Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਟੇਮਾਜਰਾ ਤੋਂ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸਿੱਧੂ ਦੀ ਅਗਵਾਈ ਹੇਠ ਹੋਏ ਕਾਂਗਰਸ' ਚ ਸ਼ਾਮਿਲ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 03 Jul 2021

Last updated on: Jul 03, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਸੁਚੱਜੀ ਅਗਵਾਈ ਹੇਠ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅੱਜ ਮੋਹਾਲੀ ਦੇ ਪਿੰਡ ਮੋਟੇਮਾਜਰਾ ਵਿਖੇ ਦਰਜਨਾਂ ਦੀ ਗਿਣਤੀ ਵਿੱਚ ਪਿੰਡ ਵਾਸੀ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸ. ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਿੱਚ ਸਭਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਦੱਸਣਯੋਗ ਹੈ ਕਿ ਪਿੰਡ ਮੋਟੇਮਾਜਰਾ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਅੱਜ ਧਰਮ ਸਿੰਘ ਆਪਣੇ ਅਤੇ ਪਿੰਡ ਦੇ ਦਰਜਨਾਂ ਹੋਰ ਪਿੰਡ ਵਾਸੀਆਂ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਉਨ੍ਹਾਂ ਨਾਲ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਕਾਕਾ ਸਿੰਘ, ਸਿਮਰਨਜੀਤ ਸਿੰਘ, ਪ੍ਰੇਮ ਸਿੰਘ, ਚਰਨਜੀਤ ਸਿੰਘ, ਸ਼ਮਸ਼ੇਰ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਮੰਗਤ ਸਿੰਘ, ਜਸਪ੍ਰੀਤ ਸਿੰਘ, ਚਰਨਜੀਤ ਕੌਰ, ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦਾ ਹੱਥ ਫੜਿਆ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ। ਸ਼ਹਿਰ ਤੋਂ ਲੈ ਕੇ ਪਿੰਡਾਂ ਵਿੱਚ ਜ਼ੰਗੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਸਿਹਤ ਦਾ ਖੇਤਰ ਹੋਵੇ ਜਾਂ ਸਿੱਖਿਆ ਦਾ, ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਸੂਬੇ ਨੇ ਹਰ ਪਾਸੇ ਮੱਲਾਂ ਮਾਰੀਆਂ ਹਨ। 

ਮੋਹਾਲੀ ਵਿਖੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਸੈਕਟਰ-66 ਵਿੱਚ ਜ਼ਿਲ੍ਹਾ ਪੱਧਰੀ ਹਸਪਤਾਲ ਬਣਨ ਜਾ ਰਿਹਾ ਹੈ,। ਜਿਸ ਲਈ ਗਮਾਡਾ ਨੇ 8.72 ਏਕੜ ਜ਼ਮੀਨ ਵੀ ਅਲਾਟ ਕਰ ਦਿੱਤੀ ਹੈ। ਸਰ ਤੋਂ ਇਲਾਵਾ ਸੈਕਟਰ-69 ਅਤੇ ਸੈਕਟਰ-79 ਵਿਖੇ ਡਿਸਪੈਂਸਰੀ ਅਤੇ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾ ਰਿਹਾ ਹੈ। ਮੈਡੀਕਲ ਹੱਬ ਵਜੋਂ ਜਾਣੇ ਜਾਂਦੇ ਮੋਹਾਲੀ ਵਿੱਚ ਮੈਡੀਕਲ ਕਾਲਜ ਵੀ ਇਸ ਸਾਲ ਸ਼ੁਰੂ ਹੋ ਜਾਵੇਗਾ। ਇਹੀ ਨਹੀਂ ਆਯੂਰਵੈਦਿਕ ਕਾਲਜ ਅਤੇ ਬੀ.ਐਸ.ਸੀ. ਨਰਸਿੰਗ ਕਾਲਜ ਵੀ ਜਲਦ ਖੁੱਲ੍ਹ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਇਰਾਦਿਆਂ ਤੋਂ ਲੋਕ ਭਲੀ ਭਾਂਤੀ ਜਾਣੂ ਹਨ, ਦੋਵਾਂ ਪਾਰਟੀਆਂ ਕੋਲ ਕੋਈ ਵੀ ਮੁੱਦਾ ਨਹੀਂ ਹੈ। ਕੇਂਦਰ ਸਰਕਾਰ ਨੇ ਮੰਹਿਗਾਈ ਨਾਲ ਹਰ ਇੱਕ ਦਾ ਲੱਕ ਤੋੜ ਦਿੱਤਾ ਹੈ, ਉਧਰ ਭਾਜਪਾ ਦੀ ਬੀ ਟੀਮ ਆਮ ਆਦਮੀ ਪਾਰਟੀ ਵੀ ਮਹਿਗਾਈ ਦੇ ਮੁੱਦੇ ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਵਿਕਾਸ ਕਾਰਜਾਂ ਦਾ ਕੰਮ ਇਸੇ ਤਰ੍ਹਾਂ ਤੇਜ਼ੀ ਨਾਲ ਚੱਲਦਾ ਰਹੇਗਾ।ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਧਰਮ ਸਿੰਘ ਨੇ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦੇਖ ਅੱਜ ਉਨਾਂ ਅਤੇ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਹੱਥ ਫੜਨ ਦਾ ਫੈਸਲਾ ਲਿਆ ਹੈ।ਇਸ ਮੌਕੇ ਸਿਹਤ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ ਮੋਟੇਮਾਜਰਾ ਫ਼ਕੀਰ ਸਿੰਘ, ਚਮਨ ਲਾਲ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD