Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਿਚ ਸਫਲ ਰਹੀ ‘ਵਾਕਥਨ’

ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਨੌਜਵਾਨਾਂ ਨੇ ਲਿਆ ਉਤਸ਼ਾਹ ਨਾਲ ਭਾਗ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 03 Jul 2021

Last updated on: Jul 03, 2021, 00:00 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਤਹਿਤ ਲੋਕਾਂ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਅਤੇ ਵਿਸੇਸ਼ ਕਰਕੇ ਨੌਜਵਾਨਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅੱਜ ਕਪੂਰਥਲਾ ਜਿਲ੍ਹੇ ਵਿਚ ‘ਵਾਕਥਨ ’ ਕਰਵਾਈ ਗਈ।3 ਕਿਲੋਮੀਟਰ ਲੰਬੀ ‘ਵਾਕਥਨ’ ਸੈਨਿਕ ਸਕੂਲ ਤੋਂ ਸ਼ੁਰੂ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ. ਸ. ਹਰਕਮਲਪ੍ਰੀਤ ਸਿੰਘ ਖੱਖ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਡਿਪਟੀ ਕਮਿਸ਼ਨਰ ਵਲੋਂ ‘ਵਾਕਥਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਉਨ੍ਹਾਂ ਅਤੇ ਐਸ.ਐਸ.ਪੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਵੀ ਇਸ ਵਿਚ ਭਾਗ ਲਿਆ। ਉਨ੍ਹਾਂ ਨੌਜਵਾਨਾਂ  ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਵਿੱਖ ਦੇ ਉਸਰਈਏ ਹਨ, ਜਿਸ ਕਰਕੇ ਉਹ ਨਸ਼ੇ ਵਿਰੁੱਧ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜ੍ਹਤਾਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਕੇ ਮੁੜ ਵਸੇਬੇ ਲਈ ‘ਮਿਸ਼ਨ ਰੈਡ ਸਕਾਈ ’ ਵਰਗੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਸਦੇ ਸਾਰਥਿਕ ਨਤੀਜੇ ਨਿਕਲੇ ਹਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਖੱਖ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਥ ਦੇਣ ਕਿਉਂਕਿ ਹਮੇਸ਼ਾ ਨੌਜਵਾਨਾਂ ਦੀ ਸ਼ਕਤੀ ਨੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਹੈ।  ਇਸ ਮੌੌਕੇ ਨਸ਼ਿਆਂ ਵਿਰੁੱਧ ਲੜਾਈ ਦਾ ਪ੍ਰਣ ਵੀ ਲਿਆ ਗਿਆ ਤੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਐਸ ਡੀ ਐਮ ਡਾ ਚਾਰੂਮਿਤਾ, ਫਗਵਾੜਾ ਵਿਖੇ ਐਸ ਡੀ ਐਮ ਸ਼ਾਇਰੀ ਮਲਹੋਤਰਾ ਤੇ ਭੁਲੱਥ ਵਿਖੇ ਐਸ ਡੀ ਐਮ ਬਲਬੀਰ ਰਾਜ ਦੀ ਅਗਵਾਈ ਹੇਠ ਵਾਕਥਨ ਕਰਵਾਈ ਗਈ ।ਇਸ ਮੌਕੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ, ਡਾ. ਸੰਦੀਪ ਭੋਲਾ ਇੰਚਾਰਜ ਡਰੱਗ ਡੀ ਅਡਿਕਸ਼ਨ ਆਦਿ ਹਾਜ਼ਰ ਸਨ। 

 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD