Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਭੂਸ਼ਣ ਆਸ਼ੂ ਵੱਲੋਂ ਹਲਕਾ ਗਿੱਲ ਦੇ ਵਸਨੀਕਾਂ ਲਈ ਸੁਵਿਧਾ ਸੈਂਟਰ ਦਾ ਕੀਤਾ ਉਦਘਾਟਨ

ਹਲਕੇ 'ਚ ਅਜਿਹੇ 3 ਹੋਰ ਸੈਂਟਰ ਕੀਤੇ ਜਾਣਗੇ ਸੁਰੂ - ਵਿਧਾਇਕ ਕੁਲਦੀਪ ਸਿੰਘ ਵੈਦ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 03 Jul 2021

Last updated on: Jul 03, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸੁਵਿਧਾ ਸੈਂਟਰ ਦਾ ਉਦਘਾਟਨ ਕੀਤਾ ਗਿਆ, ਜੋਕਿ ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਦੁਆਰਾ ਗਿੱਲ ਹਲਕੇ ਦੇ ਵਸਨੀਕਾਂ ਲਈ ਪਿੰਡ ਬੱਲੋਕੇ ਵਿੱਚ ਸਥਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਹੈ।ਇਸ ਸੁਵਿਧਾ ਕੇਂਦਰ ਦਾ ਉਦਘਾਟਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕ ਸਰਕਾਰੀ ਭਲਾਈ ਸਕੀਮਾਂ ਦਾ ਪੂਰਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ, ਸਮਰਪਿਤ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ, ਜੋ ਵਸਨੀਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਫਾਈਲਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਉਣ ਲਈ ਸੇਧ ਦੇਣਗੇ।ਵਿਧਾਇਕ ਸ. ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਲੋਕ 62 ਸੇਵਾਵਾਂ ਦਾ ਪੂਰੀ ਤਰ੍ਹਾਂ ਮੁਫਤ ਦਾ ਲਾਭ ਲੈ ਸਕਣਗੇ, ਜਿਨ੍ਹਾਂ ਲਈ ਲੋਕਾਂ ਨੂੰ ਪਹਿਲਾਂ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਢਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਤਜ਼ਰਬੇਕਾਰ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਭਰੋਸਾ ਦਿੱਤਾ ਕਿ ਤਿੰਨ ਹੋਰ ਅਜਿਹੇ ਕੇਂਦਰ ਜਲਦ ਹੀ ਸ਼ੁਰੂ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਗਿੱਲ ਹਲਕੇ ਵਿੱਚ 200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ ਕਈ ਹੋਰ ਕਾਰਜਸ਼ੀਲ ਹਨ।ਸ.ਵੈਦ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਲਈ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਹੋਰ ਵਸਨੀਕਾਂ ਦੇ ਲਾਭਹਿੱਤ ਪੰਜਾਬ ਸਰਕਾਰ ਕਈ ਹੋਰ ਯੋਜਨਾਵਾਂ ਤੋਂ ਇਲਾਵਾ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਬਿਜਲੀ ਸਬਸਿਡੀ ਦੇ ਰਹੀ ਹੈ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD