Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਅਤੇ ਡਿਪਟੀ ਕਮਿਸ਼ਨਰ ਨੇ ਮੁਸਾਫ਼ਰਾਂ ਦੇ ਲਵਾਈ ਵੈਕਸੀਨ

ਮੇਰਾ ਵਚਨ 100 ਫੀਸਦੀ ਟੀਕਾਕਰਨ ” ਮੁਹਿੰਮ ਨੂੰ ਲੋਕ ਦੇ ਰਹੇ ਹਨ ਪੂਰਾ ਸਹਿਯੋਗ

Gurpreet Singh GP, Punjab, Congress, Punjab Congress, DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਬਸੀ ਪਠਾਣਾ/ ਫਤਿਹਗੜ੍ਹ ਸਾਹਿਬ , 03 Jul 2021

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਦੱਸਿਆ ਕਿ ਹਲਕਾ ਬਸੀ ਪਠਾਣਾਂ ਸਮੇਤ ਪੂਰੇ ਜ਼ਿਲ੍ਹੇ ਵਿੱਚ ਕੋਵਿਡ-19 ਦੀ ਤੀਜੀ ਲਹਿਰ ਨੂੰ ਰੋਕਣ ਲਈ “ਮੇਰਾ ਵਚਨ 100 ਫੀਸਦੀ ਟੀਕਾਕਰਨ” ਮੁਹਿੰਮ ਤਹਿਤ ਜੰਗੀ ਪੱਧਰ ‘ਤੇ ਟੀਕਾਕਰਨ ਕੀਤਾ ਜਾ ਰਿਹਾ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸੇ ਲੜੀ ਤਹਿਤ ਅੱਜ ਬਸੀ ਪਠਾਣਾ ਪੁਲਿਸ ਵੱਲੋਂ ਬਸੀ ਪਠਾਣਾ ਬੱਸ ਸਟੈਂਡ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ ਅਤੇ ਕਰੀਬ 483 ਲੋਕਾਂ ਨੇ ਵੈਕਸੀਨ ਲਗਵਾਈ। ਇਸ ਮੌਕੇ ਡਿਪਟੀ  ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ  ਵੀ ਉਹਨਾਂ ਦੇ ਨਾਲ਼ ਸਨ।ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕੈਂਪ ਦਾ ਦੌਰਾ ਕੀਤਾ ਤੇ ਮੁਸਾਫ਼ਰਾਂ ਨੂੰ ਵੈਕਸੀਨ ਲਗਵਾਈ।ਵਿਧਾਇਕ ਜੀ.ਪੀ. ਨੇ ਕਿਹਾ ਕਿ ਕੋਰੋਨਾ ਬਿਮਾਰੀ ਤੋਂ ਇਕੋ ਇਕ ਬਚਾਅ ਵੈਕਸੀਨੇਸ਼ਨ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ ਅਤੇ ਅਫਵਾਹਾ ਉੱਤੇ ਯਕੀਨ ਨਾ ਕਰਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਦੇ ਨਾਲ ਹੀ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ  ਲੋਕਾਂ ਨੂੰ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ  ਖੁਦ ਕੈਂਪਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਵਿਅਕਤੀ ਟੀਕਾਕਰਨ ਤੋਂ ਵਾਝਾਂ ਨਾ ਰਹੇ।

ਊਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਦੇ ਪਿੰਡ ਰਿਊਨਾ ਬੋਲਾਂ,ਤਰਖਾਣ ਮਾਜਰਾ, ਮੂਲੇਪੁਰ, ਬਲਾੜੀ ਕਲਾਂ, ਖੇੜੀ ਭਾਈ ਕੀ, ਚਨਾਰਥਲ ਕਲਾਂ, ਧੀਰਪੁਰ, ਕਮਿਉਨਟੀ ਹੈਲਥ ਸੈਂਟਰ ਅਮਲੋਹ, ਸ਼੍ਰੀ ਰਵਿਦਾਸ ਗੁਰਦੁਆਰਾ ਸਾਹਿਬ ਬ੍ਰਾਹਮਣ ਮਾਜਰਾ, ਫੈਜਲਪੁਰ, ਪਿੰਡ ਸੰਘੋਲ, ਮਰਾੜੂ, ਬਰੋਂਗਾ ਜੇਰ, ਖਾਲਸਾ ਸਕੂਲ ਹਿਮਾਂਯੂਪੁਰ ਸਰਹਿੰਦ, ਚੁੰਨੀ ਕਲਾਂ, ਕੋਟਲਾ ਬਜਵਾੜਾ, ਜਲਵੇੜੀ ਗਹਿਲਾਂ, ਸੰਤ ਨਿਰੰਕਾਰੀ ਭਵਨ ਸਰਹਿੰਦ, ਰਾਧਾ ਸੁਆਮੀ ਸਤਸਿੰਗ ਘਰ ਸਰਹਿੰਦ, ਪਿੰਡ ਮੰਡੋਫਲ, ਖਾਲਸਾ ਸਕੂਲ ਕਪੂਰਗੜ੍ਹ, ਮੀਆਂਪੁਰ, ਸਲਾਣਾ ਦਾਰਾ ਸਿੰਘ, ਪਿੰਡ ਚਣੋਂ, ਧੀਰਪੁਰ,ਖਰੌੜਾ, ਰਾਜਿੰਦਰਗੜ੍ਹ, ਪਿੰਡ ਸੌਟੀ,ਪਿੰਡ ਧੂੰਦਾ, ਭੋਲੀਆ, ਬਡਾਲੀ ਆਲਾ ਸਿੰਘ, ਬਧੌਛੀ ਖੁਰਦ, ਰਾਮਪੁਰ, ਪਮੌਰ,ਪੰਡਰਾਲੀ,ਰਾਏਪੁਰ ਰਾਈਆਂ ਸਮੇਤ ਹੋਰ ਵੱਖ ਵੱਖ ਥਾਵਾਂ ਤੇ ਵਿਸ਼ੇਸ਼ ਕੈਂਪ ਲਗਾਏ ਗਏ। ਕੈਂਪਾ ਦੌਰਾਨ ਵੈਕਸੀਨੇਸ਼ਨ ਕਰਵਾਉਣ ਵਾਲੇ ਲੋਕਾਂ ਨੇ ਕਿਹਾ ਕਿ ਇਹ ਉਹਨਾਂ ਦੀ ਜ਼ਿੰਦਗੀ ਦਾ ਸਹੀ ਫੈਸਲਾ ਹੈ।ਇਸ ਮੌਕੇ ਵਿਧਾਇਕ ਜੀ ਪੀ ਦੀ ਧਰਮ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਜੀ ਪੀ, ਜਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਭਾਸ ਸੂਦ, ਚੇਅਰਮੈਨ ਮਾਰਕਿਟ ਕਮੇਟੀ ਸਤਵੀਰ ਸਿੰਘ ਨੌਗਾਵਾਂ, ਵਾਈਸ ਚੈਅਰਮਨੈ ਅਮਿਤ ਚੰਦ, ਪ੍ਰਧਾਨ ਨਗਰ ਕੌਸਲ ਬਸੀ ਪਠਾਣਾ, ਰਵਿੰਦਰ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਯਸ਼ਪਾਲ ਸ਼ਰਮਾ,  ਸੁਖਮਿੰਦਰ ਸਿੰਘ ਚੌਹਾਨ ਡੀ ਐਸ ਪੀ,ਐਸ ਐਚ ਓ ਮਨਪ੍ਰੀਤ ਸਿੰਘ, ਨਵਦੀਪ ਸਿੰਘ, ਬਲਜੀਤ ਕੌਰ ਚੇਅਰਮੈਨ ਬਲਾਕ ਸੰਮਤੀ, ਓਮ ਪ੍ਰਕਾਸ਼ ਸੈਕਟਰੀ ਪੀਪੀਸੀਸੀ , ਸੁਨੰਦਾ ਸ਼ਰਮਾ ਪੰਜਾਬੀ ਗਾਇਕਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Gurpreet Singh GP , Punjab , Congress , Punjab Congress , DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD