆਂ ਹਨ ਪਰ ਲੋਕਾਂ ਦਾ ਇਸ ਪ੍ਰਤੀ ਸਹਿਯੋਗ ਅਤੇ ਜਾਗਰੂਕ ਹੋਣਾ ਬੇਹੱਦ ਜਰੂਰੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਫ਼ੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਬਹੁਤ ਉਚਾਈ ਤਕ ਉੱਡ ਨਹੀਂ ਸਕਦਾ। ਉਨ੍ਹਾਂ ਦੱਸਿਆ ਕਿ ਇਹ ਬਰਸਾਤਾਂ ਦੇ ਦਿਨਾਂ ਵਿੱਚ ਜ਼ਿਆਦਾ ਫੈਲਦਾ ਹੈ, ਇਹੀ ਕਾਰਨ ਹੈ ਕਿ ਜੁਲਾਈ ਦਾ ਸਾਰਾ ਮਹੀਨਾ ਡੇਂਗੂ ਮਹੀਨੇ ਵਜੋਂ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੱਛਰ ਦਾ ਵਾਧਾ ਅਕਤੂਬਰ ਤਕ ਜਾਰੀ  ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਚਾਓ ਲਈ ਅਜਿਹੇ ਕੱਪੜੇ ਪਹਿਨੇ ਜਾਣ ਜੋ ਵੱਧ ਤੋਂ ਵੱਧ ਸਰੀਰ ਨੂੰ ਢੱਕ ਸਕਣ। ਇਸ ਤੋਂ ਇਲਾਵਾ ਮੱਛਰਦਾਨੀਆਂ, ਮੱਛਰ ਭਜਾਉਣ ਵਾਲੀ ਕਰੀਮ, ਜੈੱਲ, ਆਡੋਮਾਸ, ਸਪ੍ਰੇਅ ਆਦਿ ਦੀ ਵਰਤੋਂ  ਕੀਤੀ ਜਾਵੇ।

 

Tags: Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD